Thursday, October 29Punjabi People

Tag: India news

ਟੈਕਸ ਚੋਰੀ ’ਤੇ ਰੋਕ ਤੇ ਮਾਲੀਆ ਵਧਾਉਣ ਲਈ ਖਪਤਕਾਰ ਅਸਲ ਬਿੱਲ ਜ਼ਰੂਰ ਲੈਣ: ਹਰਪਾਲ ਸਿੰਘ ਚੀਮਾ

ਟੈਕਸ ਚੋਰੀ ’ਤੇ ਰੋਕ ਤੇ ਮਾਲੀਆ ਵਧਾਉਣ ਲਈ ਖਪਤਕਾਰ ਅਸਲ ਬਿੱਲ ਜ਼ਰੂਰ ਲੈਣ: ਹਰਪਾਲ ਸਿੰਘ ਚੀਮਾ

Breaking News, Punjab News
ਚੰਡੀਗੜ੍ਹ, 6 ਅਕਤੂਬਰ 2026: ਪੰਜਾਬ ਸਰਕਾਰ ਨੇ ਟੈਕਸ ਪਾਲਣਾ ਨੂੰ ਉਤਸ਼ਾਹਿਤ ਕਰਨ ਅਤੇ ਟੈਕਸ ਚੋਰੀ ਨੂੰ ਰੋਕਣ ਲਈ ਚਲਾਈ ਜਾ ਰਹੀ ਆਪਣੀ ਪ੍ਰਮੁੱਖ ‘ਬਿੱਲ ਲਾਓ ਇਨਾਮ ਪਾਓ’ (ਮੇਰਾ ਬਿੱਲ ਯੋਜਨਾ) ਨੂੰ ਇੱਕ ਸਾਲ ਹੋਰ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਯੋਜਨਾ ਨੇ ਸੂਬੇ ਵਿੱਚ ਟੈਕਸ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਬਣਾਉਣ ਅਤੇ ਲੋਕਾਂ ਦੀ ਭਾਗੀਦਾਰੀ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਯੋਜਨਾ ਤਹਿਤ ਹੁਣ ਤੱਕ ਟੈਕਸ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ₹9.40 ਕਰੋੜ ਦੇ ਜੁਰਮਾਨੇ ਲਗਾਏ ਗਏ ਹਨ, ਜਿਨ੍ਹਾਂ ਵਿੱਚੋਂ ₹7.31 ਕਰੋੜ ਦੀ ਵਸੂਲੀ ਸਰਕਾਰੀ ਖ਼ਜ਼ਾਨੇ ਵਿੱਚ ਕੀਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ 135 ਨਵੇਂ ਡੀਲਰਾਂ ਦੀ ਰਜਿਸਟ੍ਰੇਸ਼ਨ ਕਰਕੇ ਸੂਬੇ ਦੇ ਟੈਕਸਦਾਤਾਵਾਂ ਦੇ ਅਧਾਰ ਵਿੱਚ ਵੀ ਵਾਧਾ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ‘ਮੇਰਾ ਬਿੱਲ ਯੋਜਨਾ’ ਤਹਿਤ ਖਪਤਕਾਰਾਂ ਨੂੰ ਖਰੀਦਦਾਰੀ ਦੇ ਬਿੱਲ ...
ਹਰਮਨਪ੍ਰੀਤ ਕੌਰ ਦੀ ਸ਼ਾਨਦਾਰ ਕਪਤਾਨੀ ਨੂੰ ਸਲਾਮ: CM ਭਗਵੰਤ ਮਾਨ

