ਪੰਜਾਬ ਪੁਲਿਸ ਦੀ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ, 539 ਟਿਕਾਣਿਆਂ ’ਤੇ ਛਾਪੇਮਾਰੀ; 215 ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ, 18 ਅਕਤੂਬਰ 2026: ਪੰਜਾਬ ਨੂੰ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਤੋਂ ਮੁਕਤ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਤਹਿਤ ਕਾਰਵਾਈ ਲਗਾਤਾਰ ਜਾਰੀ ਹੈ। ਇਸ ਮੁਹਿੰਮ ਦੇ 271ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਵਜੋਂ ਪਛਾਣੇ ਗਏ ਅਤੇ ਮੈਪ ਕੀਤੇ 539 ਟਿਕਾਣਿਆਂ ’ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। ਇਸ ਕਾਰਵਾਈ ਦੌਰਾਨ ਪੁਲਿਸ ਨੇ 215 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਅੱਠ ਹਥਿਆਰ ਬਰਾਮਦ ਕੀਤੇ।
ਪੁਲਿਸ ਦੀ ਇਸ ਕਾਰਵਾਈ ਨੂੰ ਗੈਂਗਸਟਰਾਂ ਦੇ ਨੈੱਟਵਰਕ ਅਤੇ ਉਨ੍ਹਾਂ ਨੂੰ ਸਹਾਇਤਾ ਮੁਹੱਈਆ ਕਰਵਾਉਣ ਵਾਲੇ ਲੋਕਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦਾ ਅਹਿਮ ਹਿੱਸਾ ਮੰਨਿਆ ਜਾ ਰਿਹਾ ਹੈ। ਇਸ ਦੇ ਨਾਲ ਹੀ 145 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕਿ ਵੱਖ-ਵੱਖ ਮਾਮਲਿਆਂ ਵਿੱਚ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਜਾਰੀ ਹੈ ਮੁਹਿੰਮ
ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਦੇ ਟੀਚੇ ਨਾ...









