Friday, October 30Punjabi People

Tag: India news

ਰੁਜ਼ਗਾਰ ਵੱਲ ਵੱਡਾ ਕਦਮ: ਰਾਜਪਾਲ ਤੇ ਕੇਂਦਰੀ ਰਾਜ ਮੰਤਰੀ ਨੇ 1,044 ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ

ਰੁਜ਼ਗਾਰ ਵੱਲ ਵੱਡਾ ਕਦਮ: ਰਾਜਪਾਲ ਤੇ ਕੇਂਦਰੀ ਰਾਜ ਮੰਤਰੀ ਨੇ 1,044 ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ

Breaking News, Punjab News
ਲੁਧਿਆਣਾ, 16 ਜੁਲਾਈ 2026: ਵਿਸ਼ਵ ਯੁਵਾ ਹੁਨਰ ਦਿਵਸ ਦੇ ਮੌਕੇ 'ਤੇ ਸਨ ਫਾਊਂਡੇਸ਼ਨ ਵੱਲੋਂ ਪੰਜਾਬ ਭਰ ਵਿੱਚ ਚਲਾਏ ਜਾ ਰਹੇ ਮਲਟੀ ਸਕਿਲ ਡਿਵੈਲਪਮੈਂਟ ਸੈਂਟਰਾਂ (ਐੱਮ.ਐੱਸ.ਡੀ.ਸੀ.) ਦੇ ਸਿਖਿਆਰਥੀਆਂ ਲਈ ਇੱਕ ਵਿਸ਼ਾਲ ਕਨਵੋਕੇਸ਼ਨ ਸਮਾਰੋਹ ਵਰਲਡ ਸਕਿਲ ਕੈਂਪਸ ਆਫ ਐਕਸੀਲੈਂਸ, ਸਰਕਾਰੀ ਆਈ.ਟੀ.ਆਈ. ਕੈਂਪਸ, ਗਿੱਲ ਰੋਡ, ਲੁਧਿਆਣਾ ਵਿਖੇ ਸ਼ਾਨੋ-ਸ਼ੌਕਤ ਨਾਲ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਦੌਰਾਨ ਪੰਜਾਬ ਦੇ ਵੱਖ-ਵੱਖ ਹੁਨਰ ਵਿਕਾਸ ਕੇਂਦਰਾਂ ਤੋਂ ਸਿਖਲਾਈ ਪੂਰੀ ਕਰਨ ਵਾਲੇ 1,044 ਨੌਜਵਾਨਾਂ ਨੂੰ ਸਰਟੀਫਿਕੇਟ ਅਤੇ ਨਿਯੁਕਤੀ ਪੱਤਰ ਪ੍ਰਦਾਨ ਕੀਤੇ ਗਏ, ਜੋ ਉਨ੍ਹਾਂ ਦੇ ਰੁਜ਼ਗਾਰ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਇਆ। ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਕੌਸ਼ਲ ਵਿਕਾਸ ਅਤੇ ਉਦਯਮਤਾ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ (ਸੁਤੰਤਰ ਪ੍ਰਭਾਰ) ਸ੍ਰੀ ਜਯੰਤ ਚੌਧਰੀ ਨੇ ਸਮਾਰੋਹ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਦੀ ਮੇਜ਼ਬਾਨੀ ਰਾਜ ਸਭਾ ਮੈਂਬਰ, ਪਦਮ ਸ਼੍ਰੀ ਡਾ. ਵਿਕਰਮਜੀਤ ਸਿੰਘ ਸਾਹਨੀ, ਜੋ ਸਨ ਫਾਊਂਡੇਸ਼ਨ ਦੇ ਚੇਅਰਮੈਨ ਵੀ ਹਨ,...
‘ਸਤਲੁਜ’ ਵਿਵਾਦ ਤੋਂ ਬਾਅਦ OTT ਪਲੇਟਫਾਰਮਾਂ ਲਈ ਸੈਂਸਰ ਸਰਟੀਫਿਕੇਟ ਲਾਜ਼ਮੀ ਕਰਨ ਦੀ ਤਿਆਰੀ

