ਮਾਨ ਸਰਕਾਰ ਵੱਲੋਂ ਦਿਵਿਆਂਗ ਭਲਾਈ ਲਈ ਵੱਡਾ ਕਦਮ: 125 ਕਰੋੜ ਤੋਂ ਵੱਧ ਰਕਮ ਜਾਰੀ : ਡਾ. ਬਲਜੀਤ ਕੌਰ
ਚੰਡੀਗੜ੍ਹ, 23 ਜੂਨ: ਪੰਜਾਬ ਸਰਕਾਰ ਨੇ ਦਿਵਿਆਂਗ ਵਿਅਕਤੀਆਂ ਦੀ ਆਰਥਿਕ ਸੁਰੱਖਿਆ ਅਤੇ ਸਮਾਜਿਕ ਸਹਾਇਤਾ ਨੂੰ ਆਪਣੀ ਪ੍ਰਾਥਮਿਕਤਾ ਬਣਾਇਆ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਇਸ ਗੱਲ ਦੀ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਦੀਆਂ ਪ੍ਰਾਪਤੀਆਂ ਅਤੇ ਚੱਲ ਰਹੀਆਂ ਯੋਜਨਾਵਾਂ ਸਾਂਝੀਆਂ ਕਰਦਿਆਂ ਦਿੱਤੀ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਦਾ ਮੂਲ ਉਦੇਸ਼ ਸਿਰਫ਼ ਯੋਜਨਾਵਾਂ ਚਲਾਉਣਾ ਨਹੀਂ, ਸਗੋਂ ਸਮਾਜ ਦੇ ਹਰ ਲੋੜਵੰਦ ਅਤੇ ਦਿਵਿਆਂਗ ਵਿਅਕਤੀ ਤੱਕ ਸਮੇਂ ਸਿਰ ਸਹਾਇਤਾ ਪਹੁੰਚਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਆਸਾਨ ਅਤੇ ਸਨਮਾਨਯੋਗ ਬਣਾਉਣਾ ਹੈ।
125 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ
ਮੰਤਰੀ ਨੇ ਦੱਸਿਆ ਕਿ ਮਈ 2026 ਤੱਕ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਸਰਕਾਰ ਵੱਲੋਂ 125 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ। ਇਹ ਅੰਕੜਾ ਸਰਕਾਰ ਦੀ ਕਮਜ਼ੋਰ ਵਰਗਾਂ ਪ੍ਰਤੀ ਗੰਭੀਰਤਾ ਅਤੇ ਸਮਾਵੇਸ਼ੀ ਵਿਕਾਸ ਪ੍ਰਤੀ ਵਚਨਬੱਧਤਾ ਨੂ...









