ਵਿਜੀਲੈਂਸ ਦੀ ਵੱਡੀ ਕਾਰਵਾਈ: ASI ਗੁਰਬਖਸ਼ ਸਿੰਘ 80 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ
ਚੰਡੀਗੜ੍ਹ/ਫਰੀਦਕੋਟ, 10 ਅਕਤੂਬਰ 2026: ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਫਰੀਦਕੋਟ ਜ਼ਿਲ੍ਹੇ ਵਿੱਚ ਵੱਡੀ ਕਾਰਵਾਈ ਕਰਦਿਆਂ ਥਾਣਾ ਸਦਰ ਫਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਗੁਰਬਖਸ਼ ਸਿੰਘ ਨੂੰ 80,000 ਰੁਪਏ ਦੀ ਕਥਿਤ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਪੁਲਿਸ ਮੁਲਾਜ਼ਮ ’ਤੇ ਸ਼ਿਕਾਇਤਕਰਤਾ ਵਿਰੁੱਧ ਦਰਜ ਕੇਸ ਰੱਦ ਕਰਨ ਦੇ ਬਦਲੇ ਰਿਸ਼ਵਤ ਮੰਗਣ ਦੇ ਦੋਸ਼ ਹਨ। ਵਿਜੀਲੈਂਸ ਬਿਊਰੋ ਨੇ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐਸਆਈ ਨੂੰ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਘੁਗਿਆਣਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਸੀ ਕਿ ਏਐਸਆਈ ਗੁਰਬਖਸ਼ ਸਿੰਘ ਉਸ ਵਿਰੁੱਧ ਦਰਜ ਕੇਸ ਨੂੰ ਰੱਦ ਕਰਵਾਉਣ ਦੇ ਬਦਲੇ ਉਸ ਤੋਂ ਰਿਸ਼ਵਤ ਦੀ ...









