Friday, July 31Punjabi People

Tag: India news

ਅੱਜ ਤੋਂ ਪੰਜਾਬ ‘ਚ SIR ਅਭਿਆਨ, BLO ਕਰਨਗੇ ਡੋਰ-ਟੂ-ਡੋਰ ਸਰਵੇ ਅਤੇ ਫਾਰਮ ਭਰਨ ਦੀ ਪ੍ਰਕਿਰਿਆ

ਅੱਜ ਤੋਂ ਪੰਜਾਬ ‘ਚ SIR ਅਭਿਆਨ, BLO ਕਰਨਗੇ ਡੋਰ-ਟੂ-ਡੋਰ ਸਰਵੇ ਅਤੇ ਫਾਰਮ ਭਰਨ ਦੀ ਪ੍ਰਕਿਰਿਆ

Breaking News, Punjab News
ਚੰਡੀਗੜ੍ਹ, 25 ਜੂਨ 2026: ਪੰਜਾਬ ‘ਚ ਅੱਜ ਤੋਂ ਸ਼ੁਰੂ ਹੋਈ SIR ਮੁਹਿੰਮ, 25 ਹਜ਼ਾਰ BLO ਕਰਨਗੇ ਘਰ-ਘਰ ਜਾ ਕੇ ਵੋਟਰਾਂ ਦੀ ਤਸਦੀਕ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਸਪੈਸ਼ਲ ਇੰਟੈਂਸਿਵ ਰਿਵਿਜ਼ਨ (SIR) ਮੁਹਿੰਮ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸ ਅਭਿਆਨ ਤਹਿਤ ਸੂਬੇ ਭਰ ਵਿੱਚ ਵੋਟਰਾਂ ਦੇ ਰਿਕਾਰਡਾਂ ਦੀ ਜਾਂਚ ਅਤੇ ਲੋੜੀਂਦੇ ਅਪਡੇਟ ਕੀਤੇ ਜਾਣਗੇ। ਮੁੱਖ ਚੋਣ ਅਧਿਕਾਰੀ ਦਫ਼ਤਰ ਅਨੁਸਾਰ ਕਰੀਬ 25 ਹਜ਼ਾਰ ਬੂਥ ਲੈਵਲ ਅਫਸਰ (BLO) ਘਰ-ਘਰ ਜਾ ਕੇ ਵੋਟਰਾਂ ਦੇ ਵੇਰਵਿਆਂ ਦੀ ਪੁਸ਼ਟੀ ਕਰਨਗੇ। ਇਹ ਮੁਹਿੰਮ 24 ਜੁਲਾਈ ਤੱਕ ਚੱਲੇਗੀ। ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਪੰਜਾਬ ਭਵਨ ਵਿੱਚ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਕਿਹਾ ਕਿ ਇਹ ਪੂਰੀ ਪ੍ਰਕਿਰਿਆ ਭਾਰਤ ਦੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਕਰਵਾਈ ਜਾਵੇਗੀ। 2.14 ਕਰੋੜ ਤੋਂ ਵੱਧ ਵੋਟਰਾਂ ਦੇ ਰਿਕਾਰਡ ਹੋਣਗੇ ਅਪਡੇਟ SIR ਮੁਹਿੰਮ ਦੌਰਾਨ BLO ਵੋਟਰਾਂ ਨੂੰ ਫਾਰਮ ਮੁਹੱ...
ਦਿੱਲੀ ਵਿੱਚ ਤਿੰਨ ਮੰਜ਼ਿਲਾ ਇਮਾਰਤ ਢਹਿ ਢੇਰੀ, ਕਈ ਲੋਕਾਂ ਦੇ ਮਲਬੇ ਹੇਠ ਫਸਣ ਦਾ ਖ਼ਦਸ਼ਾ

