Friday, July 31Punjabi People

Tag: Hot news

ਵਿਜੀਲੈਂਸ ਬਿਊਰੋ ਨੇ 15 ਹਜ਼ਾਰ ਰੁਪਏ ਰਿਸ਼ਵਤ ਲੈਂਦੀ ਬੀਡੀਪੀਓ ਨੂੰ ਰੰਗੇ ਹੱਥੀਂ ਫੜਿਆ

ਵਿਜੀਲੈਂਸ ਬਿਊਰੋ ਨੇ 15 ਹਜ਼ਾਰ ਰੁਪਏ ਰਿਸ਼ਵਤ ਲੈਂਦੀ ਬੀਡੀਪੀਓ ਨੂੰ ਰੰਗੇ ਹੱਥੀਂ ਫੜਿਆ

Breaking News
ਚੰਡੀਗੜ੍ਹ, 6 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਜਾਰੀ ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਬਲਾਕ ਮਲੌਦ ਵਿੱਚ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਸੁਖਜੀਤ ਕੌਰ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਪਿੰਡ ਸੋਹੀਆਂ, ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਪਿੰਡ ਸੋਹੀਆਂ ਵਿੱਚ ਗਲੀ ਵਿੱਚ ਇੰਟਰਲਾਕ ਟਾਈਲਾਂ ਲਗਾਉਣ ਅਤੇ ਡਰੇਨ ਬਣਾਉਣ ਦਾ ਕੰਮ ਮਤਾ ਪਾਸ ਕਰਵਾ ਕੇ ਪੂਰਾ ਕੀਤਾ ਗਿਆ ਸੀ। ਜਦੋਂ ਉਸ ਨੇ ਇਸ ਕੰਮ ਦਾ ਬਿੱਲ ਪਾਸ ਕਰਵਾਉਣ ਲਈ ਬਲਾਕ ਮਲੌਦ ਦੀ ਬੀਡੀਪੀਓ ਸੁਖਜੀਤ ਕੌਰ ਨਾਲ ਸੰਪਰਕ ਕੀਤਾ ਤਾਂ ਉਸ ਨੇ ਬਿੱਲ ਪਾਸ ਕਰਨ ਦੇ ਬਦਲੇ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਮੁਤਾਬਕ, ਦਬਾਅ ਹੇਠ ਉਸਨੂੰ ਮੌਕੇ ’ਤੇ ਹੀ 5,000 ਰੁਪਏ ਰਿਸ਼ਵਤ ਵਜੋਂ ਦੇਣੇ ਪਏ, ਜਦਕਿ ਬਾਕੀ 10,000 ਰੁਪਏ ਜਲਦ...
ਬੇਅਦਬੀ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਹਾਰਾ ਦੇਣ ਵਾਲੇ ਪੁਰਾਣੇ ਸ਼ਾਸਕ ਜਲਦ ਕਾਨੂੰਨ ਦੇ ਘੇਰੇ ਵਿੱਚ ਆਉਣਗੇ: CM ਭਗਵੰਤ ਸਿੰਘ ਮਾਨ

