ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਆਰ.-2026’ ਤਹਿਤ ਗਣਨਾ ਫਾਰਮ ਭਰਿਆ, ਲੋਕਾਂ ਨੂੰ ਵੋਟ ਸੁਧਾਈ ਪ੍ਰਕਿਰਿਆ ਸਮੇਂ ਸਿਰ ਪੂਰੀ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ/ਸੰਗਰੂਰ, 1 ਜੁਲਾਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਮੂਹ ਯੋਗ ਵੋਟਰਾਂ ਨੂੰ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.-2026) ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਖੁਦ ਆਪਣਾ ਗਣਨਾ (ਐਨਿਊਮਰੇਸ਼ਨ) ਫਾਰਮ ਭਰ ਕੇ ਲੋਕਾਂ ਨੂੰ ਵੀ ਸਮੇਂ ਸਿਰ ਆਪਣੀ ਵੋਟ ਦੀ ਤਸਦੀਕ ਦੀ ਪ੍ਰਕਿਰਿਆ ਪੂਰੀ ਕਰਨ ਦਾ ਸੱਦਾ ਦਿੱਤਾ।
ਗਣਨਾ ਫਾਰਮ ਭਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਨੇ ਇਸ ਮੁਹਿੰਮ ਤਹਿਤ ਲਗਭਗ 90 ਫ਼ੀਸਦੀ ਵੋਟਰਾਂ ਦੀ ਮੈਪਿੰਗ ਦਾ ਟੀਚਾ ਪਹਿਲਾਂ ਹੀ ਹਾਸਲ ਕਰ ਲਿਆ ਹੈ, ਜਦਕਿ ਬਾਕੀ ਕੰਮ ਵੀ ਤੇਜ਼ੀ ਨਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਅਤੇ ਚੋਣ ਅਮਲੇ ਦੀ ਮਿਹਨਤ ਦਾ ਨਤੀਜਾ ਹੈ, ਜੋ ਘਰ-ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਦੀ ਤਸਦੀਕ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ 25 ਜੂਨ ਤੋਂ 24 ਜੁਲਾਈ ਤੱਕ ਚੱਲਣ ਵਾਲੀ ਇਸ ਵਿਸ਼ੇਸ਼ ਮੁਹਿੰਮ ਦੌਰਾਨ ਬੀ.ਐਲ.ਓਜ਼ ਹਰ ਘਰ ਵਿੱਚ ਜਾ ਕੇ ਗਣਨਾ ਫਾਰਮ ਮੁਹੱਈਆ ਕਰਵਾ ...