‘ਸਤਲੁਜ’ ਵਿਵਾਦ ਤੋਂ ਬਾਅਦ OTT ਪਲੇਟਫਾਰਮਾਂ ਲਈ ਸੈਂਸਰ ਸਰਟੀਫਿਕੇਟ ਲਾਜ਼ਮੀ ਕਰਨ ਦੀ ਤਿਆਰੀ

National News
ਨਵੀਂ ਦਿੱਲੀ, 15 ਜੁਲਾਈ 2026: ਪੰਜਾਬੀ ਫਿਲਮ 'ਸਤਲੁਜ' ਨੂੰ ਲੈ ਕੇ ਛਿੜੇ ਵਿਵਾਦ ਦਰਮਿਆਨ ਸੁਪਰੀਮ ਕੋਰਟ ਨੇ ਫਿਲਮਾਂ ਦੇ ਪ੍ਰਮਾਣੀਕਰਨ ਅਤੇ ਡਿਜੀਟਲ ਪਲੇਟਫਾਰਮਾਂ 'ਤੇ ਉਨ੍ਹਾਂ ਦੀ ਰਿਲੀਜ਼ ਸਬੰਧੀ ਮਹੱਤਵਪੂਰਨ ਟਿੱਪਣੀਆਂ ਕੀਤੀਆਂ ਹਨ। ਅਦਾਲਤ ਨੇ ਸੁਣਵਾਈ ਦੌਰਾਨ ਕਿਹਾ ਕਿ ਕਾਨੂੰਨ ਅਨੁਸਾਰ ਲੋੜੀਂਦੇ ਸੈਂਸਰ ਸਰਟੀਫਿਕੇਟ ਤੋਂ ਬਿਨਾਂ ਕਿਸੇ ਫਿਲਮ ਨੂੰ ਜਨਤਕ ਤੌਰ 'ਤੇ ਪ੍ਰਦਰਸ਼ਿਤ ਕਰਨਾ ਜਾਂ OTT ਪਲੇਟਫਾਰਮਾਂ 'ਤੇ ਸਟ੍ਰੀਮ ਕਰਨਾ ਕਾਨੂੰਨੀ ਸਵਾਲ ਖੜ੍ਹੇ ਕਰ ਸਕਦਾ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਸਬੰਧਤ ਅਥਾਰਟੀਆਂ ਦੀਆਂ ਜ਼ਿੰਮੇਵਾਰੀਆਂ ਵੀ ਸਪੱਸ਼ਟ ਹਨ। ਅਦਾਲਤ ਦੀ ਇਹ ਟਿੱਪਣੀ ਉਸ ਸਮੇਂ ਸਾਹਮਣੇ ਆਈ ਹੈ ਜਦੋਂ ਫਿਲਮ 'ਸਤਲੁਜ' ਨੂੰ ਕਥਿਤ ਤੌਰ 'ਤੇ ਬਿਨਾਂ ਵੈਧ ਸੈਂਸਰ ਸਰਟੀਫਿਕੇਟ ਦੇ OTT ਪਲੇਟਫਾਰਮ 'ਤੇ ਜਾਰੀ ਕੀਤੇ ਜਾਣ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਇਸ ਮਾਮਲੇ ਨੇ ਫਿਲਮ ਸਰਟੀਫਿਕੇਸ਼ਨ, ਡਿਜੀਟਲ ਸਟ੍ਰੀਮਿੰਗ ਅਤੇ OTT ਪਲੇਟਫਾਰਮਾਂ ਦੀ ਕਾਨੂੰਨੀ ਜਵਾਬਦੇਹੀ ਨੂੰ ਲੈ ਕੇ ਨਵੀਂ ਚਰਚਾ ਛੇੜ ਦਿੱਤੀ ਹੈ। ਬਿਨਾਂ ਸਰਟੀਫਿਕੇਟ ਰਿਲੀਜ਼ 'ਤੇ ਅਦਾਲਤ ਦੀ ਟਿੱਪਣੀ ਸੁਣਵਾਈ ਦੌਰਾਨ ਸੁਪਰੀਮ...
ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰ ਖੇਤਰ ਵਿੱਚ ਨੰਬਰ ਇੱਕ ਬਣਾਉਣ ਦਾ ਸੰਕਲਪ ਜਾਰੀ: ਮੁੱਖ ਮੰਤਰੀ ਭਗਵੰਤ ਮਾਨ