ਬੇਅਦਬੀ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਹਾਰਾ ਦੇਣ ਵਾਲੇ ਪੁਰਾਣੇ ਸ਼ਾਸਕ ਜਲਦ ਕਾਨੂੰਨ ਦੇ ਘੇਰੇ ਵਿੱਚ ਆਉਣਗੇ: CM ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ / ਰੋਪੜ, 6 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਪਿਛਲੀਆਂ ਸਰਕਾਰਾਂ ਦੇ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਹਾਰਾ ਦੇਣ ਵਾਲਿਆਂ ਨੂੰ ਜਲਦੀ ਹੀ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ ਅਤੇ ਉਹ ਸਲਾਖਾਂ ਪਿੱਛੇ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ, 2026” ਰਾਹੀਂ ਬੇਅਦਬੀ ਦੇ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਨੂੰ ਯਕੀਨੀ ਬਣਾਇਆ ਹੈ। ਸ਼ੁਕਰਾਨਾ ਯਾਤਰਾ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਨੂੰਨ ਬੇਅਦਬੀ ਵਿਰੁੱਧ ਮਜ਼ਬੂਤ ਰੋਕ ਵਜੋਂ ਕੰਮ ਕਰੇਗਾ ਅਤੇ ਪੰਜਾਬ ਦੀ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖੇਗਾ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨੂੰ ਲਾਗੂ ਕਰਨਾ ਮਨੁੱਖਤਾ ਦੀ ਸੇਵਾ ਹੈ ਅਤੇ ਇਹ ਮੌਕਾ ਮਿਲਣ ਲਈ ਉਨ੍ਹਾਂ ਨੇ ਪਰਮਾਤਮਾ ਦਾ ਧੰਨਵਾਦ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਿੰਡ ਪੱਧਰ ‘ਤੇ ਇਸ ਕਾਨੂੰਨ ਬਾਰੇ ਜਾਗਰੂਕਤਾ ਫੈਲਾਈ ਜਾਵੇ, ਤਾਂ ਜੋ ਹਰ ਕੋਈ ਜਾਣ ਸਕੇ ਕਿ ਬੇਅਦਬੀ ਕਰਨ ...
ਅਮਰੀਕਾ ਦਾ ‘ਫਲਾਇੰਗ ਗੈਸ ਸਟੇਸ਼ਨ’ ਕਤਰ ਦੇ ਆਸਮਾਨ ਤੋਂ ਲਾਪਤਾ, ਐਮਰਜੈਂਸੀ ਦਾ ਐਲਾਨ