ਹਰਮਨਪ੍ਰੀਤ ਕੌਰ ਦੀ ਸ਼ਾਨਦਾਰ ਕਪਤਾਨੀ ਨੂੰ ਸਲਾਮ: CM ਭਗਵੰਤ ਮਾਨ

Breaking News, Sports
ਚੰਡੀਗੜ੍ਹ, 6 ਅਕਤੂਬਰ 2026: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਅਤੇ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਨੇ ਅੱਜ ਕਪਤਾਨੀ ਦੀ ਜ਼ਿੰਮੇਵਾਰੀ ਤੋਂ ਵਿਦਾਈ ਲੈ ਲਈ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰਮਨਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਾਨਦਾਰ ਖੇਡ ਸੇਵਾਵਾਂ ਤੇ ਕਪਤਾਨੀ ਲਈ ਸ਼ਲਾਘਾ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਕਾਤ ਦੀ ਤਸਵੀਰ ਸੋਸ਼ਲ ਮੀਡੀਆ ’ਤੇ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਨੂੰ ਆਪਣੀ ਇਸ ਹੋਣਹਾਰ ਧੀ ’ਤੇ ਮਾਣ ਹੈ। ਉਨ੍ਹਾਂ ਹਰਮਨਪ੍ਰੀਤ ਕੌਰ ਦੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਵਜੋਂ ਨਿਭਾਈ ਭੂਮਿਕਾ ਨੂੰ ਸਲਾਮ ਕੀਤਾ। CM ਮਾਨ ਨੇ ਕਿਹਾ ਕਿ ਹਰਮਨਪ੍ਰੀਤ ਕੌਰ ਦੀ ਅਗਵਾਈ ਹੇਠ ਭਾਰਤੀ ਮਹਿਲਾ ਕ੍ਰਿਕਟ ਨੇ ਅੰਤਰਰਾਸ਼ਟਰੀ ਪੱਧਰ ’ਤੇ ਕਈ ਮਹੱਤਵਪੂਰਨ ਮੁਕਾਮ ਹਾਸਲ ਕੀਤੇ ਅਤੇ ਟੀਮ ਨੇ ਆਪਣੀ ਮਿਹਨਤ, ਜਜ਼ਬੇ ਅਤੇ ਸ਼ਾਨਦਾਰ ਪ੍ਰਦਰਸ਼ਨ ਨਾਲ ਦੇਸ਼ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਹਰਮਨਪ੍ਰੀਤ ਦੀ ਕਪਤਾਨੀ ਨੇ ਮਹਿਲਾ ਕ੍ਰਿਕਟ ਨੂੰ ਨਵੀਂ ਪਛਾਣ ਦੇਣ ਵਿੱਚ ਅਹਿਮ ਯੋਗਦਾਨ ਪਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕ...
ਪੰਜਾਬ ਕੈਬਨਿਟ ਦੇ ਅਹਿਮ ਫ਼ੈਸਲੇ, ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ-2026 ਨੂੰ ਮਨਜ਼ੂਰੀ

ਪੰਜਾਬ ਕੈਬਨਿਟ ਦੇ ਅਹਿਮ ਫ਼ੈਸਲੇ, ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ-2026 ਨੂੰ ਮਨਜ਼ੂਰੀ

Breaking News
ਚੰਡੀਗੜ੍ਹ, 5 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਸੂਬੇ ਦੇ ਵਿਕਾਸ ਨਾਲ ਜੁੜੇ ਕਈ ਅਹਿਮ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਹੈ। ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ‘ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026’ ਨੂੰ ਪ੍ਰਵਾਨਗੀ ਦਿੱਤੀ ਗਈ। ਇਸ ਦੇ ਨਾਲ ਹੀ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਫ਼ਤਰ ਵਿੱਚ ਨਵੀਆਂ ਅਸਾਮੀਆਂ ਸਿਰਜਣ, ਨਰਸਿੰਗ ਸਿੱਖਿਆ ਸੇਵਾ ਨਿਯਮਾਂ ਵਿੱਚ ਸੋਧ ਅਤੇ ਪਿਕਟਸ ਦੇ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਵੀ ਫ਼ੈਸਲੇ ਲਏ ਗਏ। ਰਣਜੀਤ ਸਾਗਰ ਅਤੇ ਸ਼ਾਹਪੁਰ ਕੰਡੀ ਖੇਤਰਾਂ ਦੇ ਵਿਕਾਸ ਲਈ ਬਣੇਗੀ ਅਥਾਰਟੀ ਕੈਬਨਿਟ ਵੱਲੋਂ ਮਨਜ਼ੂਰ ਕੀਤੇ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ-2026 ਤਹਿਤ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰ ਕੰਡੀ ਡੈਮ ਦੇ ਆਲੇ-ਦੁਆਲੇ ਦੇ ਖੇਤਰਾਂ ਦੇ ਯੋਜਨਾਬੱਧ, ਏਕੀਕ੍ਰਿਤ ਅਤੇ ਟਿਕਾਊ ਵਿਕਾਸ ਲਈ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ (RDA) ਸਥਾਪਤ ਕਰਨ ਦਾ ਰਾਹ ਪੱਧਰਾ ਹੋਵੇਗਾ। ਇਹ ਅਥਾਰਟੀ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਪ੍ਰਸ਼ਾਸਕ...
ਮਾਨ ਸਰਕਾਰ ਦੇ ਵੱਡੇ ਫੈਸਲੇ: 1400 ਨਰਸਾਂ ਦੀ ਭਰਤੀ ਨੂੰ ਹਰੀ ਝੰਡੀ, PITS ਮੁਲਾਜ਼ਮਾਂ ਲਈ ਵੀ ਅਹਿਮ ਫੈਸਲਾ

