ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚੇਤਾਵਨੀ, ਕਈ ਜ਼ਿਲ੍ਹਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ
ਚੰਡੀਗੜ੍ਹ, 3 ਮਈ 2026: ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਮੌਸਮ ਨੇ ਅਚਾਨਕ ਕਰਵਟ ਲੈਂਦਿਆਂ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਨੇ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਐਤਵਾਰ ਰਾਤ ਤੋਂ ਸਰਗਰਮ ਹੋਈ ਪੱਛਮੀ ਗੜਬੜੀ ਦੇ ਪ੍ਰਭਾਵ ਹੇਠ ਮਈ ਮਹੀਨੇ ਦੀ ਪਹਿਲੀ ਬਾਰਿਸ਼ ਨੇ ਕਈ ਥਾਵਾਂ ‘ਤੇ ਮੁਸ਼ਕਲਾਂ ਖੜੀਆਂ ਕਰ ਦਿੱਤੀਆਂ ਹਨ।
ਸਵੇਰ ਦੇ ਸਮੇਂ ਸੰਘਣੇ ਬੱਦਲਾਂ, ਤੇਜ਼ ਹਵਾਵਾਂ ਅਤੇ ਮੀਂਹ ਕਾਰਨ ਕਈ ਜ਼ਿਲ੍ਹਿਆਂ ਵਿੱਚ ਮੌਸਮ ਪੂਰੀ ਤਰ੍ਹਾਂ ਬਦਲ ਗਿਆ। 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲੀਆਂ ਹਵਾਵਾਂ ਕਾਰਨ ਦਿਨ ਦੌਰਾਨ ਵੀ ਹਨੇਰੇ ਵਰਗੇ ਹਾਲਾਤ ਬਣ ਗਏ, ਜਦਕਿ ਕਈ ਥਾਵਾਂ ‘ਤੇ ਦਰੱਖਤ ਜੜ੍ਹਾਂ ਸਮੇਤ ਡਿੱਗ ਪਏ।
ਸਵੇਰੇ 6 ਵਜੇ ਤੋਂ 9 ਵਜੇ ਤੱਕ ਦਰਜ ਕੀਤੇ ਗਏ ਮੀਂਹ ਦੇ ਅੰਕੜਿਆਂ ਅਨੁਸਾਰ ਲੁਧਿਆਣਾ ਵਿੱਚ ਸਭ ਤੋਂ ਵੱਧ 24.6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ 19.7 ਮਿਲੀਮੀਟਰ, ਮੋਹਾਲੀ ਵਿੱਚ 19 ਮਿਲੀਮੀਟਰ ਅਤੇ ਇੱਕ ਹੋਰ ਮਾਨੀਟਰਿੰਗ ਸਟੇਸ਼ਨ ‘ਤੇ 17.6 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ।
ਅੰਮ੍ਰਿਤਸਰ ਵਿੱਚ 2.2...