ਅਮਰੀਕਾ ਦਾ ‘ਫਲਾਇੰਗ ਗੈਸ ਸਟੇਸ਼ਨ’ ਕਤਰ ਦੇ ਆਸਮਾਨ ਤੋਂ ਲਾਪਤਾ, ਐਮਰਜੈਂਸੀ ਦਾ ਐਲਾਨ

Global News
ਨਵੀਂ ਦਿੱਲੀ, 5 ਮਈ 2026:   ਨਵੀਂ ਦਿੱਲੀ: ਅਮਰੀਕੀ ਹਵਾਈ ਸੈਨਾ ਦਾ ਬੋਇੰਗ KC-135 ਸਟ੍ਰੈਟੋਟੈਂਕਰ, ਜਿਸਨੂੰ ‘ਉਡਦਾ ਗੈਸ ਸਟੇਸ਼ਨ’ ਵੀ ਕਿਹਾ ਜਾਂਦਾ ਹੈ, ਨੇ ਉਡਾਨ ਦੌਰਾਨ ‘7700’ ਐਮਰਜੈਂਸੀ ਕੋਡ ਜਾਰੀ ਕੀਤਾ। Flightradar24 ਮੁਤਾਬਕ ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਜਹਾਜ਼ ਫਾਰਸ ਦੀ ਖਾੜੀ ‘ਚ ਈਰਾਨ ਦੇ ਨੇੜੇ ਉਡ ਰਿਹਾ ਸੀ, ਜਿੱਥੇ ਇਸ ਸਮੇਂ ਖੇਤਰੀ ਤਣਾਅ ਵੀ ਵਧ ਰਿਹਾ ਹੈ। ਰਿਪੋਰਟਾਂ ਅਨੁਸਾਰ, ਜਹਾਜ਼ ਨੇ ਸੰਯੁਕਤ ਅਰਬ ਅਮੀਰਾਤ ਦੇ ਅਲ ਧਫਰਾ ਏਅਰ ਬੇਸ ਤੋਂ ਉਡਾਣ ਭਰੀ ਸੀ, ਪਰ ਕਤਰ ਦੇ ਆਸਮਾਨ ਉੱਤੇ ਪਹੁੰਚਣ ਤੋਂ ਬਾਅਦ ਇਸਦਾ ਸਿਗਨਲ ਅਚਾਨਕ ਗਾਇਬ ਹੋ ਗਿਆ। ਕਿਹਾ ਜਾ ਰਿਹਾ ਹੈ ਕਿ ਇਹ ਜਹਾਜ਼ ਮੱਧ ਪੂਰਬ ਵਿੱਚ ਚੱਲ ਰਹੀਆਂ ਫੌਜੀ ਕਾਰਵਾਈਆਂ ਨੂੰ ਸਮਰਥਨ ਦੇਣ ਲਈ ਤਾਇਨਾਤ ਸੀ। ਫਲਾਈਟ ਟਰੈਕਿੰਗ ਡੇਟਾ ਮੁਤਾਬਕ, ਜਹਾਜ਼ ਨੇ ਲੈਂਡਿੰਗ ਤੋਂ ਪਹਿਲਾਂ ਕੁਝ ਸਮੇਂ ਲਈ ਹਵਾ ਵਿੱਚ ਚੱਕਰ ਵੀ ਲਗਾਇਆ। ਹਾਲਾਂਕਿ, ਐਮਰਜੈਂਸੀ ਦੇ ਅਸਲ ਕਾਰਨਾਂ ਬਾਰੇ ਅਜੇ ਤੱਕ ਕੋਈ ਪੱਕੀ ਜਾਣਕਾਰੀ ਸਾਹਮਣੇ ਨਹੀਂ ਆਈ ਅਤੇ ਨਾ ਹੀ ਇਹ ਸਪੱਸ਼ਟ ਹੈ ਕਿ ਇਹ ਘਟਨਾ ਕਿਸੇ ਦੁਸ਼ਮਣੀ ਕਾਰਵਾਈ ਨਾਲ ਜੁੜੀ ਹੋ ਸਕਦੀ ਹੈ। ...
ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ’ਤੇ ਛਾਪੇ, 249 ਕਾਬੂ

ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ’ਤੇ ਛਾਪੇ, 249 ਕਾਬੂ

Uncategorized
ਚੰਡੀਗੜ੍ਹ, 5 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਫੈਸਲਾਕੁੰਨ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 105ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਅਤੇ ਮੈਪ ਕੀਤੇ 586 ਟਿਕਾਣਿਆਂ ’ਤੇ ਵਿਆਪਕ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ’ਤੇ ਵਾਰ” ਮੁਹਿੰਮ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣ ਲਈ 20 ਜਨਵਰੀ 2026 ਨੂੰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਹੇਠ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਲਗਾਤਾਰ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੇ 105ਵੇਂ ਦਿਨ ਪੁਲਿਸ ਨੇ ਇੱਕ ਹਥਿਆਰ ਸਮੇਤ 249 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਇਸ ਮੁਹਿੰਮ ਤਹਿਤ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 26,729 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ 77 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕਿ 33 ਲੋਕਾਂ ਨੂੰ ਪੁੱਛਗਿੱਛ ਅਤੇ ਜਾਂਚ ਮਗਰੋਂ ਰਿ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦਾ ਕਰਨਗੇ ਆਗਾਜ਼: ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦਾ ਕਰਨਗੇ ਆਗਾਜ਼: ਹਰਜੋਤ ਸਿੰਘ ਬੈਂਸ

