ਸਤਲੁਜ ਦਰਿਆ ’ਤੇ ਧੁੱਸੀ ਬੰਨ੍ਹ ਦੀ ਮਜ਼ਬੂਤੀ ਦਾ ਕੰਮ ਤੇਜ਼, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲੁਧਿਆਣਾ ’ਚ ਲਿਆ ਜਾਇਜ਼ਾ
ਲੁਧਿਆਣਾ, 10 ਜੁਲਾਈ 2026: ਪੰਜਾਬ ਦੇ ਜਲ ਸਰੋਤ, ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲੁਧਿਆਣਾ ਦੇ ਸਸਰਾਲੀ ਕਲੋਨੀ ਪਿੰਡ ਨੇੜੇ ਸਤਲੁਜ ਦਰਿਆ ’ਤੇ ਸਥਿਤ ਧੁੱਸੀ ਬੰਨ੍ਹ ਦੇ ਚੱਲ ਰਹੇ ਪੁਨਰ ਨਿਰਮਾਣ ਕਾਰਜਾਂ ਦਾ ਮੌਕੇ ’ਤੇ ਜਾ ਕੇ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬੰਨ੍ਹ ਦੀ ਮਜ਼ਬੂਤੀ ਨਾਲ ਜੁੜੇ ਸਾਰੇ ਕੰਮ ਤੈਅ ਸਮੇਂ ਅੰਦਰ, ਉੱਚ ਗੁਣਵੱਤਾ ਅਤੇ ਪੂਰੇ ਸੁਰੱਖਿਆ ਮਾਪਦੰਡਾਂ ਦੇ ਨਾਲ ਮੁਕੰਮਲ ਕੀਤੇ ਜਾਣ, ਤਾਂ ਜੋ ਆਉਣ ਵਾਲੇ ਬਰਸਾਤੀ ਮੌਸਮ ਦੌਰਾਨ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਸਰਾਲੀ ਕਲੋਨੀ ਖੇਤਰ ਵਿੱਚ ਸਤਲੁਜ ਦਰਿਆ ਦੇ ਪਾਣੀ ਦੇ ਵਹਾਅ ਕਾਰਨ ਲਗਭਗ 3,300 ਫੁੱਟ ਲੰਬੇ ਧੁੱਸੀ ਬੰਨ੍ਹ ਨੂੰ ਨੁਕਸਾਨ ਪਹੁੰਚਿਆ ਸੀ। ਇਸ ਦੀ ਮੁਰੰਮਤ ਅਤੇ ਪੁਨਰ ਨਿਰਮਾਣ ਲਈ ਲਗਭਗ 11.75 ਕਰੋੜ ਰੁਪਏ ਦੀ ਲਾਗਤ ਨਾਲ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਕਰੀਬ 2 ਲੱਖ ਘਣ ਮੀਟਰ ਮਿੱਟੀ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਵਿੱਚੋ...