ਮਾਨ ਸਰਕਾਰ ਦੇ ਵੱਡੇ ਫੈਸਲੇ: 1400 ਨਰਸਾਂ ਦੀ ਭਰਤੀ ਨੂੰ ਹਰੀ ਝੰਡੀ, PITS ਮੁਲਾਜ਼ਮਾਂ ਲਈ ਵੀ ਅਹਿਮ ਫੈਸਲਾ

CHANDIGARH NEWS, Punjab News
ਚੰਡੀਗੜ੍ਹ, 5 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਮੁਲਾਜ਼ਮਾਂ, ਪ੍ਰਸ਼ਾਸਨ ਅਤੇ ਸੈਰ-ਸਪਾਟੇ ਨਾਲ ਸਬੰਧਤ ਕਈ ਅਹਿਮ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਕੈਬਨਿਟ ਨੇ ਕਰੀਬ 1400 ਸਟਾਫ ਨਰਸਾਂ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕੇ ਨਿਯਮਾਂ ਵਿੱਚ ਸੋਧ, PITS ਦੇ ਬਾਕੀ ਨਾਨ-ਟੀਚਿੰਗ ਮੁਲਾਜ਼ਮਾਂ ਨੂੰ ਸੰਸਥਾ ਵਿੱਚ ਲੈਣ, ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਿੱਚ ਨਵੇਂ ਅਹੁਦੇ ਸਿਰਜਣ ਅਤੇ ਪਠਾਨਕੋਟ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਰਣਜੀਤਗੜ੍ਹ ਵਿਕਾਸ ਅਥਾਰਟੀ ਦੇ ਗਠਨ ਨੂੰ ਹਰੀ ਝੰਡੀ ਦਿੱਤੀ। 1400 ਸਟਾਫ ਨਰਸਾਂ ਲਈ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਪੰਜਾਬ ਕੈਬਨਿਟ ਨੇ ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼-2016 ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਮੁਤਾਬਕ 2021 ਵਿੱਚ ਵਿਭਾਗ ਦੇ ਪੁਨਰਗਠਨ ਤੋਂ ਬਾਅਦ ਕਰੀਬ 1400 ਸਟਾਫ ਨਰਸਾਂ ਦੀ ਭਰਤੀ ਕੀਤੀ ਗਈ ਸੀ, ਪਰ ਇਨ੍ਹਾਂ ਮੁਲਾਜ਼ਮਾਂ ਲਈ ਨਵੇਂ ਨਿਯਮ ਤੈਅ ਨਹੀਂ ਕੀਤੇ ਗਏ ਸਨ। ਹੁਣ ਕੈਬਨਿਟ ਦੀ ਮਨਜ਼ੂਰੀ ਤੋਂ ਬਾਅਦ ਸੋਧੇ ਹੋਏ ਨਿਯਮ ਲਾਗੂ ਕਰਨ ...
CBI ਜਾਂਚ ਮਾਮਲਾ: ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦੇਵੇਗੀ ਪੰਜਾਬ ਸਰਕਾਰ

CBI ਜਾਂਚ ਮਾਮਲਾ: ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦੇਵੇਗੀ ਪੰਜਾਬ ਸਰਕਾਰ

