ਪਸ਼ੂ ਪਾਲਕਾਂ ਨੂੰ ਤੁਰੰਤ ਸੇਵਾਵਾਂ ਦੇਣ ਦੇ ਨਿਰਦੇਸ਼, ਗੈਰਹਾਜ਼ਰੀ ਤੇ ਦੇਰੀ ਲਈ ਕੋਈ ਥਾਂ ਨਹੀਂ: ਗੁਰਮੀਤ ਖੁੱਡੀਆਂ
ਚੰਡੀਗੜ੍ਹ, 10 ਜੁਲਾਈ 2026: ਸੂਬੇ ਦੀ ਪਸ਼ੂਧਨ ਸਿਹਤ ਸੰਭਾਲ ਪ੍ਰਣਾਲੀ ਵਿੱਚ ਹੋਰ ਸੁਧਾਰ ਲਈ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਹੋਰ ਸਟਾਫ਼ ਨੂੰ ਆਮ ਜਨਤਾ ਪ੍ਰਤੀ ਜਵਾਬਦੇਹੀ ਨਾਲ ਆਪਣੀ ਡਿਊਟੀ ਨਿਭਾਉਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਚੇਤਾਵਨੀ ਦਿੱਤੀ ਕਿ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਸਾਹਮਣੇ ਆਉਣ ‘ਤੇ ਸਖ਼ਤ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਐਸ.ਏ.ਐਸ. ਨਗਰ ਸਥਿਤ ਲਾਈਵਸਟਾਕ ਕੰਪਲੈਕਸ ਵਿਖੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ਭਰ ਦੇ ਸਾਰੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਕੰਮਕਾਜ, ਬੁਨਿਆਦੀ ਢਾਂਚੇ ਅਤੇ ਸਫ਼ਾਈ ਮਿਆਰਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ।
ਕੁਝ ਸੰਸਥਾਵਾਂ ਦੀ ਮਾੜੀ ਹਾਲਤ ‘ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕਰਦਿਆਂ ਕੈਬਨਿਟ ਮੰਤਰੀ ਨੇ ਡਾਇਰੈਕਟਰ ਪਸ਼ੂ ਪਾਲਣ ਨੂੰ ਨਿਰਦੇਸ਼ ਦਿੱਤੇ ਕਿ ਇਮਾਰਤਾਂ ਦੀ ਤੁਰੰਤ ਮੁਰੰਮਤ, ਰੱਖ-ਰਖਾਅ ਅਤੇ ਜ਼ਰੂਰੀ ਸੇਵਾਵਾਂ ਨੂ...









