650ਵੀਂ ਜਯੰਤੀ ‘ਤੇ ਪੰਜਾਬ ਸਰਕਾਰ ਦਾ ਵੱਡਾ ਐਲਾਨ: ਸ੍ਰੀ ਗੁਰੂ ਰਵਿਦਾਸ ਜੀ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ 80 ਕਰੋੜ ਰੁਪਏ ਦੇ ਸਮਾਗਮ
ਚੰਡੀਗੜ੍ਹ, 14 ਜੁਲਾਈ 2026: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ 650ਵੀਂ ਜਯੰਤੀ ਨੂੰ ਇਤਿਹਾਸਕ ਅਤੇ ਯਾਦਗਾਰ ਢੰਗ ਨਾਲ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਵਿਸ਼ਾਲ ਸਮਾਗਮਾਂ ਦੀ ਰੂਪ-ਰੇਖਾ ਜਾਰੀ ਕੀਤੀ ਗਈ ਹੈ। ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਗੁਰੂ ਰਵਿਦਾਸ ਜੀ ਦੇ ਸਮਾਨਤਾ, ਭਾਈਚਾਰੇ, ਸਮਾਜਿਕ ਸਦਭਾਵਨਾ ਅਤੇ ਮਨੁੱਖੀ ਮਾਣ ਦੇ ਸੰਦੇਸ਼ ਨੂੰ ਹਰ ਵਰਗ ਤੱਕ ਪਹੁੰਚਾਉਣ ਲਈ ਧਾਰਮਿਕ, ਸੱਭਿਆਚਾਰਕ, ਵਿਦਿਅਕ ਅਤੇ ਵਾਤਾਵਰਣ ਨਾਲ ਜੁੜੇ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਸਮਾਗਮਾਂ ਲਈ 80 ਕਰੋੜ ਰੁਪਏ ਪਹਿਲਾਂ ਹੀ ਰਾਖਵੇਂ ਰੱਖੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋੜ ਪੈਣ 'ਤੇ ਹੋਰ ਵਿੱਤੀ ਸਹਾਇਤਾ ਦੇਣ ਦਾ ਭਰੋਸਾ ਵੀ ਦਿੱਤਾ ਹੈ ਤਾਂ ਜੋ ਸਾਰੇ ਸਮਾਗਮ ਸ਼ਰਧਾ ਅਤੇ ਸ਼ਾਨ ਨਾਲ ਕਰਵਾਏ ਜਾ ਸਕਣ।
ਉਨ੍ਹਾਂ ਕਿਹਾ ਕਿ ਇਹ ਸਮਾਗਮ ਸਿਰਫ਼ ਧਾਰਮਿਕ ਨਹੀਂ ਸਗੋਂ ਸਮਾਜਿਕ ਜਾਗਰੂਕਤਾ ਅਤੇ ਨਵੀਂ ...