ਦਿੱਲੀ ਵਿੱਚ ਤਿੰਨ ਮੰਜ਼ਿਲਾ ਇਮਾਰਤ ਢਹਿ ਢੇਰੀ, ਕਈ ਲੋਕਾਂ ਦੇ ਮਲਬੇ ਹੇਠ ਫਸਣ ਦਾ ਖ਼ਦਸ਼ਾ

National News
ਨਵੀਂ ਦਿੱਲੀ, 25 ਜੂਨ 2026: ਦੇਸ਼ ਦੀ ਰਾਜਧਾਨੀ ਦਿੱਲੀ ਦੇ ਮਹਿਰੌਲੀ ਇਲਾਕੇ ਵਿੱਚ ਵੀਰਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ, ਜਦੋਂ ਇੱਕ ਤਿੰਨ ਮੰਜ਼ਿਲਾ ਇਮਾਰਤ ਅਚਾਨਕ ਢਹਿ ਢੇਰੀ ਹੋ ਗਈ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਮਲਬੇ ਹੇਠ ਕਈ ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਮਹਿਰੌਲੀ ਦੇ ਵਾਰਡ ਨੰਬਰ-3 ਵਿੱਚ ਵਾਪਰੀ। ਕਰੀਬ 300 ਗਜ਼ ਵਿੱਚ ਬਣੀ ਇਸ ਇਮਾਰਤ ਨੂੰ ਢਾਹੁਣ ਦਾ ਕੰਮ ਚੱਲ ਰਿਹਾ ਸੀ। ਇਸ ਦੌਰਾਨ ਢਾਹੁਣ ਦੀ ਪ੍ਰਕਿਰਿਆ ਸਮੇਂ ਇਮਾਰਤ ਦਾ ਇੱਕ ਵੱਡਾ ਹਿੱਸਾ ਅਚਾਨਕ ਢਹਿ ਗਿਆ, ਜਿਸ ਕਾਰਨ ਉੱਥੇ ਮੌਜੂਦ ਲੋਕ ਮਲਬੇ ਹੇਠ ਦੱਬ ਗਏ ਹੋਣ ਦੀ ਸੰਭਾਵਨਾ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ, ਫਾਇਰ ਬ੍ਰਿਗੇਡ ਅਤੇ ਰਾਹਤ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਬਚਾਅ ਕਰਮਚਾਰੀਆਂ ਵੱਲੋਂ ਮਲਬਾ ਹਟਾਉਣ ਦਾ ਕੰਮ ਜੰਗੀ ਪੱਧਰ ‘ਤੇ ਕੀਤਾ ਜਾ ਰਿਹਾ ਹੈ ਤਾਂ ਜੋ ਫਸੇ ਹੋਏ ਲੋਕਾਂ ਨੂੰ ਜਲਦ ਤੋਂ ਜਲਦ ਸੁਰੱਖਿਅਤ ਬਾਹਰ ਕੱਢਿਆ ਜਾ ਸਕੇ। ਅਧਿਕਾਰੀਆਂ ਮੁਤਾਬਕ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਪ੍ਰਭਾਵਿਤ...
ਚੰਡੀਗੜ੍ਹ ‘ਚ ਸਟਾਰਟਅੱਪ ਲਾਂਚ ਕਰਨ ਵਾਲਿਆਂ ਲਈ ਵੱਡੀ ਖ਼ਬਰ, ਸਾਰੀਆਂ ਸਹੂਲਤਾਂ ਮਿਲਣਗੀਆਂ; ਅਰਜ਼ੀਆਂ 3 ਜੁਲਾਈ ਤੱਕ

ਚੰਡੀਗੜ੍ਹ ‘ਚ ਸਟਾਰਟਅੱਪ ਲਾਂਚ ਕਰਨ ਵਾਲਿਆਂ ਲਈ ਵੱਡੀ ਖ਼ਬਰ, ਸਾਰੀਆਂ ਸਹੂਲਤਾਂ ਮਿਲਣਗੀਆਂ; ਅਰਜ਼ੀਆਂ 3 ਜੁਲਾਈ ਤੱਕ

