CM ਭਗਵੰਤ ਮਾਨ ਵੱਲੋਂ 87 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਨਾਲ ਸਨਮਾਨ
ਚੰਡੀਗੜ੍ਹ, 24 ਮਈ 2026: ਪੰਜਾਬ ਸਰਕਾਰ ਵੱਲੋਂ ਅੱਜ ਚੰਡੀਗੜ੍ਹ ਵਿੱਚ ਸੂਬਾ ਪੱਧਰੀ ਖੇਡ ਪੁਰਸਕਾਰ ਸਮਾਰੋਹ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡਾਂ ਦੇ ਖੇਤਰ ਵਿੱਚ ਵੱਖਰੀ ਪਛਾਣ ਬਣਾਉਣ ਵਾਲੇ 87 ਖਿਡਾਰੀਆਂ ਨੂੰ ਵੱਕਾਰੀ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਨਾਲ ਸਨਮਾਨਿਤ ਕੀਤਾ। ਸਮਾਗਮ ਦੌਰਾਨ ਖਿਡਾਰੀਆਂ ਨੂੰ ਕੁੱਲ 32.05 ਕਰੋੜ ਰੁਪਏ ਦੀ ਇਨਾਮੀ ਰਕਮ ਵੀ ਵੰਡੀ ਗਈ।
ਇਸ ਵਿਸ਼ੇਸ਼ ਸਮਾਰੋਹ ਵਿੱਚ ਉਹ ਖਿਡਾਰੀ ਸਨਮਾਨਿਤ ਕੀਤੇ ਗਏ ਜਿਨ੍ਹਾਂ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਸਰਕਾਰ ਵੱਲੋਂ ਖਿਡਾਰੀਆਂ ਦੀ ਮਿਹਨਤ, ਲਗਨ ਅਤੇ ਉਪਲਬਧੀਆਂ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ ਗਈ।
ਸਮਾਗਮ ਦੌਰਾਨ ਭਾਰਤੀ ਹਾਕੀ ਟੀਮ ਅਤੇ ਭਾਰਤੀ ਮਹਿਲਾ ਕ੍ਰਿਕਟ ਟੀਮ ਨਾਲ ਸੰਬੰਧਿਤ ਪੰਜਾਬੀ ਖਿਡਾਰੀਆਂ ਨੂੰ ਵੀ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਸਰਕਾਰ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਦਾ ਮਕਸਦ ਸਿਰਫ਼ ਖਿਡਾਰੀਆਂ ਨੂੰ ਸਨਮਾਨ ਦੇਣਾ ਹੀ ਨਹੀਂ, ਸਗੋਂ ਨੌਜਵਾਨ ਪੀੜ...