Breaking News
ਚੰਡੀਗੜ੍ਹ, 5 ਅਕਤੂਬਰ 2026: ਪੰਜਾਬ ਸਰਕਾਰ ਨੇ ਸਰਕਾਰੀ ਬਦਲੀਆਂ ਅਤੇ ਪੋਸਟਿੰਗਾਂ ਵਿੱਚ ਕਥਿਤ ਲੈਣ-ਦੇਣ ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕੇਂਦਰੀ ਜਾਂਚ ਬਿਊਰੋ (CBI) ਨੂੰ ਸੌਂਪਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਜਾਣਕਾਰੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਵੱਲੋਂ CBI ਦੇ ਸਿੱਧੇ ਦਖ਼ਲ ’ਤੇ ਪਹਿਲਾਂ ਹੀ ਰੋਕ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸੇ ਕਾਨੂੰਨੀ ਪੱਖ ਨੂੰ ਆਧਾਰ ਬਣਾਉਂਦਿਆਂ ਪੰਜਾਬ ਸਰਕਾਰ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ ਕਰੇਗੀ ਅਤੇ CBI ਜਾਂਚ ਦਾ ਵਿਰੋਧ ਕਰੇਗੀ। ਹਾਈ ਕੋਰਟ ਨੇ CBI ਨੂੰ ਸੌਂਪੀ ਜਾਂਚ ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਸਰਕਾਰੀ ਬਦਲੀਆਂ ਅਤੇ ਪੋਸਟਿੰਗਾਂ ਵਿੱਚ ਕਥਿਤ ਲੈਣ-ਦੇਣ ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ...
ਚੰਡੀਗੜ੍ਹ ਦੇ ਛੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਤੇ ਸੁਰੱਖਿਆ ਏਜੰਸੀਆਂ ਅਲਰਟ

ਚੰਡੀਗੜ੍ਹ ਦੇ ਛੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਤੇ ਸੁਰੱਖਿਆ ਏਜੰਸੀਆਂ ਅਲਰਟ

CHANDIGARH NEWS
ਚੰਡੀਗੜ੍ਹ, 5 ਅਕਤੂਬਰ 2026: ਚੰਡੀਗੜ੍ਹ ਦੇ ਵੱਖ-ਵੱਖ ਸੈਕਟਰਾਂ ਵਿੱਚ ਸਥਿਤ ਛੇ ਸਕੂਲਾਂ ਨੂੰ ਸੋਮਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ। ਧਮਕੀ ਮਿਲਦੇ ਹੀ ਪੁਲਿਸ ਕੰਟਰੋਲ ਰੂਮ ਵੱਲੋਂ ਸਬੰਧਤ ਸੁਰੱਖਿਆ ਏਜੰਸੀਆਂ ਨੂੰ ਸੂਚਿਤ ਕਰਦਿਆਂ ਸਕੂਲਾਂ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਧਮਕੀ ਵਾਲੇ ਸੁਨੇਹਿਆਂ ਵਿੱਚ ਏਅਰ ਫੋਰਸ ਸਕੂਲ ਸੈਕਟਰ-31, ਸੇਂਟ ਸੋਲਜਰ ਇੰਟਰਨੈਸ਼ਨਲ ਸਕੂਲ ਸੈਕਟਰ-28, ਡੀਏਵੀ ਮਾਡਲ ਸਕੂਲ ਸੈਕਟਰ-15, ਸੇਂਟ ਸਟੀਫਨ ਸਕੂਲ ਸੈਕਟਰ-45 ਅਤੇ ਅਜੀਤ ਸਕੂਲ ਸੈਕਟਰ-41 ਤੇ ਸੈਕਟਰ-45 ਦਾ ਜ਼ਿਕਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ ਸਥਿਤ ਅੰਕੁਰ ਸਕੂਲ ਨੂੰ ਲੈ ਕੇ ਵੀ ਧਮਕੀ ਸੁਨੇਹਾ ਮਿਲਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪੁਲਿਸ ਟੀਮਾਂ ਨੇ ਸਕੂਲਾਂ ਵਿੱਚ ਸੰਭਾਲਿਆ ਮੋਰਚਾ ਧਮਕੀ ਦੀ ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਸਬੰਧਤ ਸਕੂਲਾਂ ਵਿੱਚ ਪਹੁੰਚ ਗਈਆਂ। ਸੁਰੱਖਿਆ ਕਰਮਚਾਰੀਆਂ ਵੱਲੋਂ ਸਕੂਲਾਂ ਦੇ ਕੈਂਪਸ, ਇਮਾਰਤਾਂ ਅਤੇ ਆਲੇ-ਦੁਆਲੇ...
ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਨੂੰ ਵੱਡਾ ਤੋਹਫ਼ਾ, 167 ਪਿੰਡਾਂ ਤੱਕ ਪਹੁੰਚੇਗਾ ਨਹਿਰੀ ਪਾਣੀ

ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਨੂੰ ਵੱਡਾ ਤੋਹਫ਼ਾ, 167 ਪਿੰਡਾਂ ਤੱਕ ਪਹੁੰਚੇਗਾ ਨਹਿਰੀ ਪਾਣੀ

Punjab News
ਅੰਮ੍ਰਿਤਸਰ, 5 ਅਕਤੂਬਰ 2026 : ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਸਾਫ਼ ਅਤੇ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 266.95 ਕਰੋੜ ਰੁਪਏ ਦੀ ਲਾਗਤ ਵਾਲੀ ਨਹਿਰੀ ਪਾਣੀ ਆਧਾਰਿਤ ਬਹੁਪੱਖੀ ਜਲ ਸਪਲਾਈ ਸਕੀਮ ‘ਕੰਦੋਵਾਲੀ ਐਂਡ ਮੱਜੂਪੁਰਾ’ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਵਿਭਾਗ ਦੇ ਪ੍ਰਬੰਧਕੀ ਸਕੱਤਰ ਰਾਮਵੀਰ (ਆਈਏਐੱਸ), ਮਜੀਠਾ ਤੋਂ ਵਿਧਾਇਕ ਤਲਬੀਰ ਸਿੰਘ ਗਿੱਲ ਅਤੇ ਰਾਜਾਸਾਂਸੀ ਤੋਂ ਵਿਧਾਇਕਾ ਸੋਨੀਆ ਮਾਨ ਸਮੇਤ ਕਈ ਪਤਵੰਤੇ ਹਾਜ਼ਰ ਸਨ। 39 ਐੱਮਐੱਲਡੀ ਸਮਰੱਥਾ ਵਾਲਾ ਆਧੁਨਿਕ ਵਾਟਰ ਟ੍ਰੀਟਮੈਂਟ ਪਲਾਂਟ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਅਪਰ ਬਾਰੀ ਦੁਆਬ ਨਹਿਰ ਦੀ ਲਾਹੌਰ ਬਰਾਂਚ ’ਤੇ ਕੰਦੋਵਾਲੀ ਅਤੇ ਮੱਜੂਪੁਰਾ ਵਿਖੇ 39 ਐੱਮਐੱਲਡੀ ਸਮਰੱਥਾ ਵਾਲਾ ਆਧੁਨਿਕ ਵਾਟਰ ਟ੍ਰੀਟਮੈਂਟ ਪਲਾਂਟ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ...
ਡਰੱਗਜ਼ ਮਾਮਲੇ ’ਚ SIT ਸਾਹਮਣੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, ਵਕੀਲਾਂ ਨੇ ਕੀਤੀ ਨੁਮਾਇੰਦਗੀ

ਡਰੱਗਜ਼ ਮਾਮਲੇ ’ਚ SIT ਸਾਹਮਣੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, ਵਕੀਲਾਂ ਨੇ ਕੀਤੀ ਨੁਮਾਇੰਦਗੀ

