ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ, 10 ਹਥਿਆਰ ਅਤੇ 30 ਲੱਖ ਦੀ ਹਵਾਲਾ ਰਕਮ ਬਰਾਮਦ, 7 ਗ੍ਰਿਫ਼ਤਾਰ
ਅੰਮ੍ਰਿਤਸਰ, 25 ਜੂਨ 2026: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਕੇਂਦਰੀ ਏਜੰਸੀ ਦੇ ਸਹਿਯੋਗ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਗੈਰ-ਕਾਨੂੰਨੀ ਹਥਿਆਰਾਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਵਾਲਾ ਕਾਰੋਬਾਰ ਨਾਲ ਜੁੜੇ ਇੱਕ ਸਰਹੱਦ ਪਾਰ ਨੈੱਟਵਰਕ ਦਾ ਭੰਡਾਫੋੜ ਕੀਤਾ ਹੈ। ਇਸ ਕਾਰਵਾਈ ਵਿੱਚ 7 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਇੱਕ ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਵੀ ਸ਼ਾਮਲ ਹਨ।
ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 10 ਆਧੁਨਿਕ ਹਥਿਆਰ, ਜਿਨ੍ਹਾਂ ਵਿੱਚ ਦੋ ਸਬ-ਮਸ਼ੀਨ ਗਨਾਂ ਵੀ ਸ਼ਾਮਲ ਹਨ, 5.048 ਕਿਲੋਗ੍ਰਾਮ ਹੈਰੋਇਨ ਅਤੇ 30.38 ਲੱਖ ਰੁਪਏ ਦੀ ਹਵਾਲਾ ਨਕਦੀ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਡੀਜੀਪੀ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਖਾਤੇ ਰਾਹੀਂ ਸਾਂਝੀ ਕੀਤੀ।
ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਇਸ ਨੈੱਟਵਰਕ ਨੂੰ ਚਲਾ ਰਹੇ ਸਨ। ਇਹ ਹੈਂਡਲਰ ਵਿਦੇਸ਼ਾਂ ਤੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ...









