ਸੰਗਰੂਰ ਵਿੱਚ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ, ਅਗਲੇ ਮਹੀਨੇ ਤੋਂ ਸਰਕਾਰੀ ਸਕੂਲਾਂ ਵਿੱਚ ਏਆਈ ਸਿੱਖਿਆ ਸ਼ੁਰੂ ਹੋਵੇਗੀ: ਸਿੱਖਿਆ ਮੰਤਰੀ
ਚੰਡੀਗੜ੍ਹ/ਸੰਗਰੂਰ, 4 ਜੁਲਾਈ 2026: ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਅਤੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਦੀ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 90 ਫੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸੰਗਰੂਰ ਵਿੱਚ ਕਰਵਾਏ ਗਏ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਿੱਖਿਆ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਉਨ੍ਹਾਂ ਦੇ ਵਿਚਾਰ ਵੀ ਜਾਣੇ।
ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਸਮਾਗਮ ਸਿਰਫ਼ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਤੱਕ ਸੀਮਤ ਨਹੀਂ ਸੀ, ਸਗੋਂ ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ ਕਰਨਾ ਅਤੇ ਸਿੱਖਿਆ ਪ੍ਰਣਾਲੀ ਵਿੱਚ ਲੋੜੀਂਦੇ ਸੁਧਾਰਾਂ ਲਈ ਉਨ੍ਹਾਂ ਦੇ ਸੁਝਾਅ ਪ੍ਰਾਪਤ ਕਰਨਾ ਵੀ ਸੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਆਪਣੇ ਸਕੂਲੀ ਜੀਵਨ ਦੇ 14 ਤੋਂ 15 ਸਾਲ ਸਿੱਖਿਆ ਪ੍ਰਣਾਲੀ ਦੇ ਅੰਦਰ ਬਿਤਾਏ ...