Breaking News
ਅਨੰਦਪੁਰ ਸਾਹਿਬ, 5 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਮਈ ਨੂੰ ਖਾਲਸੇ ਦੀ ਪਾਵਨ ਧਰਤੀ ਸ੍ਰੀ ਅਨੰਦਪੁਰ ਸਾਹਿਬ ਤੋਂ ‘ਸ਼ੁਕਰਾਨਾ ਯਾਤਰਾ’ ਦੀ ਸ਼ੁਰੂਆਤ ਕਰਨਗੇ। ਇਹ ਯਾਤਰਾ “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਬਿੱਲ 2026” ਦੇ ਕਾਨੂੰਨ ਬਣਨ ਉਪਰੰਤ ਗੁਰੂ ਸਾਹਿਬ ਦਾ ਧੰਨਵਾਦ ਅਤੇ ਸ਼ੁਕਰਾਨਾ ਪ੍ਰਗਟ ਕਰਨ ਲਈ ਆਯੋਜਿਤ ਕੀਤੀ ਜਾ ਰਹੀ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਅਰਦਾਸ ਉਪਰੰਤ ਯਾਤਰਾ ਦਾ ਆਗਾਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਯਾਤਰਾ ਸਿੱਖ ਮਰਿਆਦਾ, ਗੁਰੂ ਘਰ ਦੇ ਸਤਿਕਾਰ ਅਤੇ ਧਾਰਮਿਕ ਮੁੱਲਾਂ ਨੂੰ ਸਮਰਪਿਤ ਹੋਵੇਗੀ। ਉਨ੍ਹਾਂ ਹੋਰ ਦੱਸਿਆ ਕਿ 6 ਮਈ ਨੂੰ ਸਵੇਰੇ 9 ਵਜੇ ਭਗਤ ਰਵਿਦਾਸ ਚੌਂਕ, ਸ੍ਰੀ ਅਨੰਦਪੁਰ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਗਤਾਂ ਨੂੰ ਸੰਬੋਧਨ ਕਰਨਗੇ। ਇਸ ਦੌਰਾਨ...
ਮਮਤਾ ਬੈਨਰਜੀ ਦਾ ਵੱਡਾ ਬਿਆਨ: “ਮੈਂ ਅਸਤੀਫ਼ਾ ਨਹੀਂ ਦੇਵਾਂਗੀ”…

ਮਮਤਾ ਬੈਨਰਜੀ ਦਾ ਵੱਡਾ ਬਿਆਨ: “ਮੈਂ ਅਸਤੀਫ਼ਾ ਨਹੀਂ ਦੇਵਾਂਗੀ”…

National News
ਨਵੀਂ ਦਿੱਲੀ / ਪੱਛਮੀ ਬੰਗਾਲ, 5 ਮਈ 2026:  ਅੱਜ ਪ੍ਰੈਸ ਕਾਨਫਰੰਸ ਦੌਰਾਨ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇੱਕ ਵੱਡਾ ਅਤੇ ਚਰਚਿਤ ਬਿਆਨ ਦਿੱਤਾ। ਉਨ੍ਹਾਂ ਸਾਫ਼ ਕਰ ਦਿੱਤਾ ਕਿ ਉਹ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦੇਣਗੀਆਂ। ਕਾਲੀਘਾਟ ਸਥਿਤ ਆਪਣੇ ਨਿਵਾਸ ‘ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, “ਮੈਂ ਉਹਨਾਂ ਤਾਕਤਾਂ ਅੱਗੇ ਝੁਕਣ ਵਾਲੀ ਨਹੀਂ ਜੋ ਜਨਮਤ ਨੂੰ ਮੋੜ ਰਹੀਆਂ ਹਨ। ਕਈ ਹਲਕਿਆਂ ਵਿੱਚ ਸਾਡੇ ਉਮੀਦਵਾਰਾਂ ਨੂੰ ਜ਼ਬਰਦਸਤੀ ਹਰਾਇਆ ਗਿਆ ਅਤੇ ਈਵੀਐਮ ਨਾਲ ਛੇੜਛਾੜ ਹੋਈ। ਜਦੋਂ ਤੱਕ ਹਰ ਵੋਟ ਦੀ ਮੁੜ ਗਿਣਤੀ ਨਹੀਂ ਹੁੰਦੀ, ਮੈਂ ਅਸਤੀਫ਼ਾ ਨਹੀਂ ਦੇਵਾਂਗੀ।” ਮਮਤਾ ਬੈਨਰਜੀ ਦੇ ਇਸ ਰੁਖ਼ ਨੇ ਰਾਜ ਵਿੱਚ ਸੰਵਿਧਾਨਕ ਸੰਕਟ ਦੇ ਸੰਕੇਤ ਦਿੱਤੇ ਹਨ, ਕਿਉਂਕਿ ਰਵਾਇਤੀ ਤੌਰ ‘ਤੇ ਚੋਣ ਹਾਰਣ ਤੋਂ ਬਾਅਦ ਮੁੱਖ ਮੰਤਰੀ ਨੂੰ ਰਾਜਪਾਲ ਨੂੰ ਅਸਤੀਫ਼ਾ ਦੇਣਾ ਪੈਂਦਾ ਹੈ। ਕਿਸੇ ਵੀ ਮੁੱਖ ਮੰਤਰੀ ਵੱਲੋਂ ਹਾਰ ਦੇ ਬਾਵਜੂਦ ਅਹੁਦਾ ਨਾ ਛੱਡਣਾ ਗੰਭੀਰ ਕਾਨੂੰਨੀ ਅਤੇ ਰਾਜਨੀਤਿਕ ਸਥਿਤੀ ਪੈਦਾ ਕਰ ਸਕਦਾ ਹੈ। ਭਾਰਤੀ ਸੰਵਿਧਾਨ ਦੇ ਅਨੁਸਾਰ ਮੁੱਖ ਮੰਤਰੀ ਦੀ ਨਿਯੁਕਤੀ ਰਾਜਪਾਲ ਕਰਦਾ ਹ...
ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਬਹਾਲੀ ਕਾਰਜਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਅਗਵਾਈ ਕੀਤੀ; ਪੀਐਸਪੀਸੀਐਲ ਦੇ ਸਰਾਹਣਯੋਗ ਕੰਮ ਦੀ ਕੀਤੀ ਪ੍ਰਸ਼ੰਸਾ

ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਬਹਾਲੀ ਕਾਰਜਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਅਗਵਾਈ ਕੀਤੀ; ਪੀਐਸਪੀਸੀਐਲ ਦੇ ਸਰਾਹਣਯੋਗ ਕੰਮ ਦੀ ਕੀਤੀ ਪ੍ਰਸ਼ੰਸਾ

Breaking News
ਚੰਡੀਗੜ੍ਹ, 5 ਮਈ 2026: ਪੰਜਾਬ ਵਿੱਚ 3 ਮਈ ਦੀ ਸਵੇਰ ਆਏ ਭਾਰੀ ਤੂਫਾਨ ਤੋਂ ਬਾਅਦ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ-ਪੱਧਰੀ ਸਮੀਖਿਆ ਮੀਟਿੰਗ ਕਰਕੇ ਨੁਕਸਾਨ ਦਾ ਜਾਇਜ਼ਾ ਲਿਆ, ਬਹਾਲੀ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਭਵਿੱਖ ਵਿੱਚ ਅਜਿਹੀਆਂ ਸਥਿਤੀਆਂ ਨਾਲ ਨਜਿੱਠਣ ਲਈ ਰਣਨੀਤੀ ਤਿਆਰ ਕਰਨ ’ਤੇ ਚਰਚਾ ਕੀਤੀ। ਮੀਟਿੰਗ ਵਿੱਚ ਪੀਐਸਪੀਸੀਐਲ ਦੇ ਚੇਅਰਮੈਨ, ਡਾਇਰੈਕਟਰ, ਮੁੱਖ ਇੰਜੀਨੀਅਰਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ। ਸਮੀਖਿਆ ਦੌਰਾਨ ਸਾਹਮਣੇ ਆਇਆ ਕਿ ਤੂਫਾਨ ਕਾਰਨ ਮੋਹਾਲੀ, ਪਟਿਆਲਾ, ਜਲੰਧਰ, ਲੁਧਿਆਣਾ, ਅੰਮ੍ਰਿਤਸਰ ਅਤੇ ਗੁਰਦਾਸਪੁਰ ਸਭ ਤੋਂ ਵੱਧ ਪ੍ਰਭਾਵਿਤ ਰਹੇ। ਅਧਿਕਾਰੀਆਂ ਨੇ ਦੱਸਿਆ ਕਿ 66 ਕੇਵੀ ਟ੍ਰਾਂਸਮਿਸ਼ਨ ਨੈੱਟਵਰਕ ਵੱਡੇ ਪੱਧਰ ’ਤੇ ਸੁਰੱਖਿਅਤ ਰਿਹਾ, ਪਰ ਵੰਡ ਪ੍ਰਣਾਲੀ ਨੂੰ ਭਾਰੀ ਨੁਕਸਾਨ ਝੱਲਣਾ ਪਿਆ। ਕਰੀਬ 1300 11 ਕੇਵੀ ਫੀਡਰ ਪ੍ਰਭਾਵਿਤ ਹੋਏ, 1500 ਦੇ ਲਗਭਗ ਬਿਜਲੀ ਖੰਭੇ ਟੁੱਟੇ, 300 ਤੋਂ ਵੱਧ ਟ੍ਰਾਂਸਫਾਰਮਰ ਨੁਕਸਾਨੀ ਹੋਏ ਅਤੇ 70 ਕਿਲੋਮੀਟਰ ਤ...
ਚੰਡੀਗੜ੍ਹ ਏਅਰਪੋਰਟ ‘ਤੇ ਲੈਂਡਿੰਗ ਦੌਰਾਨ ਇੰਡੀਗੋ ਫਲਾਈਟ ਵਿੱਚ ਪਾਵਰ ਬੈਂਕ ਫਟਿਆ

