Thursday, October 29Punjabi People

Tag: India news

ਵੜਿੰਗ ਨੇ ਰਾਹੁਲ ਗਾਂਧੀ ਨੂੰ ਦਿੱਤਾ ਅਸਤੀਫ਼ਾ, ਕਿਹਾ- ਹੁਣ ਕੁਝ ਸਮਾਂ ਆਰਾਮ ਕਰਨਾ ਚਾਹੁੰਦਾ ਹਾਂ

ਵੜਿੰਗ ਨੇ ਰਾਹੁਲ ਗਾਂਧੀ ਨੂੰ ਦਿੱਤਾ ਅਸਤੀਫ਼ਾ, ਕਿਹਾ- ਹੁਣ ਕੁਝ ਸਮਾਂ ਆਰਾਮ ਕਰਨਾ ਚਾਹੁੰਦਾ ਹਾਂ

Breaking News, National News
ਨਵੀਂ ਦਿੱਲੀ,2 ਅਕਤੂਬਰ 2026: ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਲੁਧਿਆਣਾ ਤੋਂ ਕਾਂਗਰਸ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ 10 ਜਨਪਥ ਵਿਖੇ ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਪਣਾ ਅਸਤੀਫ਼ਾ ਰਸਮੀ ਤੌਰ ’ਤੇ ਰਾਹੁਲ ਗਾਂਧੀ ਨੂੰ ਸੌਂਪਿਆ। ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਅਸਤੀਫ਼ਾ ਦਿੱਤਾ ਹੈ ਅਤੇ ਕਿਸੇ ਨੇ ਉਨ੍ਹਾਂ ਨੂੰ ਅਸਤੀਫ਼ਾ ਦੇਣ ਲਈ ਨਹੀਂ ਕਿਹਾ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਅਸਤੀਫ਼ੇ ਲਏ ਨਹੀਂ ਜਾਂਦੇ, ਸਗੋਂ ਅਹੁਦਾ ਛੱਡਣ ਵਾਲੇ ਆਗੂ ਦਾ ਧੰਨਵਾਦ ਕੀਤਾ ਜਾਂਦਾ ਹੈ। ਵੜਿੰਗ ਨੇ ਕਿਹਾ ਕਿ ਉਨ੍ਹਾਂ ਨੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਹੈ ਕਿ ਮੁਸ਼ਕਲ ਹਾਲਾਤਾਂ ਦੇ ਬਾਵਜੂਦ ਉਨ੍ਹਾਂ ਨੂੰ ਕਰੀਬ ਸਾਢੇ ਚਾਰ ਸਾਲ ਪੰਜਾਬ ਕਾਂਗਰਸ ਦੀ ਅਗਵਾਈ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਪਾਰਟੀ ਨੂੰ ਜਿੱਥੇ ਵੀ ਉਨ੍ਹਾਂ ਦੀ ਲੋੜ ਹੋਵੇਗੀ, ਉਹ ਉੱਥੇ ਮੌਜੂਦ ਰਹਿਣਗੇ। ਉਨ੍ਹਾਂ ਦੱ...
ਭਾਰਤੀ ਮਹਿਲਾ ਹਾਕੀ ਟੀਮ ਦੀ ਇਤਿਹਾਸਕ ਜਿੱਤ ’ਤੇ ਲਾਲ ਚੰਦ ਕਟਾਰੂਚੱਕ ਵੱਲੋਂ ਵਧਾਈ

