ਪੰਜਾਬ ਕਿਰਤ ਭਲਾਈ ਬੋਰਡ ਵੱਲੋਂ 7831 ਉਦਯੋਗਿਕ ਮਜ਼ਦੂਰਾਂ ਨੂੰ 17.11 ਕਰੋੜ ਰੁਪਏ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ, ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ / ਐਸਏਐਸ ਨਗਰ, 23 ਅਪ੍ਰੈਲ 2026: ਉਦਯੋਗਿਕ ਕਾਮਿਆਂ ਦੇ ਜੀਵਨ ਪੱਧਰ ਨੂੰ ਸੁਧਾਰਣ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧਤਾ ਨੂੰ ਮਜ਼ਬੂਤ ਕਰਦਿਆਂ ਪੰਜਾਬ ਕਿਰਤ ਭਲਾਈ ਬੋਰਡ ਨੇ ਪਿਛਲੇ ਵਿੱਤੀ ਸਾਲ ਦੌਰਾਨ ਵੱਖ-ਵੱਖ ਸਕੀਮਾਂ ਰਾਹੀਂ 7831 ਲਾਭਪਾਤਰੀਆਂ ਨੂੰ 17.11 ਕਰੋੜ ਰੁਪਏ ਦੀ ਵਿੱਤੀ ਮਦਦ ਪ੍ਰਦਾਨ ਕੀਤੀ।
ਇਸ ਸਬੰਧੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਹ ਯਤਨ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਾਗਰੂਕਤਾ ਮੁਹਿੰਮਾਂ ਨੂੰ ਤੇਜ਼ ਕੀਤਾ ਜਾਵੇ, ਤਾਂ ਜੋ ਵੱਧ ਤੋਂ ਵੱਧ ਯੋਗ ਕਾਮੇ ਸਕੀਮਾਂ ਦਾ ਲਾਭ ਲੈ ਸਕਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਾਣਕਾਰੀ ਦੀ ਘਾਟ ਕਰਕੇ ਕਈ ਕਾਮੇ ਇਨ੍ਹਾਂ ਸਹੂਲਤਾਂ ਤੋਂ ਵਾਂਝੇ ਰਹਿ ਜਾਂਦੇ ਹਨ।
ਮੰਤਰੀ ਨੇ ਦੱਸਿਆ ਕਿ ਪੰਜਾਬ ਕਿਰਤ ਭਲਾਈ ਫੰਡ ਐਕਟ, 1965 ਅਧੀਨ ਆਉਂਦੇ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਕਾਮੇ ਬੋਰਡ ਦੀਆਂ ਸਕੀਮਾਂ ਲਈ ਯੋਗ ਹਨ। ਇਹ ਯੋਜਨਾਵਾਂ ਸਿਹਤ, ਸਿੱਖਿਆ ਅਤੇ ਸਮਾਜਿਕ ਸੁਰੱਖਿਆ ਵਰਗੇ ਖੇਤਰਾਂ ਵਿੱਚ ਕਾਮਿਆਂ ਅਤੇ ਉਨ੍ਹਾਂ ਦੇ ਪਰਿਵਾਰਾ...