CHANDIGARH NEWS, Punjab News
ਚੰਡੀਗੜ੍ਹ, 5 ਅਕਤੂਬਰ 2026: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਡਰੱਗਜ਼ ਮਾਮਲੇ ਨਾਲ ਸਬੰਧਤ ਪੁੱਛਗਿੱਛ ਲਈ ਵਿਸ਼ੇਸ਼ ਜਾਂਚ ਟੀਮ (SIT) ਦੇ ਸਾਹਮਣੇ ਪੇਸ਼ ਨਹੀਂ ਹੋਏ। SIT ਵੱਲੋਂ ਉਨ੍ਹਾਂ ਨੂੰ 5 ਅਕਤੂਬਰ ਨੂੰ ਪੁੱਛਗਿੱਛ ਲਈ ਹਾਜ਼ਰ ਹੋਣ ਦੇ ਸੰਮਨ ਜਾਰੀ ਕੀਤੇ ਗਏ ਸਨ। ਹਾਲਾਂਕਿ, ਮਜੀਠੀਆ ਦੀ ਥਾਂ ਉਨ੍ਹਾਂ ਦੇ ਵਕੀਲ SIT ਦੇ ਸਾਹਮਣੇ ਪਹੁੰਚੇ। ਇਹ ਮਾਮਲਾ ਪੰਜਾਬ ਵਿੱਚ ਸਾਹਮਣੇ ਆਏ ਕਥਿਤ ਵੱਡੇ ਡਰੱਗ ਨੈੱਟਵਰਕ ਨਾਲ ਜੁੜਿਆ ਹੋਇਆ ਹੈ, ਜਿਸ ਦੀ ਜਾਂਚ ਦੌਰਾਨ ਕਈ ਪੱਖਾਂ ਦੀ ਪੜਤਾਲ ਕੀਤੀ ਜਾ ਰਹੀ ਹੈ। SIT ਵੱਲੋਂ ਮਾਮਲੇ ਨਾਲ ਸਬੰਧਤ ਪੁਰਾਣੇ ਬਿਆਨਾਂ, ਕਥਿਤ ਵਿੱਤੀ ਲੈਣ-ਦੇਣ ਅਤੇ ਡਰੱਗ ਨੈੱਟਵਰਕ ਨਾਲ ਜੁੜੇ ਸੰਭਾਵਿਤ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਗਦੀਸ਼ ਸਿੰਘ ਭੋਲਾ ਤੋਂ ਵੀ ਪੁੱਛਗਿੱਛ ਇਸੇ ਮਾਮਲੇ ਵਿੱਚ ਬਰਖਾਸਤ ਡੀਐਸਪੀ ਜਗਦੀਸ਼ ਸਿੰਘ ਭੋਲਾ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਸੂਤਰਾਂ ਮੁਤਾਬਕ SIT ਮਾਮਲੇ ਨਾਲ ਜੁੜੇ ਵੱਖ-ਵੱਖ ਪੱਖਾਂ ਨੂੰ ਆਹਮੋ-ਸਾਹਮਣੇ ਰੱਖ ਕੇ ਜਾਂਚ ਨੂੰ ਅੱਗੇ ਵਧਾ ਸਕਦੀ ਹੈ। ਇਸ ਦੌਰਾਨ ਮਜੀਠ...
ਏਸ਼ੀਅਨ ਖੇਡਾਂ ’ਚ ਭਾਰਤ ਦੇ 21 ਸੋਨ ਤਗਮਿਆਂ ’ਚੋਂ 14 ਹਰਿਆਣਾ ਦੇ ਖਿਡਾਰੀਆਂ ਦੇ ਨਾਂ: ਨਾਇਬ ਸਿੰਘ ਸੈਣੀ

ਏਸ਼ੀਅਨ ਖੇਡਾਂ ’ਚ ਭਾਰਤ ਦੇ 21 ਸੋਨ ਤਗਮਿਆਂ ’ਚੋਂ 14 ਹਰਿਆਣਾ ਦੇ ਖਿਡਾਰੀਆਂ ਦੇ ਨਾਂ: ਨਾਇਬ ਸਿੰਘ ਸੈਣੀ