ਚੰਡੀਗੜ੍ਹ ਏਅਰਪੋਰਟ ‘ਤੇ ਲੈਂਡਿੰਗ ਦੌਰਾਨ ਇੰਡੀਗੋ ਫਲਾਈਟ ਵਿੱਚ ਪਾਵਰ ਬੈਂਕ ਫਟਿਆ

Breaking News
ਚੰਡੀਗੜ੍ਹ, 5 ਮਈ 2026:  ਹੈਦਰਾਬਾਦ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਦੀ ਫਲਾਈਟ 6E ਵਿੱਚ ਲੈਂਡਿੰਗ ਤੋਂ ਤੁਰੰਤ ਬਾਅਦ ਇੱਕ ਚਿੰਤਾਜਨਕ ਘਟਨਾ ਸਾਹਮਣੇ ਆਈ, ਜਦੋਂ ਇੱਕ ਪਾਵਰ ਬੈਂਕ ਵਿੱਚ ਅਚਾਨਕ ਅੱਗ ਲੱਗ ਗਈ। ਜਹਾਜ਼ ਦੇ ਰਨਵੇ ‘ਤੇ ਰੁਕਣ ਮਗਰੋਂ ਅਤੇ ਯਾਤਰੀਆਂ ਦੇ ਉਤਰਣ ਦੀ ਪ੍ਰਕਿਰਿਆ ਦੌਰਾਨ, ਇੱਕ ਕੈਬਿਨ ਬੈਗ ਵਿੱਚੋਂ ਅਚਾਨਕ ਧੂੰਆਂ ਨਿਕਲਦਾ ਦੇਖਿਆ ਗਿਆ, ਜਿਸ ਨਾਲ ਉਥੇ ਮੌਜੂਦ ਲੋਕਾਂ ਵਿੱਚ ਘਬਰਾਹਟ ਫੈਲ ਗਈ। ਪ੍ਰਾਰੰਭਿਕ ਜਾਣਕਾਰੀ ਅਨੁਸਾਰ, ਬੈਗ ਦੇ ਅੰਦਰ ਰੱਖਿਆ ਪਾਵਰ ਬੈਂਕ ਅਚਾਨਕ ਜ਼ਿਆਦਾ ਗਰਮ ਹੋਣ ਕਾਰਨ ਸੜਨ ਲੱਗ ਪਿਆ। ਜਿਵੇਂ ਹੀ ਇਸ ਬਾਰੇ ਪਤਾ ਲੱਗਾ, ਜਹਾਜ਼ ਦੇ ਕ੍ਰਿਊ ਮੈਂਬਰਾਂ ਨੇ ਤੁਰੰਤ ਕਾਰਵਾਈ ਕਰਦਿਆਂ ਅੱਗ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਅਤੇ ਸਥਿਤੀ ਨੂੰ ਸੰਭਾਲਿਆ, ਤਾਂ ਜੋ ਵੱਡਾ ਹਾਦਸਾ ਟੱਲ ਸਕੇ। ਇਸ ਘਟਨਾ ਦੌਰਾਨ ਨਿਕਲੇ ਧੂੰਏਂ ਕਾਰਨ ਕੁਝ ਯਾਤਰੀਆਂ ਵਿੱਚ ਘਬਰਾਹਟ ਪੈਦਾ ਹੋ ਗਈ, ਜਿਸ ਕਰਕੇ ਲਗਭਗ ਤਿੰਨ ਤੋਂ ਚਾਰ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਜਾਂ ਬੇਚੈਨੀ ਮਹਿਸੂਸ ਹੋਈ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ, ਉਨ੍ਹਾਂ ਨੂੰ ਤੁਰੰਤ ਨੇੜਲੇ ਹਸਪਤਾਲ ਭੇਜਿਆ ...
ਲੁਧਿਆਣਾ ਬਣਿਆ ਹੁਣ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਅਪਣਾਉਣ ਵਾਲਾ ਪੰਜਾਬ ਦਾ ਤੀਜਾ ਸ਼ਹਿਰ

