ਪੰਜਾਬ ਸਰਕਾਰ ਮਹਿਲਾਵਾਂ ਲਈ ਇਕ ਹੋਰ ਵੱਡੇ ਤੋਹਫ਼ੇ ਦੀ ਤਿਆਰੀ ਵਿੱਚ
ਚੰਡੀਗੜ੍ਹ, 8 ਜੁਲਾਈ 2026: ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਹੋਰ ਮਜ਼ਬੂਤ ਅਤੇ ਆਤਮਨਿਰਭਰ ਬਣਾਉਣ ਲਈ ਇੱਕ ਹੋਰ ਅਹਿਮ ਕਦਮ ਚੁੱਕਣ ਦੀ ਤਿਆਰੀ ਕੀਤੀ ਜਾ ਰਹੀ ਹੈ। 'ਮਾਵਾਂ ਧੀਆਂ ਸਤਿਕਾਰ ਯੋਜਨਾ' ਲਾਗੂ ਕਰਨ ਤੋਂ ਬਾਅਦ ਹੁਣ ਸਰਕਾਰ ਨੇ 'ਮਾਵਾਂ-ਧੀਆਂ ਦੀ ਹੱਟੀ' ਸਕੀਮ ਨੂੰ ਅਮਲੀ ਰੂਪ ਦੇਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਯੋਜਨਾ ਦਾ ਉਦੇਸ਼ ਮਹਿਲਾਵਾਂ ਨੂੰ ਆਪਣਾ ਛੋਟਾ ਕਾਰੋਬਾਰ ਸ਼ੁਰੂ ਕਰਨ ਲਈ ਮੁਫ਼ਤ ਵਪਾਰਕ ਜਗ੍ਹਾ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਸਵੈ-ਰੁਜ਼ਗਾਰ ਨਾਲ ਜੋੜਨਾ ਹੈ।
ਸੂਤਰਾਂ ਅਨੁਸਾਰ, ਇਸ ਸਕੀਮ ਦਾ ਮੁੱਢਲਾ ਖ਼ਾਕਾ ਅਪਰੈਲ ਮਹੀਨੇ ਦੌਰਾਨ ਹੀ ਤਿਆਰ ਕਰਨਾ ਸ਼ੁਰੂ ਕਰ ਦਿੱਤਾ ਗਿਆ ਸੀ। ਹੁਣ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਹਰ ਬਲਾਕ ਪੱਧਰ 'ਤੇ 'ਮਾਵਾਂ-ਧੀਆਂ ਦੀ ਹੱਟੀ' ਦੇ ਨਾਂ ਹੇਠ ਕਮਰਸ਼ੀਅਲ ਬੂਥ ਸਥਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਜਿੱਥੇ ਨਵੀਆਂ ਦੁਕਾਨਾਂ ਦੀ ਲੋੜ ਹੋਵੇਗੀ, ਉੱਥੇ ਉਨ੍ਹਾਂ ਦੀ ਉਸਾਰੀ ਕੀਤੀ ਜਾਵੇਗੀ, ਜਦਕਿ ਕਈ ਬਲਾਕਾਂ ਵਿੱਚ ਪਹਿਲਾਂ ਤੋਂ ਮੌਜੂਦ ਸਰਕਾਰੀ ਵਪਾਰਕ ਦੁਕਾਨਾਂ ਨੂੰ ਇਸ ...









