ਆਧੁਨਿਕ ਆਂਗਣਵਾੜੀ ਕੇਂਦਰਾਂ ਨਾਲ ਬਚਪਨ ਦੀ ਸਿੱਖਿਆ, ਪੋਸ਼ਣ ਅਤੇ ਸਰਵਪੱਖੀ ਵਿਕਾਸ ਨੂੰ ਮਿਲੇਗਾ ਨਵਾਂ ਹੁਲਾਰਾ: ਡਾ. ਬਲਜੀਤ ਕੌਰ
ਚੰਡੀਗੜ੍ਹ, 9 ਜੁਲਾਈ 2026: ਪੰਜਾਬ ਸਰਕਾਰ ਨੇ ਸੂਬੇ ਦੇ ਬੱਚਿਆਂ ਨੂੰ ਮਿਆਰੀ ਸ਼ੁਰੂਆਤੀ ਸਿੱਖਿਆ, ਬਿਹਤਰ ਪੋਸ਼ਣ ਅਤੇ ਸੁਰੱਖਿਅਤ ਸਿੱਖਣ ਦਾ ਮਾਹੌਲ ਮੁਹੱਈਆ ਕਰਵਾਉਣ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਰਾਜ ਭਰ ਵਿੱਚ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਮੁਕੰਮਲ ਕਰ ਲਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਟੀਚਾ ਹਰ ਬੱਚੇ ਤੱਕ ਉੱਚ ਗੁਣਵੱਤਾ ਵਾਲੀ ਬਚਪਨ ਦੀ ਦੇਖਭਾਲ ਅਤੇ ਖੇਡ-ਅਧਾਰਿਤ ਸਿੱਖਿਆ ਪਹੁੰਚਾਉਣਾ ਹੈ।
ਇਹ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕੁੱਲ 1,024 ਨਵੇਂ ਆਂਗਣਵਾੜੀ ਕੇਂਦਰ ਬਣਾਉਣ ਦਾ ਟੀਚਾ ਰੱਖਿਆ ਸੀ। ਇਨ੍ਹਾਂ ਵਿੱਚੋਂ 892 ਕੇਂਦਰਾਂ ਦੀ ਉਸਾਰੀ ਪੂਰੀ ਹੋ ਚੁੱਕੀ ਹੈ, ਜਦਕਿ ਬਾਕੀ 132 ਕੇਂਦਰ ਨਿਰਮਾਣ ਦੇ ਅੰਤਿਮ ਪੜਾਅ ਵਿੱਚ ਹਨ ਅਤੇ ਜਲਦ ਹੀ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ।
ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰ ਬੱਚੇ ਨੂੰ, ਚਾਹੇ ਉਹ ਕਿਸੇ ਵੀ ਸਮਾਜਿਕ ਜਾਂ ਆਰਥਿਕ ਪਿਛੋਕੜ ਨ...