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰ ਖੇਤਰ ਵਿੱਚ ਨੰਬਰ ਇੱਕ ਬਣਾਉਣ ਦਾ ਸੰਕਲਪ ਜਾਰੀ: ਮੁੱਖ ਮੰਤਰੀ ਭਗਵੰਤ ਮਾਨ

Breaking News, Punjab News
ਮੁਕੇਰੀਆਂ (ਹੁਸ਼ਿਆਰਪੁਰ), 15 ਜੁਲਾਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬੇ ਨੂੰ ਵਿਕਾਸ, ਸਿੱਖਿਆ, ਸਿਹਤ, ਖੇਤੀਬਾੜੀ ਅਤੇ ਲੋਕ ਭਲਾਈ ਦੇ ਹਰ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਦੀਆਂ ਕੋਸ਼ਿਸ਼ਾਂ ਲੋਕਾਂ ਦੇ ਸਹਿਯੋਗ ਅਤੇ ਭਰੋਸੇ ਨਾਲ ਲਗਾਤਾਰ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਸੱਤਾ ਹਾਸਲ ਕਰਨਾ ਨਹੀਂ, ਸਗੋਂ ਪੰਜਾਬ ਨੂੰ ਮੁੜ ਤਰੱਕੀ ਅਤੇ ਖੁਸ਼ਹਾਲੀ ਦੀ ਰਾਹ 'ਤੇ ਲਿਆਉਣਾ ਹੈ। ਮੁਕੇਰੀਆਂ ਵਿਖੇ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸਿੱਖਿਆ, ਸਿਹਤ, ਬਿਜਲੀ, ਖੇਤੀਬਾੜੀ ਅਤੇ ਸਮਾਜਿਕ ਭਲਾਈ ਦੇ ਖੇਤਰਾਂ ਵਿੱਚ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਭਰੋਸਾ ਹੀ ਸਰਕਾਰ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਸੇ ਵਿਸ਼ਵਾਸ ਨਾਲ ਵਿਕਾਸ ਦਾ ਇਹ ਸਫ਼ਰ ਅੱਗੇ ਵੀ ਜਾਰੀ ਰਹੇਗਾ। ਮੁੱਖ ਮੰ...
ਸਰਕਾਰੀ ਨਿਰਮਾਣ ਕਾਰਜਾਂ ‘ਚ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸਰਕਾਰੀ ਨਿਰਮਾਣ ਕਾਰਜਾਂ ‘ਚ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

