ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ ਖਾਟੂਸ਼ਾਮ ਤੇ ਸਾਲਾਸਰ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ, ਵਿਧਾਇਕ ਕੁਲਵੰਤ ਸਿੰਘ ਨੇ ਦਿਖਾਈ ਹਰੀ ਝੰਡੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਅਕਤੂਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਮੋਹਾਲੀ ਤੋਂ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਵਿਧਾਇਕ ਕੁਲਵੰਤ ਸਿੰਘ ਨੇ ਆਂਸਲ, ਸੈਕਟਰ-114, ਮੋਹਾਲੀ ਤੋਂ ਸੀਨੀਅਰ ਨਾਗਰਿਕ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਲਈ ਰਵਾਨਾ ਕੀਤਾ।
ਇਸ ਮੌਕੇ ਸ਼ਰਧਾਲੂਆਂ ਵਿੱਚ ਕਾਫ਼ੀ ਉਤਸ਼ਾਹ ਅਤੇ ਖੁਸ਼ੀ ਦੇਖਣ ਨੂੰ ਮਿਲੀ। ਯਾਤਰਾ ਲਈ ਰਵਾਨਾ ਹੋ ਰਹੇ ਸ਼ਰਧਾਲੂਆਂ ਦੇ ਚਿਹਰਿਆਂ ’ਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀ ਖੁਸ਼ੀ ਸਾਫ਼ ਝਲਕ ਰਹੀ ਸੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲੇ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ...