ਭਾਰਤੀ ਮਹਿਲਾ ਹਾਕੀ ਟੀਮ ਦੀ ਇਤਿਹਾਸਕ ਜਿੱਤ ’ਤੇ ਲਾਲ ਚੰਦ ਕਟਾਰੂਚੱਕ ਵੱਲੋਂ ਵਧਾਈ

Punjab News, Sports
ਚੰਡੀਗੜ੍ਹ, 2 ਅਕਤੂਬਰ 2026: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਜਾਪਾਨ ਦੇ ਆਈਚੀ-ਨਾਗੋਯਾ ਵਿੱਚ ਹੋ ਰਹੀਆਂ ਏਸ਼ਿਆਈ ਖੇਡਾਂ-2026 ਵਿੱਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿਲੋਂ ਵਧਾਈ ਦਿੱਤੀ ਹੈ। ਭਾਰਤੀ ਮਹਿਲਾ ਹਾਕੀ ਟੀਮ ਨੇ ਰੋਮਾਂਚਕ ਫਾਈਨਲ ਮੁਕਾਬਲੇ ਵਿੱਚ ਮੌਜੂਦਾ ਚੈਂਪੀਅਨ ਚੀਨ ਨੂੰ 1-0 ਨਾਲ ਹਰਾਉਂਦਿਆਂ ਸੋਨ ਤਗਮਾ ਆਪਣੇ ਨਾਮ ਕੀਤਾ। ਟੀਮ ਲਈ ਨਿਰਣਾਇਕ ਗੋਲ ਲਾਲਰੇਮਸਿਆਮੀ ਨੇ 10ਵੇਂ ਮਿੰਟ ਵਿੱਚ ਕੀਤਾ, ਜਿਸ ਤੋਂ ਬਾਅਦ ਭਾਰਤੀ ਖਿਡਾਰਨਾਂ ਨੇ ਸ਼ਾਨਦਾਰ ਰੱਖਿਆਤਮਕ ਪ੍ਰਦਰਸ਼ਨ ਕਰਦਿਆਂ ਆਪਣੀ ਬੜ੍ਹਤ ਨੂੰ ਕਾਇਮ ਰੱਖਿਆ ਅਤੇ ਦੇਸ਼ ਨੂੰ ਸੋਨ ਤਗਮਾ ਦਿਵਾਇਆ। ਇਸ ਜਿੱਤ ਨਾਲ ਭਾਰਤੀ ਮਹਿਲਾ ਹਾਕੀ ਟੀਮ ਨੇ ਏਸ਼ਿਆਈ ਖੇਡਾਂ ਵਿੱਚ ਦੂਜੀ ਵਾਰ ਸੋਨ ਤਗਮਾ ਜਿੱਤਿਆ ਹੈ। ਇਸ ਤੋਂ ਪਹਿਲਾਂ ਭਾਰਤ ਨੇ 1982 ਵਿੱਚ ਨਵੀਂ ਦਿੱਲੀ ਵਿਖੇ ਹੋਈਆਂ ਏਸ਼ਿਆਈ ਖੇਡਾਂ ਵਿੱਚ ਮਹਿਲਾ ਹਾਕੀ ਵਰਗ ਦੀ ਸ਼ੁਰੂਆਤ ਮੌਕੇ ਸੋਨ ਤਗਮਾ ਹਾਸਲ ਕੀਤਾ ਸੀ। ਆਪਣੇ ਵਧਾਈ ਸੰਦੇਸ਼ ਵਿੱਚ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕ...
CM ਭਗਵੰਤ ਮਾਨ ਵੱਲੋਂ ਕੇਂਦਰੀ ਖੁਰਾਕ ਮੰਤਰੀ ਨੂੰ ਪੱਤਰ, ਸਟੋਰੇਜ ਦੀ ਘਾਟ ਕਾਰਨ ਮੰਡੀਆਂ ’ਚ ਕਿਸਾਨਾਂ ਨੂੰ ਨਾ ਹੋਵੇ ਖੱਜਲ-ਖੁਆਰੀ

CM ਭਗਵੰਤ ਮਾਨ ਵੱਲੋਂ ਕੇਂਦਰੀ ਖੁਰਾਕ ਮੰਤਰੀ ਨੂੰ ਪੱਤਰ, ਸਟੋਰੇਜ ਦੀ ਘਾਟ ਕਾਰਨ ਮੰਡੀਆਂ ’ਚ ਕਿਸਾਨਾਂ ਨੂੰ ਨਾ ਹੋਵੇ ਖੱਜਲ-ਖੁਆਰੀ