Breaking News, Haryana news
ਚੰਡੀਗੜ੍ਹ, 15 ਜੁਲਾਈ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਵਿੱਚ ਚੱਲ ਰਹੇ ਸਰਕਾਰੀ ਨਿਰਮਾਣ ਕਾਰਜਾਂ ਦੀ ਗੁਣਵੱਤਾ ਨੂੰ ਲੈ ਕੇ ਸਖ਼ਤ ਰੁਖ਼ ਅਪਣਾਉਂਦਿਆਂ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਪ੍ਰੋਜੈਕਟ ਵਿੱਚ ਮਾਪਦੰਡਾਂ ਨਾਲ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚਾਹੇ ਸਰਕਾਰੀ ਇਮਾਰਤਾਂ ਦਾ ਨਿਰਮਾਣ ਹੋਵੇ, ਸੜਕਾਂ ਦੀ ਉਸਾਰੀ ਜਾਂ ਹੋਰ ਵਿਕਾਸ ਕਾਰਜ, ਹਰ ਪ੍ਰੋਜੈਕਟ ਟੈਂਡਰ ਵਿੱਚ ਨਿਰਧਾਰਤ ਤਕਨੀਕੀ ਮਾਪਦੰਡਾਂ ਅਤੇ ਗੁਣਵੱਤਾ ਦੇ ਨਿਯਮਾਂ ਅਨੁਸਾਰ ਹੀ ਪੂਰਾ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਮੰਗਲਵਾਰ ਨੂੰ ਕੁਆਲਿਟੀ ਅਸ਼ੋਰੈਂਸ ਅਥਾਰਟੀ (QAA) ਵੱਲੋਂ ਵੱਖ-ਵੱਖ ਵਿਭਾਗਾਂ ਦੇ ਨਿਰਮਾਣ ਕਾਰਜਾਂ ਸਬੰਧੀ ਕੀਤੇ ਗਏ ਤਕਨੀਕੀ ਆਡਿਟ ਦੀ ਸਮੀਖਿਆ ਲਈ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ QAA ਦੇ ਚੇਅਰਮੈਨ ਅਤੇ ਸਾਬਕਾ ਆਈਏਐਸ ਅਧਿਕਾਰੀ ਰਾਜੀਵ ਅਰੋੜਾ ਨੇ ਆਡਿਟ ਰਿਪੋਰਟਾਂ, ਤਸਵੀਰਾਂ ਅਤੇ ਤਕਨੀਕੀ ਸਬੂਤਾਂ ਰਾਹੀਂ ਕਈ ਪ੍ਰੋਜੈਕਟਾਂ ਵਿੱਚ ਸਾਹਮਣੇ ਆਈਆਂ ਕਮੀਆਂ, ਗੁਣਵੱਤਾ ਸਬੰਧੀ ਖਾਮੀਆਂ ਅਤੇ ਮਾਪਦੰਡਾਂ ਦੀ ਉਲੰਘਣਾ ਬਾਰੇ ਵਿਸਥਾਰਪੂਰਵਕ ਜਾਣਕ...
ਹਰਿਆਣਾ ਸਰਕਾਰ ਦਾ ਠੇਕਾ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, ਸੇਵਾ ਮਿਆਦ 31 ਅਗਸਤ ਤੱਕ ਵਧਾਈ

ਹਰਿਆਣਾ ਸਰਕਾਰ ਦਾ ਠੇਕਾ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, ਸੇਵਾ ਮਿਆਦ 31 ਅਗਸਤ ਤੱਕ ਵਧਾਈ

Haryana news
ਚੰਡੀਗੜ੍ਹ, 15 ਜੁਲਾਈ 2026: ਹਰਿਆਣਾ ਸਰਕਾਰ ਨੇ ਆਊਟਸੋਰਸਿੰਗ ਨੀਤੀ ਭਾਗ-2 ਤਹਿਤ ਕੰਮ ਕਰ ਰਹੇ ਹਜ਼ਾਰਾਂ ਠੇਕਾ ਕਰਮਚਾਰੀਆਂ ਨੂੰ ਰਾਹਤ ਦਿੰਦਿਆਂ ਉਨ੍ਹਾਂ ਦੀ ਸੇਵਾ ਮਿਆਦ ਵਿੱਚ ਦੋ ਮਹੀਨਿਆਂ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਦੇ ਇਸ ਫੈਸਲੇ ਅਨੁਸਾਰ ਕਰਮਚਾਰੀ ਹੁਣ 1 ਜੁਲਾਈ ਤੋਂ 31 ਅਗਸਤ 2026 ਤੱਕ ਆਪਣੀਆਂ ਸੇਵਾਵਾਂ ਜਾਰੀ ਰੱਖ ਸਕਣਗੇ। ਇਸ ਸਬੰਧੀ ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਜਾਰੀ ਨਿਰਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਇਹ ਫੈਸਲਾ ਰਾਜ ਦੇ ਵੱਖ-ਵੱਖ ਸਰਕਾਰੀ ਵਿਭਾਗਾਂ, ਬੋਰਡਾਂ, ਨਿਗਮਾਂ ਅਤੇ ਹੋਰ ਜਨਤਕ ਖੇਤਰ ਦੇ ਅਦਾਰਿਆਂ ਵਿੱਚ ਮਨਜ਼ੂਰਸ਼ੁਦਾ ਅਸਾਮੀਆਂ 'ਤੇ ਆਊਟਸੋਰਸਿੰਗ ਨੀਤੀ ਭਾਗ-2 ਤਹਿਤ ਤਾਇਨਾਤ ਕਰਮਚਾਰੀਆਂ 'ਤੇ ਲਾਗੂ ਹੋਵੇਗਾ। ਇਸ ਤੋਂ ਪਹਿਲਾਂ ਸਰਕਾਰ ਨੇ ਇਨ੍ਹਾਂ ਕਰਮਚਾਰੀਆਂ ਦੀ ਸੇਵਾ ਮਿਆਦ 30 ਜੂਨ 2026 ਤੱਕ ਵਧਾਈ ਹੋਈ ਸੀ। ਮੌਜੂਦਾ ਫੈਸਲੇ ਨਾਲ ਉਨ੍ਹਾਂ ਨੂੰ ਹੋਰ ਦੋ ਮਹੀਨਿਆਂ ਲਈ ਨੌਕਰੀ ਦੀ ਨਿਰੰਤਰਤਾ ਮਿਲੇਗੀ, ਜਿਸ ਨਾਲ ਕਰਮਚਾਰੀਆਂ ਨੂੰ ਤੁਰੰਤ ਰਾਹਤ ਮਿਲਣ ਦੀ ਉਮੀਦ ਹੈ। ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਹ ਸੇਵਾ ਵਾਧਾ ...
ਇਥੋਪੀਆ ‘ਚ ਫਸੇ ਪੰਜਾਬ-ਹਰਿਆਣਾ ਦੇ 4 ਨੌਜਵਾਨਾਂ ਦੀ ਵਤਨ ਵਾਪਸੀ ਲਈ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਤੋਂ ਮੰਗੀ ਤੁਰੰਤ ਦਖ਼ਲ

ਇਥੋਪੀਆ ‘ਚ ਫਸੇ ਪੰਜਾਬ-ਹਰਿਆਣਾ ਦੇ 4 ਨੌਜਵਾਨਾਂ ਦੀ ਵਤਨ ਵਾਪਸੀ ਲਈ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਤੋਂ ਮੰਗੀ ਤੁਰੰਤ ਦਖ਼ਲ

Punjab News
ਚੰਡੀਗੜ੍ਹ, 15 ਜੁਲਾਈ 2026: ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਇਥੋਪੀਆ ਵਿੱਚ ਮੁਸ਼ਕਲ ਹਾਲਾਤਾਂ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਦੇ ਚਾਰ ਨੌਜਵਾਨਾਂ ਦੀ ਸੁਰੱਖਿਅਤ ਭਾਰਤ ਵਾਪਸੀ ਲਈ ਵਿਦੇਸ਼ ਮੰਤਰਾਲੇ ਕੋਲ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਸਬੰਧੀ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਭਾਰਤੀ ਦੂਤਾਵਾਸ ਰਾਹੀਂ ਨੌਜਵਾਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਵਤਨ ਵਾਪਸ ਲਿਆਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਸੰਧੂ ਨੇ ਦੱਸਿਆ ਕਿ ਇਹ ਚਾਰੇ ਨੌਜਵਾਨ ਟੂਰਿਸਟ ਵੀਜ਼ੇ 'ਤੇ ਇਥੋਪੀਆ ਪਹੁੰਚੇ ਸਨ। ਦੋਸ਼ ਹੈ ਕਿ ਹਵਾਈ ਅੱਡੇ ਤੋਂ ਬਾਹਰ ਨਿਕਲਦੇ ਹੀ ਕੁਝ ਵਿਅਕਤੀਆਂ ਨੇ ਹੋਟਲ ਤੱਕ ਛੱਡਣ ਦਾ ਝਾਂਸਾ ਦੇ ਕੇ ਉਨ੍ਹਾਂ ਨੂੰ ਆਪਣੇ ਨਾਲ ਲੈ ਗਿਆ। ਬਾਅਦ ਵਿੱਚ ਉਨ੍ਹਾਂ ਨੂੰ ਇੱਕ ਹੋਰ ਥਾਂ 'ਤੇ ਲਿਜਾ ਕੇ ਕਥਿਤ ਤੌਰ 'ਤੇ ਅਗਵਾ ਕੀਤਾ ਗਿਆ, ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ, ਤੇਜ਼ਧਾਰ ਹਥਿਆਰਾਂ ਨਾਲ ਹਮਲੇ ਕੀਤੇ ਗਏ ਅਤੇ ਉਨ੍ਹਾਂ ਕੋਲੋਂ ਨਕਦੀ ਤੇ ਹੋਰ ਕੀਮਤੀ ਸਮਾਨ ਵੀ ਖੋਹ ਲਿਆ ਗਿਆ। ਸੰਧੂ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਪਹੁੰਚੀਆਂ ਤਸਵ...
ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਮਾਮਲੇ ‘ਚ ਦਿੱਲੀ ਹਾਈ ਕੋਰਟ ਨੇ ਕੇਂਦਰ ਤੇ ਦਿੱਲੀ ਸਰਕਾਰ ਤੋਂ ਮੰਗਿਆ ਜਵਾਬ

ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਮਾਮਲੇ ‘ਚ ਦਿੱਲੀ ਹਾਈ ਕੋਰਟ ਨੇ ਕੇਂਦਰ ਤੇ ਦਿੱਲੀ ਸਰਕਾਰ ਤੋਂ ਮੰਗਿਆ ਜਵਾਬ

Breaking News, National News
ਦਿੱਲੀ, 15 ਜੁਲਾਈ 2026: ਦਿੱਲੀ ਹਾਈ ਕੋਰਟ ਨੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਦੀ ਜਾਰੀ ਭੁੱਖ ਹੜਤਾਲ ਨਾਲ ਸਬੰਧਤ ਦਾਇਰ ਜਨਹਿੱਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ ਨੂੰ ਵੀਰਵਾਰ ਸਵੇਰ ਤੱਕ ਆਪਣਾ ਜਵਾਬ ਦਾਖਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਪਟੀਸ਼ਨ ਵਿੱਚ ਵਾਂਗਚੁਕ ਦੀ ਵਿਗੜ ਰਹੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਤੁਰੰਤ ਡਾਕਟਰੀ ਸਹਾਇਤਾ ਅਤੇ ਲੋੜੀਂਦਾ ਇਲਾਜ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨਕਰਤਾ ਨੇ ਅਦਾਲਤ ਨੂੰ ਦੱਸਿਆ ਕਿ ਸੋਨਮ ਵਾਂਗਚੁਕ ਪਿਛਲੇ 18 ਦਿਨਾਂ ਤੋਂ ਦਿੱਲੀ ਦੇ ਜੰਤਰ-ਮੰਤਰ ਵਿਖੇ ਭੁੱਖ ਹੜਤਾਲ 'ਤੇ ਹਨ। ਇਸ ਦੌਰਾਨ ਉਨ੍ਹਾਂ ਦਾ ਭਾਰ ਲਗਭਗ 8 ਕਿਲੋਗ੍ਰਾਮ ਤੋਂ ਵੱਧ ਘਟ ਗਿਆ ਹੈ ਅਤੇ ਉਹ ਘੱਟ ਬਲੱਡ ਸ਼ੂਗਰ, ਚੱਕਰ ਆਉਣ, ਸਰੀਰਕ ਕਮਜ਼ੋਰੀ ਅਤੇ ਮਾਸਪੇਸ਼ੀਆਂ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਜਨਹਿੱਤ ਪਟੀਸ਼ਨ ਵਿੱਚ ਅਦਾਲਤ ਤੋਂ ਅਪੀਲ ਕੀਤੀ ਗਈ ਹੈ ਕਿ ਸਰਕਾਰ ਨੂੰ ਵਾਂਗਚੁਕ ਲਈ ਤੁਰੰਤ ਐਮਰਜੈਂਸੀ ਮੈਡੀਕਲ ਸਹਾਇਤਾ, ਜੀਵਨ-ਰੱਖਿਅਕ ਇਲਾਜ ਅਤੇ ਲੋੜੀਂਦਾ ਪੋਸ਼ਣ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀ...
ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਮਾਨ ਸਰਕਾਰ ਦੀ ਰਫ਼ਤਾਰ ਤੇਜ਼, ਹਰਪਾਲ ਚੀਮਾ ਨੇ 5 ਯੂਨੀਅਨਾਂ ਨਾਲ ਕੀਤੀ ਗੱਲਬਾਤ

ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਮਾਨ ਸਰਕਾਰ ਦੀ ਰਫ਼ਤਾਰ ਤੇਜ਼, ਹਰਪਾਲ ਚੀਮਾ ਨੇ 5 ਯੂਨੀਅਨਾਂ ਨਾਲ ਕੀਤੀ ਗੱਲਬਾਤ

Breaking News
ਚੰਡੀਗੜ੍ਹ, 15 ਜੁਲਾਈ 2026: ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਅਤੇ ਸੇਵਾ ਸਬੰਧੀ ਮਸਲਿਆਂ ਦੇ ਹੱਲ ਲਈ ਆਪਣੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਇਸੇ ਕੜੀ ਤਹਿਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਸਿੱਖਿਆ ਵਿਭਾਗ ਨਾਲ ਸਬੰਧਤ ਪੰਜ ਪ੍ਰਮੁੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵੱਖ-ਵੱਖ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਅਮਲੇ ਦੀਆਂ ਜਾਇਜ਼ ਮੰਗਾਂ ਅਤੇ ਹੱਕੀ ਮੁੱਦਿਆਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜਿਨ੍ਹਾਂ ਮੰਗਾਂ 'ਤੇ ਪਹਿਲਾਂ ਹੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ, ਉਨ੍ਹਾਂ ਨੂੰ ਜਲਦੀ ਅੰਤਿਮ ਰੂਪ ਦਿੱਤਾ ਜਾਵੇਗਾ, ਜਦਕਿ ਬਾਕੀ ਰਹਿੰਦੀਆਂ ਸਾਰੀਆਂ ਵਾਜਬ ਮੰਗਾਂ ਦਾ ਵੀ ਸਮਾਂਬੱਧ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਉੱਚ ਅਧ...
ਅੰਮ੍ਰਿਤਸਰ ‘ਚ ਦਹਿਸ਼ਤੀ ਸਾਜ਼ਿਸ਼ ਨਾਕਾਮ, ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਇੱਕ ਸ਼ੱਕੀ ਗ੍ਰਿਫ਼ਤਾਰ

ਅੰਮ੍ਰਿਤਸਰ ‘ਚ ਦਹਿਸ਼ਤੀ ਸਾਜ਼ਿਸ਼ ਨਾਕਾਮ, ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਇੱਕ ਸ਼ੱਕੀ ਗ੍ਰਿਫ਼ਤਾਰ