ਲੁਧਿਆਣਾ ਬਣਿਆ ਹੁਣ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਅਪਣਾਉਣ ਵਾਲਾ ਪੰਜਾਬ ਦਾ ਤੀਜਾ ਸ਼ਹਿਰ

Uncategorized
ਚੰਡੀਗੜ੍ਹ / ਲੁਧਿਆਣਾ, 5 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੂੰ ਆਧੁਨਿਕ ਬਣਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਤਹਿਤ, ਜਲੰਧਰ ਅਤੇ ਮੋਹਾਲੀ ਤੋਂ ਬਾਅਦ ਹੁਣ ਲੁਧਿਆਣਾ ਸੂਬੇ ਦਾ ਤੀਜਾ ਸ਼ਹਿਰ ਬਣ ਗਿਆ ਹੈ ਜਿੱਥੇ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ (ITMS) ਲਾਗੂ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਡਾਇਰੈਕਟਰ ਜਨਰਲ ਆਫ ਪੁਲਿਸ (DGP) ਪੰਜਾਬ ਗੌਰਵ ਯਾਦਵ ਵੱਲੋਂ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ICCC) ਦੇ ਉਦਘਾਟਨ ਮੌਕੇ ਦਿੱਤੀ ਗਈ। ਡੀਜੀਪੀ ਨੇ ਦੱਸਿਆ ਕਿ ICCC ਪ੍ਰਾਜੈਕਟ ਅਧੀਨ ਸ਼ਹਿਰ ਦੀ ਸੁਰੱਖਿਆ ਅਤੇ ਨਿਗਰਾਨੀ ਨੂੰ ਮਜ਼ਬੂਤ ਕਰਨ ਲਈ 259 ਥਾਵਾਂ ‘ਤੇ ਲਗਭਗ 1700 ਹਾਈ ਰੈਜ਼ੋਲਿਊਸ਼ਨ ਕੈਮਰੇ ਲਗਾਏ ਗਏ ਹਨ। ਇਹ ITMS ਸ਼ਹਿਰ ਦੇ 46 ਸਥਾਨਾਂ ‘ਤੇ ਲਗਾਇਆ ਗਿਆ ਹੈ ਜੋ 9 ਕਿਸਮਾਂ ਦੀਆਂ ਟ੍ਰੈਫਿਕ ਉਲੰਘਣਾਵਾਂ ਦੀ ਪਹਿਚਾਣ ਕਰਨ ਸਮਰੱਥ ਹੈ, ਜਿਵੇਂ ਕਿ ਲਾਲ ਬੱਤੀ ਦੀ ਉਲੰਘਣਾ, ਸਟਾਪ ਲਾਈਨ ਤੋਂ ਅੱਗੇ ਜਾਣਾ, ਹੈਲਮੈਟ ਤੋਂ ਬਿਨਾਂ ਵਾਹਨ ਚਲਾਉਣਾ, ਪਿਛਲੀ ਸੀਟ ਵਾਲੇ ਵੱਲੋਂ ਹੈਲਮੈਟ ਨਾ ਪਹਿਨਣਾ, ਤਿੰਨ ਸਵਾਰੀਆਂ ਬਿਠਾਉਣਾ...
ਪੰਜਾਬ ਦੇ ਪਿੰਡਾਂ ਨੂੰ ਖੇਡਾਂ ਵਿੱਚ ਨਵੀਂ ਪਹਿਚਾਣ: CM ਮਾਨ ਵੱਲੋਂ 250 ਵਿਸ਼ਵ-ਪੱਧਰੀ ਖੇਡ ਮੈਦਾਨਾਂ ਦੀ ਸ਼ੁਰੂਆਤ

