ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਲਈ ਨਵੀਂ ਹਦਾਇਤਾਂ
ਚੰਡੀਗੜ੍ਹ 7 ਮਈ 2026: ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (CBSE) ਨੇ ਨਵੀਂ ਸਿੱਖਿਆ ਨੀਤੀ 2020 ਨੂੰ ਲਾਗੂ ਕਰਨ ਵੱਲ ਇਕ ਅਹਿਮ ਕਦਮ ਚੁੱਕਦਿਆਂ ਆਪਣੇ ਨਾਲ ਸੰਬੰਧਤ ਸਕੂਲਾਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਬੋਰਡ ਨੇ ਸਕੂਲਾਂ ਨੂੰ 31 ਮਈ ਤੱਕ ਛੇਵੀਂ ਜਮਾਤ ਲਈ ‘ਤੀਜੀ ਭਾਸ਼ਾ’ ਦਾ ਵਿਕਲਪ ਤੈਅ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਸ ਪਹਿਲ ਦਾ ਮਕਸਦ ਵਿਦਿਆਰਥੀਆਂ ਦੀ ਭਾਸ਼ਾਈ ਸਮਝ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਨੂੰ ਵੱਖ-ਵੱਖ ਭਾਸ਼ਾਵਾਂ ਅਤੇ ਸਭਿਆਚਾਰਾਂ ਨਾਲ ਜੋੜਨਾ ਹੈ। ਨਵੇਂ ਨਿਯਮਾਂ ਮੁਤਾਬਕ ਵਿਦਿਆਰਥੀਆਂ ਨੂੰ ਸਕੂਲੀ ਸਿੱਖਿਆ ਦੌਰਾਨ ਤਿੰਨ ਭਾਸ਼ਾਵਾਂ ਪੜ੍ਹਨੀਆਂ ਹੋਣਗੀਆਂ, ਜਿਨ੍ਹਾਂ ਵਿੱਚੋਂ ਘੱਟੋ-ਘੱਟ ਦੋ ਭਾਰਤੀ ਭਾਸ਼ਾਵਾਂ ਹੋਣੀਆਂ ਲਾਜ਼ਮੀ ਹਨ।
ਤੀਜੀ ਭਾਸ਼ਾ ਵਜੋਂ ਵਿਦਿਆਰਥੀ ਕਿਸੇ ਹੋਰ ਭਾਰਤੀ ਜਾਂ ਵਿਦੇਸ਼ੀ ਭਾਸ਼ਾ ਦੀ ਚੋਣ ਕਰ ਸਕਣਗੇ। ਇਹ ਪ੍ਰਣਾਲੀ ਖਾਸ ਤੌਰ ‘ਤੇ ਛੇਵੀਂ ਜਮਾਤ ਤੋਂ ਲਾਗੂ ਕੀਤੀ ਜਾ ਰਹੀ ਹੈ।
CBSE ਨੇ 31 ਮਈ ਦੀ ਆਖ਼ਰੀ ਮਿਤੀ ਇਸ ਲਈ ਨਿਰਧਾਰਤ ਕੀਤੀ ਹੈ ਤਾਂ ਜੋ ਨਵੇਂ ਅਕਾਦਮਿਕ ਸੈਸ਼ਨ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਭਾਸ਼ਾ ਚੋਣ ਅਤੇ ...









