ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀਆਂ ਬੱਸਾਂ ਦੀ ਜਾਂਚ ’ਤੇ ‘ਆਪ’ ਦਾ ਇਤਰਾਜ਼, ਕੇਜਰੀਵਾਲ ਤੇ ਸਿਸੋਦੀਆ ਨੇ ਕੇਂਦਰ ’ਤੇ ਸਾਧੇ ਨਿਸ਼ਾਨੇ
ਚੰਡੀਗੜ੍ਹ, 25 ਅਕਤੂਬਰ 2026: ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਬਜ਼ੁਰਗ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਉਣ ਲਈ ਵਰਤੀਆਂ ਜਾ ਰਹੀਆਂ ਸੁਪਰ-ਡੀਲਕਸ ਬੱਸਾਂ ਦੀ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਵੱਲੋਂ ਜਾਂਚ ਕੀਤੇ ਜਾਣ ਦਾ ਮਾਮਲਾ ਸਿਆਸੀ ਤੂਲ ਫੜ ਗਿਆ ਹੈ। ਆਮ ਆਦਮੀ ਪਾਰਟੀ (ਆਪ) ਨੇ ਇਸ ਕਾਰਵਾਈ ’ਤੇ ਸਵਾਲ ਉਠਾਉਂਦਿਆਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਪਾਰਟੀ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੀ ਬਜ਼ੁਰਗਾਂ ਲਈ ਚਲਾਈ ਜਾ ਰਹੀ ਯੋਜਨਾ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਸ ਮਾਮਲੇ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਬਣੀ ਦੇਸ਼ ਦੀ ਪ੍ਰਮੁੱਖ ਸੰਸਥਾ ਵੱਲੋਂ ਤੀਰਥ ਯਾਤਰਾ ਲਈ ਵਰਤੀਆਂ ਜਾ ਰਹੀਆਂ ਬੱਸਾਂ ਦੀ ਜਾਂਚ ਕਰਨਾ ਹੈਰਾਨੀਜਨਕ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ NHRC ਨੇ ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਜਾਂ ਕਿਸੇ ਹੋਰ ਸੂਬੇ ਦੀਆਂ ਸਰਕਾਰੀ ਬੱਸਾਂ ਦੀ ਇਸੇ ਤਰ੍ਹਾਂ ਜਾਂਚ ਕੀਤੀ ਹੈ।
ਸੋਸ਼ਲ...









