ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਸਰਕਾਰ ਵੱਲੋਂ ਹਰ ਸੰਭਵ ਯਤਨ: ਮੋਹਿੰਦਰ ਭਗਤ
ਚੰਡੀਗੜ੍ਹ, 5 ਜੁਲਾਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਸਰਕਾਰ ਵੱਲੋਂ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਅਤੇ ਉਨ੍ਹਾਂ ਦੀਆਂ ਲੋੜਾਂ ਨੂੰ ਤਰਜੀਹ ਦੇ ਆਧਾਰ 'ਤੇ ਪੂਰਾ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਇਹ ਗੱਲ ਆਜ਼ਾਦੀ ਘੁਲਾਟੀਆ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਹੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਆਜ਼ਾਦੀ ਘੁਲਾਟੀਆਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਇਤਿਹਾਸ ਦਾ ਅਮਿੱਟ ਹਿੱਸਾ ਹਨ। ਉਨ੍ਹਾਂ ਦੇ ਬੇਮਿਸਾਲ ਯੋਗਦਾਨ ਸਦਕਾ ਹੀ ਦੇਸ਼ ਨੂੰ ਆਜ਼ਾਦੀ ਪ੍ਰਾਪਤ ਹੋਈ ਅਤੇ ਅੱਜ ਦਾ ਸਮਾਜ ਖੁੱਲ੍ਹੇ ਮਾਹੌਲ ਵਿੱਚ ਜੀਵਨ ਬਤੀਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਯੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕਰਨਾ ਹਰ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਹੈ ਅਤੇ ਪੰਜਾਬ ਸਰਕਾਰ ਇਸ ਫ਼ਰਜ਼ ਨੂੰ ਪੂਰੀ ਇਮਾਨਦਾਰੀ ਨਾਲ ਨਿਭਾ...









