ਪੇਂਡੂ ਵਿਕਾਸ ਹਰਿਆਣਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ: ਪਿੰਡਾਂ ਨੂੰ ਸ਼ਹਿਰੀ ਸਹੂਲਤਾਂ ਦੇਣ ਦਾ ਟੀਚਾ : ਮੰਤਰੀ ਕ੍ਰਿਸ਼ਨ ਕੁਮਾਰ ਬੇਦੀ
ਚੰਡੀਗੜ੍ਹ, 28 ਜੂਨ 2026: ਚੰਡੀਗੜ੍ਹ ਵਿੱਚ ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ੍ਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਹੈ ਕਿ ਪੇਂਡੂ ਵਿਕਾਸ ਸੂਬਾ ਸਰਕਾਰ ਦੀ ਸਭ ਤੋਂ ਵੱਡੀ ਅਤੇ ਪ੍ਰਾਥਮਿਕ ਤਰਜੀਹ ਹੈ। ਉਨ੍ਹਾਂ ਅਨੁਸਾਰ ਸਰਕਾਰ ਦਾ ਟੀਚਾ ਹੈ ਕਿ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਆਧੁਨਿਕ ਸਹੂਲਤਾਂ ਨਾਲ ਜੋੜ ਕੇ ਉਨ੍ਹਾਂ ਦਾ ਸੰਪੂਰਨ ਵਿਕਾਸ ਕੀਤਾ ਜਾਵੇ।
ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼ ਹੈ ਅਤੇ ਖ਼ਾਸ ਕਰਕੇ ਨਰਵਾਣਾ ਖੇਤਰ ਵਿੱਚ ਵੀ ਵੱਡੇ ਪੱਧਰ ‘ਤੇ ਤਰੱਕੀ ਹੋ ਰਹੀ ਹੈ। ਮੰਤਰੀ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਇਹ ਇਲਾਕਾ ਵਿਕਾਸ ਦਾ ਇੱਕ ਮਹੱਤਵਪੂਰਨ ਕੇਂਦਰ (ਹੱਬ) ਬਣ ਕੇ ਉਭਰੇਗਾ।
ਸ੍ਰੀ ਬੇਦੀ ਸ਼ਨੀਵਾਰ ਨੂੰ ਨਰਵਾਣਾ ਖੇਤਰ ਦੇ ਪਿੰਡ ਫਰੇਣ ਕਲਾਂ ਵਿੱਚ ਆਯੋਜਿਤ ਜਨ ਸਭਾ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨੇ ਪਿੰਡਾਂ ਦੇ ਆਧੁਨਿਕੀਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਵਿਕਾਸ ਕਾਰਜ ਕਰਨਾ ਨਹੀਂ, ਸਗੋਂ ਪਿੰਡਾਂ ਨੂੰ ਆਤਮਨਿਰਭ...