Breaking News, CHANDIGARH NEWS
ਚੰਡੀਗੜ੍ਹ, 25 ਜੂਨ 2026: ਜੇਕਰ ਤੁਸੀਂ ਚੰਡੀਗੜ੍ਹ ਵਿੱਚ ਆਪਣਾ ਨਵਾਂ ਸਟਾਰਟਅੱਪ ਸ਼ੁਰੂ ਕਰਨ ਦਾ ਸੁਪਨਾ ਦੇਖ ਰਹੇ ਹੋ, ਤਾਂ ਹੁਣ ਦਫ਼ਤਰ ਜਾਂ ਬੁਨਿਆਦੀ ਢਾਂਚੇ ਦੀ ਚਿੰਤਾ ਕਰਨ ਦੀ ਲੋੜ ਨਹੀਂ ਰਹੇਗੀ। ਚੰਡੀਗੜ੍ਹ ਪ੍ਰਸ਼ਾਸਨ ਨੌਜਵਾਨ ਉਦਯਮੀਆਂ ਨੂੰ ਉਤਸ਼ਾਹਿਤ ਕਰਨ ਲਈ ‘ਪਲੱਗ ਐਂਡ ਪਲੇ’ ਮਾਡਲ ਤਹਿਤ ਪੂਰੀ ਤਰ੍ਹਾਂ ਤਿਆਰ ਦਫ਼ਤਰੀ ਸਹੂਲਤਾਂ ਮੁਹੱਈਆ ਕਰਵਾ ਰਿਹਾ ਹੈ। ਇਸ ਯੋਜਨਾ ਅਧੀਨ ਰਾਜੀਵ ਗਾਂਧੀ ਆਈਟੀ ਪਾਰਕ ਸਥਿਤ ਐਂਟਰਪ੍ਰੇਨਿਓਰ ਡਿਵੈਲਪਮੈਂਟ ਸੈਂਟਰ (EDC) ਵਿੱਚ ਖਾਲੀ ਜਗ੍ਹਾ ਸਟਾਰਟਅੱਪਸ ਨੂੰ ਅਲਾਟ ਕੀਤੀ ਜਾਵੇਗੀ। ਇੱਥੇ ਉਦਯਮੀਆਂ ਨੂੰ ਸੈਂਟਰਲ ਏਅਰ ਕੰਡੀਸ਼ਨਿੰਗ, 24x7 ਬਿਜਲੀ ਬੈਕਅੱਪ, ਹਾਈ-ਸਪੀਡ ਇੰਟਰਨੈੱਟ, ਕਾਨਫਰੰਸ ਅਤੇ ਸੈਮੀਨਾਰ ਹਾਲ, ਵੀਡੀਓ ਕਾਨਫਰੰਸਿੰਗ ਸਹੂਲਤ, ਆਈਡੀਏਸ਼ਨ ਰੂਮ ਅਤੇ ਪਾਰਕਿੰਗ ਵਰਗੀਆਂ ਆਧੁਨਿਕ ਸਹੂਲਤਾਂ ਮਿਲਣਗੀਆਂ। ਪ੍ਰਸ਼ਾਸਨ ਨੇ ਦੱਸਿਆ ਕਿ ਇੱਛੁਕ ਸਟਾਰਟਅੱਪ 3 ਜੁਲਾਈ ਤੱਕ ਅਰਜ਼ੀਆਂ ਦੇ ਸਕਦੇ ਹਨ। ਅਰਜ਼ੀਆਂ ਦੀ ਜਾਂਚ ਤੋਂ ਬਾਅਦ ਯੋਗ ਉਮੀਦਵਾਰਾਂ ਨੂੰ ਜਗ੍ਹਾ ਅਲਾਟ ਕੀਤੀ ਜਾਵੇਗੀ। ਦੋ ਸ਼੍ਰੇਣੀਆਂ ਵਿੱਚ ਹੋਵੇਗੀ ਅਲਾਟਮੈਂਟ 1. ਇਨਕਿਊਬੇਸ਼ਨ ਬ...
ਵੈਨੇਜ਼ੁਏਲਾ ਭੂਚਾਲਾਂ ਨਾਲ ਹਿੱਲਿਆ, ਕੁਝ ਹੀ ਸਮੇਂ ਵਿੱਚ ਆਏ ਦੋ ਜ਼ਬਰਦਸਤ ਝਟਕੇ

