‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੱਟਿਆਂਵਾਲੀ ਵਿੱਚ ਡੋਰ-ਟੂ-ਡੋਰ ਮੁਹਿੰਮ
ਲੰਬੀ/ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ 2026: ਪੰਜਾਬ ਸਰਕਾਰ ਵੱਲੋਂ ਆਪਣੀਆਂ ਲੋਕ-ਭਲਾਈ ਯੋਜਨਾਵਾਂ ਅਤੇ ਸਰਕਾਰੀ ਸਹੂਲਤਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਲੋਕਾਂ ਨੂੰ ਇਨ੍ਹਾਂ ਤੋਂ ਮਿਲ ਰਹੇ ਸਿੱਧੇ ਫਾਇਦਿਆਂ ਬਾਰੇ ਜਾਣੂ ਕਰਵਾਉਣ ਲਈ ਚਲਾਈ ਜਾ ਰਹੀ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਆਪਣੇ ਜੱਦੀ ਹਲਕੇ ਲੰਬੀ ਦੇ ਪਿੰਡ ਕੱਟਿਆਂਵਾਲੀ ਵਿਖੇ ਡੋਰ-ਟੂ-ਡੋਰ ਮੁਹਿੰਮ ਚਲਾਈ।
ਇਸ ਦੌਰਾਨ ਮੰਤਰੀ ਖੁੱਡੀਆਂ ਨੇ ਪਿੰਡ ਦੇ ਵੱਖ-ਵੱਖ ਘਰਾਂ ਵਿੱਚ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲਾਗੂ ਕੀਤੀਆਂ ਗਈਆਂ ਵੱਖ-ਵੱਖ ਲੋਕ-ਭਲਾਈ ਯੋਜਨਾਵਾਂ ਅਤੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦੇ ਸਿੱਧੇ ਲਾਭ ਦੱਸੇ
ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਦਾ ਮੁੱਖ ਉਦੇਸ਼ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਰਾਹੀਂ ਆਮ ਪਰਿਵਾਰਾਂ ਨੂੰ ਮਿਲ ਰਹੇ ਵਿੱਤੀ ਅਤੇ ਸਮਾਜਿਕ ਲਾਭਾਂ ਦੀ ਜਾਣਕਾਰੀ ਘਰ-ਘਰ ਤ...









