Bhagwant Mann ਵੱਲੋਂ NEET ਵਿਦਿਆਰਥੀਆਂ ਲਈ ਵੱਡਾ ਐਲਾਨ, ਮਿਲੇਗੀ ਨਵੀਂ ਸਹੂਲਤ
ਚੰਡੀਗੜ੍ਹ, 20 ਮਈ 2026: ਪੰਜਾਬ ਵਿੱਚ NEET ਪ੍ਰੀਖਿਆ ਦੇਣ ਜਾ ਰਹੇ ਵਿਦਿਆਰਥੀਆਂ ਲਈ ਇੱਕ ਵੱਡੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। Bhagwant Mann ਨੇ ਐਲਾਨ ਕੀਤਾ ਹੈ ਕਿ NEET ਦੇ ਉਮੀਦਵਾਰਾਂ ਨੂੰ ਪ੍ਰੀਖਿਆ ਦੇ ਦਿਨਾਂ ਦੌਰਾਨ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਮੁਫ਼ਤ ਯਾਤਰਾ ਦੀ ਸਹੂਲਤ ਦਿੱਤੀ ਜਾਵੇਗੀ। ਇਹ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਪੋਸਟ ਰਾਹੀਂ ਸਾਂਝੀ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਕਸਰ ਗਰੀਬ ਅਤੇ ਦੂਰ-ਦਰਾਜ਼ ਇਲਾਕਿਆਂ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਪ੍ਰੀਖਿਆ ਕੇਂਦਰ ਤੱਕ ਪਹੁੰਚਣਾ ਵੱਡੀ ਮੁਸ਼ਕਲ ਬਣ ਜਾਂਦਾ ਹੈ, ਕਿਉਂਕਿ ਕਈ ਵਾਰ ਉਨ੍ਹਾਂ ਕੋਲ ਯਾਤਰਾ ਲਈ ਵੀ ਪੈਸੇ ਨਹੀਂ ਹੁੰਦੇ। ਇਸ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਨੇ ਇਹ ਫੈਸਲਾ ਲਿਆ ਹੈ।
ਉਨ੍ਹਾਂ ਦੱਸਿਆ ਕਿ NEET ਦੀ ਪ੍ਰੀਖਿਆ 21 ਜੂਨ ਨੂੰ ਹੋਣੀ ਹੈ ਅਤੇ ਇਸ ਲਈ 20, 21 ਅਤੇ 22 ਜੂਨ ਨੂੰ ਸਾਰੇ ਵਿਦਿਆਰਥੀ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਬਿਨਾਂ ਕਿਸੇ ਕਿਰਾਏ ਦੇ ਯਾਤਰਾ ਕਰ ਸਕਣਗੇ। ਵਿਦਿਆਰਥੀਆਂ ਨੂੰ ਸਿਰਫ਼ ਆਪਣਾ ਐਡਮਿਟ ਕਾਰਡ ਦਿਖਾਉਣਾ ਹੋਵੇਗਾ, ਜਿਸ ਤੋਂ ਬਾਅਦ ਉਨ੍...


