ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼, ਤਿੰਨ ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 21 ਜੂਨ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ, ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (SSOC) ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ (CI) ਜਲੰਧਰ ਨੇ ਇੱਕ ਕੇਂਦਰੀ ਏਜੰਸੀ ਦੇ ਸਹਿਯੋਗ ਨਾਲ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਇੱਕ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਤਿੰਨ ਆਧੁਨਿਕ ਵਿਦੇਸ਼ੀ ਬਣੇ ਪਿਸਤੌਲ ਅਤੇ ਗੋਲਾ-ਬਾਰੂਦ ਵੀ ਬਰਾਮਦ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਨਮੋਲ ਸਿੰਘ ਉਰਫ਼ ਮੋਹਲਾ (ਵਾਸੀ ਵੱਡਾ ਥੇਥਰਕੇ, ਬਟਾਲਾ), ਜਗਰੂਪ ਸਿੰਘ ਉਰਫ਼ ਰੂਪਾ (ਵਾਸੀ ਸ਼ਾਹਪੁਰ ਜਾਜਨ, ਬਟਾਲਾ) ਅਤੇ ਮੋਹਿਤ ਕੁਮਾਰ ਉਰਫ਼ ਜੋਬਨ (ਵਾਸੀ ਗੇਟ ਹਕੀਮਾਨ, ਅੰਮ੍ਰਿਤਸਰ) ਵਜੋਂ ਹੋਈ ਹੈ।
ਵੱਡੀ ਬਰਾਮਦਗੀ ਤੋਂ ਬਾਅਦ ਹੋਰ ਖੁਲਾਸੇ ਦੀ ਸੰਭਾਵਨਾ
ਇਹ ਕਾਰਵਾਈ ਉਸ ਤੋਂ ਕੁਝ ਹੀ ਸਮੇਂ...