ਵੈਨੇਜ਼ੁਏਲਾ ਭੂਚਾਲਾਂ ਨਾਲ ਹਿੱਲਿਆ, ਕੁਝ ਹੀ ਸਮੇਂ ਵਿੱਚ ਆਏ ਦੋ ਜ਼ਬਰਦਸਤ ਝਟਕੇ

Breaking News, Global News
ਵੈਨੇਜ਼ੁਏਲਾ/ਕਰਾਕਸ, 25 ਜੂਨ 2026: ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਬੁੱਧਵਾਰ ਸ਼ਾਮ ਇੱਕ ਤੋਂ ਬਾਅਦ ਇੱਕ ਦੋ ਸ਼ਕਤੀਸ਼ਾਲੀ ਭੂਚਾਲ ਆਉਣ ਕਾਰਨ ਵੱਡੇ ਪੱਧਰ ‘ਤੇ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਭੂਚਾਲਾਂ ਦੀ ਤੀਬਰਤਾ ਕ੍ਰਮਵਾਰ 7.2 ਅਤੇ 7.5 ਮਾਪੀ ਗਈ, ਜਿਸ ਨਾਲ ਰਾਜਧਾਨੀ ਕਰਾਕਸ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਕਈ ਰਿਹਾਇਸ਼ੀ ਅਤੇ ਵਪਾਰਕ ਇਮਾਰਤਾਂ ਢਹਿ ਗਈਆਂ, ਜਦਕਿ ਸੜਕਾਂ, ਪੁਲਾਂ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਕਰਾਕਸ ਹਵਾਈ ਅੱਡੇ ਦੀਆਂ ਸੇਵਾਵਾਂ ਅਸਥਾਈ ਤੌਰ ‘ਤੇ ਬੰਦ ਕਰ ਦਿੱਤੀਆਂ ਗਈਆਂ ਹਨ ਅਤੇ ਪ੍ਰਭਾਵਿਤ ਖੇਤਰਾਂ ਵਿੱਚ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ। ਕਾਰਜਕਾਰੀ ਰਾਸ਼ਟਰਪਤੀ ਡੈਲਸੀ ਰੌਡਰਿਗਜ਼ ਨੇ ਦੇਸ਼ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਹੁਣ ਤੱਕ ਘੱਟੋ-ਘੱਟ 32 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ ਕਰੀਬ 700 ਲੋਕ ਜ਼ਖ਼ਮੀ ਹੋਏ ਹਨ। ਉਨ੍ਹਾਂ ਕਿਹਾ ਕਿ ਕਈ ਲੋਕ ਅਜੇ ਵੀ ਮਲਬੇ ਹੇਠਾਂ ਫਸੇ ਹੋ ਸਕਦੇ ਹਨ, ਜ...
‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਬਜ਼ੁਰਗਾਂ ਲਈ ਬਣੀ ਵਰਦਾਨ, ਲੱਖਾਂ ਸ਼ਰਧਾਲੂਆਂ ਨੂੰ ਮਿਲਿਆ ਲਾਭ

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਬਜ਼ੁਰਗਾਂ ਲਈ ਬਣੀ ਵਰਦਾਨ, ਲੱਖਾਂ ਸ਼ਰਧਾਲੂਆਂ ਨੂੰ ਮਿਲਿਆ ਲਾਭ

Breaking News, Punjab News
ਚੰਡੀਗੜ੍ਹ, 25 ਜੂਨ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਸੂਬੇ ਦੇ ਹਜ਼ਾਰਾਂ ਬਜ਼ੁਰਗ ਸ਼ਰਧਾਲੂਆਂ ਲਈ ਵੱਡਾ ਸਹਾਰਾ ਬਣ ਕੇ ਉਭਰੀ ਹੈ। ਇਹ ਯੋਜਨਾ ਨਾ ਸਿਰਫ਼ ਲੋਕਾਂ ਨੂੰ ਦੇਸ਼ ਦੇ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾ ਰਹੀ ਹੈ, ਸਗੋਂ ਪੰਜਾਬ ਵਿੱਚ ਆਪਸੀ ਭਾਈਚਾਰੇ, ਸਦਭਾਵਨਾ ਅਤੇ ਧਾਰਮਿਕ ਸਾਂਝ ਨੂੰ ਵੀ ਹੋਰ ