ਪੰਜਾਬ ਦੀ ਧਰਤੀ ਤੇ ਪਾਣੀ ਦੀ ਸੰਭਾਲ ਲਈ ਆਪ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਹਰਪਾਲ ਸਿੰਘ ਚੀਮਾ
ਦਿੜ੍ਹਬਾ, 12 ਜੁਲਾਈ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਦਿੜ੍ਹਬਾ ਦੇ ਪਿੰਡ ਸੂਲਰ ਦੇ ਵਸਨੀਕਾਂ ਨੂੰ ਇੱਕ ਮਹੱਤਵਪੂਰਨ ਵਿਕਾਸੀ ਸੌਗਾਤ ਦਿੰਦਿਆਂ ਇਤਿਹਾਸਕ ਘਰਾਟਾਂ ਦੇ ਨਵੀਨੀਕਰਨ ਅਤੇ ਨਵੇਂ ਆਧੁਨਿਕ ਪਾਰਕ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਭਗ 60 ਲੱਖ ਰੁਪਏ ਦੀ ਲਾਗਤ ਨਾਲ ਇਸ ਪ੍ਰੋਜੈਕਟ ਨੂੰ ਮੁਕੰਮਲ ਕੀਤਾ ਗਿਆ ਹੈ, ਜਿਸ ਦਾ ਉਦੇਸ਼ ਇਤਿਹਾਸਕ ਵਿਰਾਸਤ ਦੀ ਸੰਭਾਲ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਲਰ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਘਰਾਟ ਪੰਜਾਬ ਦੀ ਅਮੀਰ ਵਿਰਾਸਤ ਅਤੇ ਪੇਂਡੂ ਸੱਭਿਆਚਾਰ ਦਾ ਅਹਿਮ ਹਿੱਸਾ ਹਨ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਇਨ੍ਹਾਂ ਦੀ ਹਾਲਤ ਬਹੁਤ ਜ਼ਿਆਦਾ ਖ਼ਰਾਬ ਹੋ ਚੁੱਕੀ ਸੀ ਅਤੇ ਇਹ ਆਪਣੀ ਹੋਂਦ ਗੁਆਉਣ ਦੇ ਕਿਨਾਰੇ ਪਹੁੰਚ ਗਏ ਸਨ। ਉਨ੍ਹਾਂ ਦੱਸਿਆ ਕਿ ਸੰਭਵਤੌਰ 'ਤੇ ਪੂਰੇ ਪੰਜਾਬ ਵਿੱਚ ਸੂਲਰ ਦੇ ਇਹ ਘਰਾਟ ਹੀ ਇਕੱਲੇ ਅਜਿਹੇ ਇਤਿਹਾਸ...