Breaking News, CHANDIGARH NEWS
ਚੰਡੀਗੜ੍ਹ, 2 ਅਕਤੂਬਰ 2026: ਪੰਜਾਬ ਵਿੱਚ ਝੋਨੇ ਦੀ ਆਮਦ ਅਤੇ ਖਰੀਦ ਦੇ ਵਧਣ ਤੋਂ ਪਹਿਲਾਂ ਭੰਡਾਰਨ ਲਈ ਢੁਕਵੀਂ ਜਗ੍ਹਾ ਬਣਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਸੂਬੇ ਵਿੱਚ ਪਏ ਪੁਰਾਣੇ ਅਨਾਜ ਦੇ ਸਟਾਕ ਦੀ ਤੁਰੰਤ ਚੁਕਾਈ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਪੱਤਰ ਲਿਖ ਕੇ 1 ਤੋਂ 10 ਅਕਤੂਬਰ ਤੱਕ 6 ਲੱਖ ਮੀਟ੍ਰਿਕ ਟਨ ਚੌਲ ਅਤੇ ਅਕਤੂਬਰ ਮਹੀਨੇ ਦੌਰਾਨ 15 ਲੱਖ ਮੀਟ੍ਰਿਕ ਟਨ ਕਣਕ ਦੀ ਚੁਕਾਈ ਕਰਵਾਉਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਆਮਦ ਤੇਜ਼ ਹੋਣ ਨਾਲ ਮੰਡੀਆਂ ਅਤੇ ਰਾਈਸ ਮਿੱਲਾਂ ਵਿੱਚ ਸਟੋਰੇਜ ਦੀ ਲੋੜ ਵਧੇਗੀ। ਅਜਿਹੇ ਵਿੱਚ ਜੇਕਰ ਪਹਿਲਾਂ ਤੋਂ ਪਿਆ ਕਣਕ ਅਤੇ ਚੌਲ ਦਾ ਸਟਾਕ ਸਮੇਂ ਸਿਰ ਬਾਹਰ ਨਾ ਕੱਢਿਆ ਗਿਆ ਤਾਂ ਨਵੀਂ ਫਸਲ ਦੀ ਖਰੀਦ, ਭੰਡਾਰਨ ਅਤੇ ਮਿਲਿੰਗ ਪ੍ਰਕਿਰਿਆ ਪ੍ਰਭਾਵਿਤ ਹੋ ਸਕਦੀ ਹੈ। 6 ਲੱਖ ਮੀਟ੍ਰਿਕ ਟਨ ਚੌਲ ਦੀ ਤੁਰੰਤ ਚੁਕਾਈ ਦੀ ਮੰਗ ਮੁੱਖ ਮੰਤਰੀ ਨੇ ਆਪਣੇ ਪੱਤਰ ਵਿੱਚ ਦੱਸਿਆ ਕਿ ਸਾਉਣੀ ਮੰਡੀਕਰਨ ਸੀਜ਼ਨ...
ਗੁਰੂਗ੍ਰਾਮ ਵਿੱਚ ‘ਜੀਵੀਪੀ ਮੁਕਤ ਮੁਹਿੰਮ’ ਦੀ ਸ਼ੁਰੂਆਤ, CM ਨਾਇਬ ਸਿੰਘ ਸੈਣੀ ਨੇ ਲਿਆ ਸਫਾਈ ਪ੍ਰਬੰਧਾਂ ਦਾ ਜਾਇਜ਼ਾ

ਗੁਰੂਗ੍ਰਾਮ ਵਿੱਚ ‘ਜੀਵੀਪੀ ਮੁਕਤ ਮੁਹਿੰਮ’ ਦੀ ਸ਼ੁਰੂਆਤ, CM ਨਾਇਬ ਸਿੰਘ ਸੈਣੀ ਨੇ ਲਿਆ ਸਫਾਈ ਪ੍ਰਬੰਧਾਂ ਦਾ ਜਾਇਜ਼ਾ

Haryana news
ਗੁਰੂਗ੍ਰਾਮ, 2 ਅਕਤੂਬਰ 2026: ਹਰਿਆਣਾ ਵਿੱਚ 17 ਸਤੰਬਰ ਤੋਂ ਜਾਰੀ ‘ਸੇਵਾ ਸੰਕਲਪ ਅਭਿਆਨ’ ਤਹਿਤ ਗੁਰੂਗ੍ਰਾਮ ਨਗਰ ਨਿਗਮ ਵੱਲੋਂ ਮਹਾਤਮਾ ਗਾਂਧੀ ਜਯੰਤੀ ਮੌਕੇ ‘ਸਵੱਛਤਾ ਹੀ ਸੇਵਾ-2026’ ਦੇ ਬੈਨਰ ਹੇਠ ‘ਜੀਵੀਪੀ ਮੁਕਤ ਮੁਹਿੰਮ’ ਦੀ ਸ਼ੁਰੂਆਤ ਕੀਤੀ ਗਈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮਹਿਰੌਲੀ ਰੋਡ ’ਤੇ ਡੀਐਚਬੀਵੀਐਨ ਕਲੋਨੀ ਨੇੜੇ ਨਗਰ ਨਿਗਮ ਵੱਲੋਂ ਵਿਕਸਤ ਕੀਤੀ ਗਈ ਜੀਵੀਪੀ ਮੁਕਤ ਸਾਈਟ ਦਾ ਦੌਰਾ ਕਰਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਨਾਗਰਿਕਾਂ ਨੂੰ ਸਫਾਈ ਮੁਹਿੰਮ ਨਾਲ ਸਰਗਰਮੀ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਸ਼ਹਿਰ ਬਣਾਉਣ ਦੀ ਜ਼ਿੰਮੇਵਾਰੀ ਸਿਰਫ਼ ਸਰਕਾਰੀ ਵਿਭਾਗਾਂ ਦੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਸਫਾਈ ਲਈ ਜਨਤਕ ਭਾਗੀਦਾਰੀ ’ਤੇ ਜ਼ੋਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਵੱਲੋਂ ਸਫਾਈ ਲਈ ਲੋੜੀਂਦਾ ਬੁਨਿਆਦੀ ਢਾਂਚਾ, ਸਹੂਲਤਾਂ, ਆਧੁਨਿਕ ਤਕਨਾਲੋਜੀ ਅਤੇ ਸਰੋਤ ਮੁਹੱਈਆ ਕਰਵਾਏ ਜਾ ਸਕਦੇ ਹਨ, ਪਰ ਘਰਾਂ, ਦੁਕਾਨਾਂ ਅ...
SGPC ਪ੍ਰਧਾਨ ਧਾਮੀ ਖ਼ਿਲਾਫ਼ ਜਥੇਬੰਦੀਆਂ ਦਾ ਪ੍ਰਦਰਸ਼ਨ, ਅਸਤੀਫ਼ੇ ਦੀ ਕੀਤੀ ਮੰਗ

