ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਗਈ ਪੰਜਾਬ ਪੁਲਿਸ ਦੀ ਟੀਮ ‘ਤੇ ਹਮਲਾ, ਬੰਧਕ ਬਣਾਇਆ
ਚੰਡੀਗੜ੍ਹ, 1 ਮਈ 2026: ਬਠਿੰਡਾ ਦੇ ਪਿੰਡ ਢਪਾਲੀ ਵਿੱਚ ਇੱਕ ਧੋਖਾਧੜੀ ਮਾਮਲੇ ਦੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਸੰਗਰੂਰ ਪੁਲਿਸ ਦੀ ਟੀਮ ‘ਤੇ ਪਿੰਡ ਵਾਸੀਆਂ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਲੋਕਾਂ ਨੇ ਪੁਲਿਸ ਕਰਮਚਾਰੀਆਂ ਨੂੰ ਘੇਰ ਕੇ ਕੁਝ ਸਮੇਂ ਲਈ ਬੰਧਕ ਬਣਾ ਲਿਆ। ਇਸ ਮਾਮਲੇ ਵਿੱਚ ਪੁਲਿਸ ਨੇ 28 ਲੋਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਪੁਲਿਸ ਟੀਮ ਧੋਖਾਧੜੀ ਕੇਸ ਵਿੱਚ ਲੋੜੀਂਦੇ ਰਣਦੀਪ ਸਿੰਘ ਨੂੰ ਕਾਬੂ ਕਰਨ ਲਈ ਪਿੰਡ ਪਹੁੰਚੀ ਸੀ। ਇਸ ਦੌਰਾਨ ਦੋਸ਼ੀ ਦੇ ਪਰਿਵਾਰਕ ਮੈਂਬਰਾਂ ਨੇ ਕਾਰਵਾਈ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਅਤੇ ਕੁਝ ਹੀ ਸਮੇਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ। ਇਹ ਘਟਨਾ 29 ਅਪ੍ਰੈਲ ਨੂੰ ਵਾਪਰੀ।
ਪੁਲਿਸ ਮੁਤਾਬਕ ਜਦੋਂ ਟੀਮ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਭੀੜ ਨੇ ਗਾਲੀ-ਗਲੌਚ ਅਤੇ ਧੱਕਾ-ਮੁੱਕੀ ਕੀਤੀ। ਇਸ ਦੌਰਾਨ ਪੁਲਿਸ ‘ਤੇ ਪੱਥਰਬਾਜ਼ੀ ਹੋਣ ਦੀ ਵੀ ਜਾਣਕਾਰੀ ਮਿਲੀ ਹੈ। ਹੰਗਾਮੇ ਦੇ ਮਾਹੌਲ ਵਿੱਚ ਦੋਸ਼ੀ ਨੂੰ ਭਜਾਉਣ ਦੀ ਕੋਸ਼ਿਸ਼ ਵੀ ਕੀਤੀ ...