ਪੰਜਾਬ ਦੇ ਪਿੰਡਾਂ ਨੂੰ ਖੇਡਾਂ ਵਿੱਚ ਨਵੀਂ ਪਹਿਚਾਣ: CM ਮਾਨ ਵੱਲੋਂ 250 ਵਿਸ਼ਵ-ਪੱਧਰੀ ਖੇਡ ਮੈਦਾਨਾਂ ਦੀ ਸ਼ੁਰੂਆਤ

Breaking News
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 4 ਮਈ 2026: ਪੰਜਾਬ ਦੇ ਪਿੰਡਾਂ ਨੂੰ ਖੇਡ ਬੁਨਿਆਦੀ ਢਾਂਚੇ ਦਾ ਕੇਂਦਰ ਬਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ 15 ਜੁਲਾਈ ਤੱਕ ਰਾਜ ਭਰ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 3,100 ਪੇਂਡੂ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਸ ਪਹਿਲ ਦੇ ਤਹਿਤ ਅੱਜ 250 ਆਧੁਨਿਕ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਸਿਰਫ਼ ਖੇਡ ਬੁਨਿਆਦੀ ਢਾਂਚਾ ਤਿਆਰ ਕਰਨਾ ਨਹੀਂ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਉਨ੍ਹਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਵਜੋਂ ਤਿਆਰ ਕਰਨਾ ਵੀ ਹੈ। ਇਸ ਲਈ ਸਰਕਾਰ ਵੱਲੋਂ ਮੁਫ਼ਤ ਸਿਖਲਾਈ, ਪੇਸ਼ੇਵਰ ਕੋਚ ਅਤੇ ਖੇਡ ਉਪਕਰਣ ਮੁਹੱਈਆ ਕਰਵਾਏ ਜਾ ਰਹੇ ਹਨ। ਖੇਡਾਂ ਵਿੱਚ ਨਿਵੇਸ਼ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਪਹਿਲਾਂ 200 ਕਰੋੜ ਰੁਪਏ ਤੋਂ ਘੱਟ ਰਹਿਣ ਵਾਲਾ ਖੇਡ ਬਜਟ ਵਧਾ ਕੇ 1,790 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਲਾ ਰਾਏਪੁਰ ਪੇਂਡੂ ਖੇਡਾਂ ਨੂੰ ਮੁੜ ਜੀਵੰਤ ਕਰਕੇ ਪੰਜਾਬ ਦੀ...