SGPC ਪ੍ਰਧਾਨ ਧਾਮੀ ਖ਼ਿਲਾਫ਼ ਜਥੇਬੰਦੀਆਂ ਦਾ ਪ੍ਰਦਰਸ਼ਨ, ਅਸਤੀਫ਼ੇ ਦੀ ਕੀਤੀ ਮੰਗ

Breaking News, Punjab News
ਹੁਸ਼ਿਆਰਪੁਰ, 2 ਅਕਤੂਬਰ 2026: SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸੀਨੀਅਰ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਸ੍ਰੀ ਆਨੰਦਪੁਰ ਸਾਹਿਬ ਵਿੱਚ ਬਲਾਤਕਾਰ ਦੇ ਮਾਮਲੇ ਸਬੰਧੀ ਐਫਆਈਆਰ ਦਰਜ ਕੀਤੀ ਗਈ ਸੀ। ਬਹਿਰੀਨ ਦੀ ਇੱਕ ਮਹਿਲਾ ਵੱਲੋਂ ਚਾਵਲਾ ’ਤੇ ਬਲਾਤਕਾਰ, ਬੰਧਕ ਬਣਾਉਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਲਗਾਏ ਗਏ ਸਨ। ਇਸ ਮਾਮਲੇ ਨੂੰ ਲੈ ਕੇ ਕੁਝ ਜਥੇਬੰਦੀਆਂ ਵੱਲੋਂ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਹਾਲ ਹੀ ਵਿੱਚ ਜਥੇਬੰਦੀਆਂ ਵੱਲੋਂ ਹੁਸ਼ਿਆਰਪੁਰ ਸਥਿਤ ਧਾਮੀ ਦੀ ਰਿਹਾਇਸ਼ ਦਾ ਘਿਰਾਓ ਵੀ ਕੀਤਾ ਗਿਆ ਸੀ। ਇਸ ਦੌਰਾਨ ਹਰਜਿੰਦਰ ਸਿੰਘ ਧਾਮੀ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਸੀ ਕਿ ਮਾਮਲੇ ਨੂੰ ਜਾਂਚ ਲਈ CBI ਦੇ ਹਵਾਲੇ ਕੀਤਾ ਜਾਵੇਗਾ। ਹੁਣ ਮਾਮਲਾ ਕੇਂਦਰੀ ਜਾਂਚ ਏਜੰਸੀ ਨੂੰ ਸੌਂਪੇ ਜਾਣ ਦੇ ਮੁੱਦੇ ’ਤੇ ਜਥੇਬੰਦੀਆਂ ਵੱਲੋਂ ਮੁੜ ਸਵਾਲ ਚੁੱਕੇ ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ 4 ਤੋਂ 6 ਅਕਤੂਬਰ ਤੱਕ ਸਿੰਗਾਪੁਰ ਦੌਰੇ ’ਤੇ, ਨਿਵੇਸ਼ ਤੇ ਉਦਯੋਗਿਕ ਸਹਿਯੋਗ ’ਤੇ ਰਹੇਗਾ ਫੋਕਸ

ਮੁੱਖ ਮੰਤਰੀ ਨਾਇਬ ਸਿੰਘ ਸੈਣੀ 4 ਤੋਂ 6 ਅਕਤੂਬਰ ਤੱਕ ਸਿੰਗਾਪੁਰ ਦੌਰੇ ’ਤੇ, ਨਿਵੇਸ਼ ਤੇ ਉਦਯੋਗਿਕ ਸਹਿਯੋਗ ’ਤੇ ਰਹੇਗਾ ਫੋਕਸ

Haryana news
ਚੰਡੀਗੜ੍ਹ, 2 ਅਕਤੂਬਰ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ 4 ਤੋਂ 6 ਅਕਤੂਬਰ ਤੱਕ ਸਿੰਗਾਪੁਰ ਦੇ ਤਿੰਨ ਦਿਨਾਂ ਦੌਰੇ ’ਤੇ ਰਹਿਣਗੇ। ਇਸ ਦੌਰੇ ਦਾ ਮੁੱਖ ਉਦੇਸ਼ ਹਰਿਆਣਾ ਅਤੇ ਸਿੰਗਾਪੁਰ ਵਿਚਕਾਰ ਨਿਵੇਸ਼, ਉਦਯੋਗਿਕ ਸਹਿਯੋਗ, ਤਕਨੀਕੀ ਭਾਈਵਾਲੀ ਅਤੇ ਹੁਨਰ ਵਿਕਾਸ ਦੇ ਨਵੇਂ ਮੌਕਿਆਂ ਦੀ ਪਛਾਣ ਕਰਨਾ ਅਤੇ ਉਨ੍ਹਾਂ ਨੂੰ ਅਮਲੀ ਰੂਪ ਦੇਣਾ ਹੈ। ਦੌਰੇ ਦੌਰਾਨ ਮੁੱਖ ਮੰਤਰੀ ਵੱਲੋਂ ਲੌਜਿਸਟਿਕਸ, ਸੈਮੀਕੰਡਕਟਰ, ਉੱਨਤ ਨਿਰਮਾਣ, ਖੇਤੀਬਾੜੀ ਤੇ ਫੂਡ ਪ੍ਰੋਸੈਸਿੰਗ, ਗਲੋਬਲ ਕੈਪੇਬਿਲਟੀ ਸੈਂਟਰਜ਼ (GCCs), ਹਵਾਬਾਜ਼ੀ ਅਤੇ ਸਿੱਖਿਆ ਵਰਗੇ ਅਹਿਮ ਖੇਤਰਾਂ ਵਿੱਚ ਨਿਵੇਸ਼ ਅਤੇ ਆਪਸੀ ਸਹਿਯੋਗ ਦੀਆਂ ਸੰਭਾਵਨਾਵਾਂ ’ਤੇ ਚਰਚਾ ਕੀਤੀ ਜਾਵੇਗੀ। ਹਰਿਆਣਾ ਸਰਕਾਰ ਵੱਲੋਂ ਸੂਬੇ ਦੀ ਉਦਯੋਗਿਕ ਸਮਰੱਥਾ ਅਤੇ ਨਿਵੇਸ਼-ਅਨੁਕੂਲ ਮਾਹੌਲ ਨੂੰ ਅੰਤਰਰਾਸ਼ਟਰੀ ਨਿਵੇਸ਼ਕਾਂ ਸਾਹਮਣੇ ਰੱਖਣ ਦੀ ਯੋਜਨਾ ਹੈ। ਨਿਵੇਸ਼ਕਾਂ ਨਾਲ ਗੋਲਮੇਜ਼ ਮੀਟਿੰਗਾਂ ਅਤੇ ਵਨ-ਟੂ-ਵਨ ਮੁਲਾਕਾਤਾਂ ਸਿੰਗਾਪੁਰ ਦੌਰੇ ਦੌਰਾਨ ਨਾਇਬ ਸਿੰਘ ਸੈਣੀ ਵੱਖ-ਵੱਖ ਉਦਯੋਗਿਕ ਸਮੂਹਾਂ, ਨਿਵੇਸ਼ਕਾਂ, ਕਾਰਪੋਰੇਟ ਨੁਮਾਇੰਦਿਆਂ ਅਤੇ ਖੇਤਰ-ਵਿਸ਼ੇਸ਼ ਮਾ...
‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਰੂਪਨਗਰ ਵਿੱਚ ਖੇਡ ਮੁਕਾਬਲੇ ਜਾਰੀ, ਖਿਡਾਰੀਆਂ ਨੇ ਦਿਖਾਇਆ ਜੋਸ਼

‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਰੂਪਨਗਰ ਵਿੱਚ ਖੇਡ ਮੁਕਾਬਲੇ ਜਾਰੀ, ਖਿਡਾਰੀਆਂ ਨੇ ਦਿਖਾਇਆ ਜੋਸ਼

Punjab News, Sports
ਰੂਪਨਗਰ, 2 ਅਕਤੂਬਰ 2026: ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਰੂਪਨਗਰ ਜ਼ਿਲ੍ਹੇ ਵਿੱਚ ਚੱਲ ਰਹੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਖਿਡਾਰੀਆਂ ਵੱਲੋਂ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਹਿੱਸਾ ਲਿਆ ਜਾ ਰਿਹਾ ਹੈ। ਵੱਖ-ਵੱਖ ਖੇਡਾਂ ਵਿੱਚ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸ਼ਾਨਦਾਰ ਮੁਕਾਬਲੇ ਪੇਸ਼ ਕੀਤੇ। ਇਹ ਜ਼ਿਲ੍ਹਾ ਪੱਧਰੀ ਮੁਕਾਬਲੇ ਡਿਪਟੀ ਕਮਿਸ਼ਨਰ ਸ੍ਰੀ ਆਦਿਤਿਆ ਡੇਚਲਵਾਲ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਜਗਜੀਵਨ ਸਿੰਘ ਗਿੱਲ ਦੀ ਦੇਖ-ਰੇਖ ਹੇਠ ਕਰਵਾਏ ਜਾ ਰਹੇ ਹਨ। ਮੁਕਾਬਲਿਆਂ ਦੌਰਾਨ ਖਿਡਾਰੀਆਂ ਦੇ ਨਾਲ-ਨਾਲ ਖੇਡ ਪ੍ਰੇਮੀਆਂ ਵਿੱਚ ਵੀ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ। ਖੋ-ਖੋ ਮੁਕਾਬਲਿਆਂ ਵਿੱਚ ਇਨ੍ਹਾਂ ਟੀਮਾਂ ਨੇ ਹਾਸਲ ਕੀਤੇ ਸਥਾਨ ਖੋ-ਖੋ ਦੇ 14 ਸਾਲਾ ਉਮਰ ਵਰਗ ਲੜਕਿਆਂ ਦੇ ਮੁਕਾਬਲਿਆਂ ਵਿੱਚ ਮੋਰਿੰਡਾ-ਏ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਨੂਰਪੁਰ ਬੇਦੀ ਨੇ ਦੂਜਾ ਅਤੇ ਅਨੰਦਪੁਰ ਸਾਹਿਬ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 17 ਸਾਲਾ ਉਮਰ ਵਰਗ ਲੜਕਿਆਂ ਵਿੱਚ ਨੂਰਪੁਰ ਬੇਦੀ-ਏ ਨੇ ਪਹਿਲਾ, ਰੂਪਨਗਰ-ਏ ਨੇ ਦੂਜਾ ਅਤੇ ...
44 ਸਾਲਾਂ ਬਾਅਦ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ, ਗੋਲਡ ਮੈਡਲ ਜਿੱਤਿਆ, 2028 ਓਲੰਪਿਕ ’ਚ ਐਂਟਰੀ

44 ਸਾਲਾਂ ਬਾਅਦ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ, ਗੋਲਡ ਮੈਡਲ ਜਿੱਤਿਆ, 2028 ਓਲੰਪਿਕ ’ਚ ਐਂਟਰੀ

