ਟਾਂਡਾ ਮੰਡੀ ਵਿੱਚ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਣਕ ਦੀ ਖਰੀਦ ਦੀ ਸ਼ੁਰੂਆਤ ਕਰਵਾਈ, ਕਿਸਾਨਾਂ ਨੂੰ ਦਿੱਤਾ ਵੱਡਾ ਭਰੋਸਾ
ਟਾਂਡਾ / ਚੰਡੀਗੜ੍ਹ, 19 ਅਪ੍ਰੈਲ 2026: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਅੱਜ ਟਾਂਡਾ ਦੀ ਦਾਣਾ ਮੰਡੀ ਵਿੱਚ ਵਿਸ਼ੇਸ਼ ਦੌਰੇ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਮੰਡੀ ਵਿੱਚ ਸਰਕਾਰੀ ਖਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ। ਮੰਤਰੀ ਨੇ ਅਨਾਜ ਦੀ ਲਿਫਟਿੰਗ ਅਤੇ ਖਰੀਦ ਪ੍ਰਕਿਰਿਆ ਨੂੰ ਨਜ਼ਦੀਕੀ ਨਾਲ ਵੇਖਦੇ ਹੋਏ ਉਸ ਦੀ ਪੂਰੀ ਸਮੀਖਿਆ ਕੀਤੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਕਟਾਰੂਚੱਕ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਅੰਨਦਾਤਿਆਂ ਦੀ ਮਿਹਨਤ ਦਾ ਹਰ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਖਰੀਦ ਦੌਰਾਨ ਕਿਸੇ ਵੀ ਕਿਸਾਨ ਨਾਲ ਕੋਈ ਅਨਿਆਇ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਮੰਡੀਆਂ ਵਿੱਚ ਲਿਫਟਿੰਗ ਨਾਲ ਸੰਬੰਧਿਤ ਸਮੱਸਿਆਵਾਂ ਬਾਰੇ ਸਰਕਾਰ ਨੂੰ ਪੂਰੀ ਜਾਣਕਾਰੀ ਹੈ ਅਤੇ ਇਨ੍ਹਾਂ ਨੂੰ ਜਲਦੀ ਹੀ ਹੱਲ ਕੀਤਾ ਜਾਵੇਗਾ, ਤਾਂ ਜੋ ਕਿਸਾਨਾ...