Punjab News
ਚੰਡੀਗੜ੍ਹ/ਅੰਮ੍ਰਿਤਸਰ, 15 ਜੁਲਾਈ 2026: ਪੰਜਾਬ ਨੂੰ ਸੁਰੱਖਿਅਤ ਅਤੇ ਅਪਰਾਧ-ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਕਥਿਤ ਸਰਹੱਦ ਪਾਰ ਅੱਤਵਾਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਦਿਆਂ ਇੱਕ ਨੌਜਵਾਨ ਨੂੰ ਹੈਂਡ ਗ੍ਰਨੇਡ, 9 ਐਮ.ਐਮ. ਗਲਾਕ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸੁਮਿਤ ਕੁਮਾਰ ਉਰਫ਼ ਪੰਡਿਤ (24) ਵਜੋਂ ਹੋਈ ਹੈ। ਉਹ ਰੂਪਨਗਰ ਦੇ ਪਿੰਡ ਸੁਖਸਾਲ ਦਾ ਵਸਨੀਕ ਹੈ ਅਤੇ ਇਸ ਸਮੇਂ ਅੰਮ੍ਰਿਤਸਰ ਦੇ ਪੰਡੋਰੀ ਵੜੈਚ ਇਲਾਕੇ ਵਿੱਚ ਰਹਿ ਰਿਹਾ ਸੀ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਹਥਿਆਰਾਂ ਤੋਂ ਇਲਾਵਾ ਉਸ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ। ਸ਼ੁਰੂਆਤੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਕਥਿਤ ਤੌਰ 'ਤੇ ਇੰਸਟਾਗ੍ਰਾਮ ਰਾਹੀਂ ਪਾਕਿਸਤਾਨ ਸਥਿਤ ਆਈਐਸਆਈ ਹੈਂਡਲਰਾਂ ਦੇ ਸੰਪਰਕ ਵਿੱਚ ਸੀ। ਪੁਲਿਸ ਮੁਤਾਬਕ ਉਸ ਨੂੰ ਪੰਜਾਬ ਵਿੱਚ ਅਮਨ-ਕਾਨੂੰਨ ਭੰਗ ਕਰਨ ਦੇ ਮਕਸਦ ਨਾਲ ਪੁਲਿਸ ਸਥਾਪਨਾਵਾਂ ਅਤੇ ਜਨਤਕ ਥਾਵਾਂ ਨੂੰ ਨਿਸ਼ਾਨਾ ਬਣਾਉਣ...
ਰਿਸ਼ਵਤਖੋਰੀ ‘ਤੇ ਵਿਜੀਲੈਂਸ ਦਾ ਸ਼ਿਕੰਜਾ, ₹8 ਹਜ਼ਾਰ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਰਿਸ਼ਵਤਖੋਰੀ ‘ਤੇ ਵਿਜੀਲੈਂਸ ਦਾ ਸ਼ਿਕੰਜਾ, ₹8 ਹਜ਼ਾਰ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Punjab News
ਚੰਡੀਗੜ੍ਹ, 15 ਜੁਲਾਈ 2026: ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਨਸਾ ਦੇ ਮਾਨਸਾ ਖੁਰਦ ਵਿਖੇ ਤਾਇਨਾਤ ਪਟਵਾਰੀ ਹਿਤੇਸ਼ ਕੁਮਾਰ ਨੂੰ ₹8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਇਹ ਕਾਰਵਾਈ ਮਾਨਸਾ ਖੁਰਦ ਦੇ ਵਾਰਡ ਨੰਬਰ-2 ਦੇ ਇੱਕ ਵਸਨੀਕ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਅਮਲ ਵਿੱਚ ਲਿਆਂਦੀ ਗਈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਆਪਣੀ ਪਤਨੀ ਦੇ ਨਾਂ 'ਤੇ 4 ਕਨਾਲ ਜ਼ਮੀਨ ਖਰੀਦੀ ਸੀ, ਜਿਸ ਨੂੰ ਬਾਅਦ ਵਿੱਚ ਆਪਸੀ ਸਹਿਮਤੀ ਨਾਲ ਕਿਸੇ ਹੋਰ ਵਿਅਕਤੀ ਦੇ ਨਾਂ ਤਬਦੀਲ ਕਰ ਦਿੱਤਾ ਗਿਆ। ਦੋਸ਼ ਹੈ ਕਿ ਇਸ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਦੇ ਬਦਲੇ ਪਟਵਾਰੀ ਨੇ ₹25,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਨਾਲ ਸਬੰਧਤ ਗੱਲਬਾਤ ਵੀ ਰਿਕਾਰਡ ਕਰਕੇ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਬਠਿੰਡਾ ਰੇਂਜ ਦੀ ਟੀਮ ਨੇ ਯੋਜਨਾਬੱਧ ਢੰਗ ਨਾਲ ਟਰੈਪ ਲ...