National News, Sports
ਨਵੀਂ ਦਿੱਲੀ, 2 ਅਕਤੂਬਰ 2026: ਏਸ਼ੀਆਈ ਖੇਡਾਂ 2026 ਵਿੱਚ ਭਾਰਤੀ ਮਹਿਲਾ ਹਾਕੀ ਟੀਮ ਨੇ ਇਤਿਹਾਸ ਰਚਦਿਆਂ ਸੋਨ ਤਗਮਾ ਆਪਣੇ ਨਾਮ ਕਰ ਲਿਆ ਹੈ। ਰੋਮਾਂਚਕ ਅਤੇ ਫਸਵੇਂ ਫਾਈਨਲ ਮੁਕਾਬਲੇ ਵਿੱਚ ਭਾਰਤ ਨੇ ਚੀਨ ਨੂੰ 1-0 ਨਾਲ ਮਾਤ ਦੇ ਕੇ ਖਿਤਾਬ ਜਿੱਤਿਆ। ਇਸ ਜਿੱਤ ਨਾਲ ਭਾਰਤੀ ਮਹਿਲਾ ਟੀਮ ਨੇ ਏਸ਼ੀਆਈ ਖੇਡਾਂ ਵਿੱਚ 44 ਸਾਲਾਂ ਤੋਂ ਚੱਲਿਆ ਆ ਰਿਹਾ ਸੋਨੇ ਦਾ ਸੋਕਾ ਵੀ ਖਤਮ ਕਰ ਦਿੱਤਾ। ਇਸ ਇਤਿਹਾਸਕ ਖਿਤਾਬ ਦੇ ਨਾਲ ਭਾਰਤ ਏਸ਼ੀਆਈ ਚੈਂਪੀਅਨ ਬਣਿਆ ਅਤੇ ਟੀਮ ਨੇ 2028 ਲਾਸ ਏਂਜਲਸ ਓਲੰਪਿਕ ਲਈ ਵੀ ਆਪਣੀ ਜਗ੍ਹਾ ਪੱਕੀ ਕਰ ਲਈ। ਲਾਲਰੇਮਸਿਆਮੀ ਦਾ ਫੈਸਲਾਕੁੰਨ ਗੋਲ ਫਾਈਨਲ ਵਿੱਚ ਭਾਰਤ ਦੀ ਜਿੱਤ ਦੀ ਨਾਇਕ ਫਾਰਵਰਡ ਲਾਲਰੇਮਸਿਆਮੀ ਰਹੀ, ਜਿਸ ਦੇ ਸ਼ਾਨਦਾਰ ਗੋਲ ਨੇ ਭਾਰਤ ਨੂੰ ਖਿਤਾਬ ਦਿਵਾਇਆ। ਮੈਚ ਦੇ 10ਵੇਂ ਮਿੰਟ ਵਿੱਚ ਸਾਕਸ਼ੀ ਨੇ ਲਾਲਰੇਮਸਿਆਮੀ ਨੂੰ ਸ਼ਾਨਦਾਰ ਪਾਸ ਦਿੱਤਾ। ਲਾਲਰੇਮਸਿਆਮੀ ਨੇ ਤੇਜ਼ੀ ਨਾਲ ਦਿਸ਼ਾ ਬਦਲਦਿਆਂ ਸ਼ਾਨਦਾਰ ਟੋਮਾਹਾਕ ਸ਼ਾਟ ਲਗਾਇਆ, ਜੋ ਚੀਨੀ ਗੋਲਕੀਪਰ ਦੀ ਕੋਸ਼ਿਸ਼ ਦੇ ਬਾਵਜੂਦ ਗੋਲ ਵਿੱਚ ਜਾ ਵੜਿਆ। ਇਹ ਗੋਲ ਭਾਰਤ ਲਈ ਫੈਸਲਾਕੁੰਨ ਸਾਬਤ ਹੋਇਆ। ਇਸ ਤੋਂ ਬਾਅ...
ਹਰਜੋਤ ਸਿੰਘ ਬੈਂਸ ਵੱਲੋਂ ‘ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਹਰਜੋਤ ਸਿੰਘ ਬੈਂਸ ਵੱਲੋਂ ‘ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Punjab News
ਚੰਡੀਗੜ੍ਹ, 2 ਅਕਤੂਬਰ 2026: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ‘ਦੈਨਿਕ ਭਾਸਕਰ’ ਅਖ਼ਬਾਰ ਦੇ ਸਟੇਟ ਐਡੀਟਰ (ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ) ਸ੍ਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੀ ਮਾਤਾ ਸ਼੍ਰੀਮਤੀ ਮੂਰਤੀ ਦੇਵੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਅਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੀਮਤੀ ਮੂਰਤੀ ਦੇਵੀ 80 ਵਰ੍ਹਿਆਂ ਦੇ ਸਨ। ਉਨ੍ਹਾਂ ਦੇ ਪਰਿਵਾਰ ਵਿੱਚ ਤਿੰਨ ਪੁੱਤਰ ਅਤੇ ਦੋ ਧੀਆਂ ਹਨ। ਉਨ੍ਹਾਂ ਦੇ ਦੇਹਾਂਤ ਨਾਲ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਸਨੇਹੀਆਂ ਵਿੱਚ ਸੋਗ ਦੀ ਲਹਿਰ ਹੈ। ਆਪਣੇ ਸ਼ੋਕ ਸੰਦੇਸ਼ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਾਂ ਦਾ ਵਿਛੋੜਾ ਜ਼ਿੰਦਗੀ ਦਾ ਅਜਿਹਾ ਦੁੱਖ ਹੈ, ਜਿਸ ਦੀ ਭਰਪਾਈ ਕਦੇ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਮਾਂ ਪਰਿਵਾਰ ਲਈ ਪਿਆਰ, ਮਮਤਾ ਅਤੇ ਸਹਾਰੇ ਦਾ ਸਭ ਤੋਂ ਵੱਡਾ ਸਰੋਤ ਹੁੰਦੀ ਹੈ ਅਤੇ ਉਸ ਦਾ ਵਿਛੋੜਾ ਹਮੇਸ਼ਾ ਇੱਕ ਨਾ ਪੂਰਿਆ ਜਾਣ ਵਾਲਾ ਘਾਟਾ ਰਹਿੰਦਾ ਹੈ। ਉਨ੍ਹਾਂ ਸ੍ਰੀ ਬਲਦੇਵ ਕ੍ਰਿਸ਼ਨ ਸ਼ਰਮਾ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿੱਚ ਦ...
PSU (ਲਲਕਾਰ) ਵੱਲੋਂ ‘ਇਨਕਲਾਬੀ ਸ਼ਾਮ’ ਦਾ ਆਯੋਜਨ, ਗੀਤਾਂ-ਨਾਟਕ ਤੇ ਮਸ਼ਾਲ ਮਾਰਚ ਨਾਲ ਭਗਤ ਸਿੰਘ ਨੂੰ ਸਿਜਦਾ