Haryana news
ਚੰਡੀਗੜ੍ਹ, 5 ਅਕਤੂਬਰ 2026: ਏਸ਼ੀਅਨ ਖੇਡਾਂ 2026 ਵਿੱਚ ਭਾਰਤੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੇਸ਼ ਦਾ ਮਾਣ ਵਧਾਇਆ ਹੈ। ਭਾਰਤੀ ਦਲ ਨੇ 21 ਸੋਨ, 27 ਚਾਂਦੀ ਅਤੇ 37 ਕਾਂਸੀ ਸਮੇਤ ਕੁੱਲ 85 ਤਗਮੇ ਆਪਣੇ ਨਾਮ ਕਰਕੇ ਤਗਮਾ ਸੂਚੀ ਵਿੱਚ ਚੌਥਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਦਰਸ਼ਨ ਵਿੱਚ ਹਰਿਆਣਾ ਦੇ ਖਿਡਾਰੀਆਂ ਦਾ ਵੀ ਅਹਿਮ ਯੋਗਦਾਨ ਰਿਹਾ। ਸੂਬੇ ਦੇ ਐਥਲੀਟਾਂ ਨੇ ਭਾਰਤ ਵੱਲੋਂ ਜਿੱਤੇ 21 ਸੋਨ ਤਗਮਿਆਂ ਵਿੱਚੋਂ 14 ਸੋਨ ਤਗਮੇ ਜਿੱਤ ਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਏਸ਼ੀਅਨ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸੂਬੇ ਦੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਖਿਡਾਰੀਆਂ ਨੇ ਆਪਣੀ ਪ੍ਰਤਿਭਾ, ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਨਾਲ ਨਾ ਸਿਰਫ਼ ਸੂਬੇ ਸਗੋਂ ਪੂਰੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਪੱਧਰ ’ਤੇ ਖਿਡਾਰੀਆਂ ਦੀਆਂ ਇਹ ਪ੍ਰਾਪਤੀਆਂ ਦੇਸ਼ ਦੇ ਲੱਖਾਂ ...
CM ਨਾਇਬ ਸਿੰਘ ਸੈਣੀ ਨੇ SING FORUM ’ਚ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ, ਹਰਿਆਣਾ ’ਚ ਨਿਵੇਸ਼ ਦੇ ਮੌਕਿਆਂ ’ਤੇ ਚਰਚਾ

CM ਨਾਇਬ ਸਿੰਘ ਸੈਣੀ ਨੇ SING FORUM ’ਚ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ, ਹਰਿਆਣਾ ’ਚ ਨਿਵੇਸ਼ ਦੇ ਮੌਕਿਆਂ ’ਤੇ ਚਰਚਾ

Global News, Haryana news
ਸਿੰਗਾਪੁਰ, 5 ਅਕਤੂਬਰ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਿੰਗਾਪੁਰ ਦੌਰੇ ਦੌਰਾਨ ਸਿੰਗ ਫੋਰਮ (SING FORUM) ਵਿੱਚ ਵੱਖ-ਵੱਖ ਕੰਪਨੀਆਂ ਅਤੇ ਉਦਯੋਗਿਕ ਖੇਤਰ ਨਾਲ ਜੁੜੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕਰਕੇ ਹਰਿਆਣਾ ਵਿੱਚ ਨਵੇਂ ਨਿਵੇਸ਼ ਦੀਆਂ ਸੰਭਾਵਨਾਵਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਸੂਬੇ ਵਿੱਚ ਡੇਟਾ ਸੈਂਟਰ ਸਥਾਪਤ ਕਰਨ, ਰੱਖਿਆ ਖੇਤਰ ਵਿੱਚ ਨਿਵੇਸ਼, ਖ਼ਾਸ ਕਰਕੇ ਹਿਸਾਰ ਦੇ ਆਲੇ-ਦੁਆਲੇ ਉਦਯੋਗਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ, ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਨਵੀਆਂ ਤਕਨਾਲੋਜੀਆਂ ਨੂੰ ਅਪਣਾਉਣ ਵਰਗੇ ਅਹਿਮ ਮੁੱਦਿਆਂ ’ਤੇ ਚਰਚਾ ਹੋਈ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਗਤੀ ਦੇਣ ਅਤੇ ਨਵੇਂ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਨਿਵੇਸ਼ਕਾਂ ਲਈ ਅਜਿਹਾ ਅਨੁਕੂਲ ਮਾਹੌਲ ਤਿਆਰ ਕਰਨਾ ਹੈ, ਜਿੱਥੇ ਕਾਰੋਬਾਰ ਸ਼ੁਰੂ ਕਰਨ ਤੋਂ ਲੈ ਕੇ ਪ੍ਰੋਜੈਕਟਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਤੱਕ ਹਰ ਪੜਾਅ ’ਤੇ ਲੋੜੀਂਦੀ ਸਹਾਇਤਾ ਮਿਲ ਸਕੇ। ...