ਘਰ ਦੇ ਨੇੜੇ 990 ਆਮ ਆਦਮੀ ਕਲੀਨਿਕਾਂ ਰਾਹੀਂ ਮਿਲ ਰਿਹਾ ਮੁਫ਼ਤ ਇਲਾਜ
ਚੰਡੀਗੜ੍ਹ, 28 ਜੂਨ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਨਾਗਰਿਕ ਤੱਕ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ। ਲੋਕਾਂ ਨੂੰ ਛੋਟੀਆਂ-ਵੱਡੀਆਂ ਬਿਮਾਰੀਆਂ ਦੇ ਇਲਾਜ ਅਤੇ ਦਵਾਈਆਂ ਲਈ ਦੂਰ-ਦੁਰਾਡੇ ਹਸਪਤਾਲਾਂ ਦੇ ਚੱਕਰ ਨਾ ਕੱਟਣ ਪੈਣ, ਇਸ ਮਕਸਦ ਨਾਲ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 'ਆਮ ਆਦਮੀ ਕਲੀਨਿਕ' ਸਥਾਪਿਤ ਕੀਤੇ ਹਨ। ਇਹ ਕਲੀਨਿਕ ਲੋਕਾਂ ਲਈ ਘਰ ਦੇ ਨੇੜੇ ਹੀ ਸਸਤੀ ਨਹੀਂ, ਸਗੋਂ ਪੂਰੀ ਤਰ੍ਹਾਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਉਪਲਬਧ ਕਰਵਾ ਰਹੇ ਹਨ।
15 ਅਗਸਤ 2022 ਨੂੰ ਸ਼ੁਰੂ ਕੀਤੀ ਗਈ ਇਹ ਲੋਕ ਭਲਾਈ ਪਹਿਲ ਅੱਜ ਪੰਜਾਬ ਦੀ ਸਿਹਤ ਪ੍ਰਣਾਲੀ ਦਾ ਇੱਕ ਮਹੱਤਵਪੂਰਨ ਹਿੱਸਾ ਬਣ ਚੁੱਕੀ ਹੈ। ਸ਼ਹਿਰਾਂ ਤੋਂ ਲੈ ਕੇ ਪਿੰਡਾਂ ਤੱਕ ਸਥਾਪਿਤ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਡਾਕਟਰੀ ਸਲਾਹ, ਲੋੜੀਂਦੇ ਟੈਸਟ ਅਤੇ ਦਵਾਈਆਂ ਇੱਕੋ ਥਾਂ 'ਤੇ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਨਾਲ ਨਾ ਸਿਰਫ਼ ਇਲਾਜ ਲੋਕਾਂ ਦੀ ਪਹੁੰਚ ਵਿੱਚ ਆਇਆ ਹੈ, ਸਗੋਂ ਸਮੇਂ ਅਤੇ ਪੈਸੇ ਦੀ ਵੀ ਵੱਡੀ ਬਚਤ ਹੋਈ ਹੈ।
ਮੌਜੂ...