PSU (ਲਲਕਾਰ) ਵੱਲੋਂ ‘ਇਨਕਲਾਬੀ ਸ਼ਾਮ’ ਦਾ ਆਯੋਜਨ, ਗੀਤਾਂ-ਨਾਟਕ ਤੇ ਮਸ਼ਾਲ ਮਾਰਚ ਨਾਲ ਭਗਤ ਸਿੰਘ ਨੂੰ ਸਿਜਦਾ

Breaking News, CHANDIGARH NEWS
ਚੰਡੀਗੜ੍ਹ, 2 ਅਕਤੂਬਰ 2026:  ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਵੱਲੋਂ ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ‘ਇਨਕਲਾਬੀ ਸ਼ਾਮ’ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਅਤੇ ਕਾਰਕੁਨਾਂ ਵੱਲੋਂ ਗੀਤਾਂ, ਕਵਿਤਾਵਾਂ, ਨਾਟਕ ਅਤੇ ਮਸ਼ਾਲ ਮਾਰਚ ਰਾਹੀਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਪ੍ਰੋਗਰਾਮ ਦੌਰਾਨ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਅਤੇ ਉਨ੍ਹਾਂ ਦੀ ਵਿਰਾਸਤ ਨੂੰ ਯਾਦ ਕਰਦਿਆਂ ਮੌਜੂਦਾ ਸਮਾਜਿਕ ਹਾਲਾਤਾਂ ਨਾਲ ਜੋੜ ਕੇ ਵਿਚਾਰ ਸਾਂਝੇ ਕੀਤੇ ਗਏ। ਪ੍ਰੋਗਰਾਮ ਦੀ ਸ਼ੁਰੂਆਤ ਮੰਚ ਸੰਚਾਲਕ ਸਾਰਾਹ ਵੱਲੋਂ ਸੰਤ ਰਾਮ ਉਦਾਸੀ ਦੇ ਲਿਖੇ ਸ਼ਰਧਾਂਜਲੀ ਗੀਤ ‘ਚੜ੍ਹਨ ਵਾਲਿਓ ਹੱਕਾਂ ਦੀ ਭੇਟ ਉੱਤੇ’ ਨਾਲ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਸਾਰਾਹ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੂੰ ਇੱਕ ਸਦੀ ਬੀਤ ਜਾਣ ਦੇ ਬਾਵਜੂਦ ਲੋਕਾਂ ਵੱਲੋਂ ਯਾਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਗਤ ਸਿੰਘ ਦੇ ਵਿਚਾਰ ਅਤੇ ਉਨ੍ਹਾਂ ਵੱਲੋਂ ਦਰਸਾਈ ਦਿਸ਼ਾ ਅੱਜ ਵੀ ਪ੍ਰਸੰਗਿਕ ਮੰਨੀ ਜਾਂਦੀ ਹੈ ਅਤੇ ਨੌਜਵਾਨਾਂ ਨੂੰ ਇਨ੍ਹਾਂ ਵਿਚਾਰਾਂ ਤੋਂ ਪ੍ਰੇਰਣਾ ਮਿਲਦੀ ਹੈ। ਪੀਐੱਸਯੂ (ਲਲਕਾਰ) ਦੇ ਸੂਬਾ ਪ੍ਰਧਾਨ ਜੋ...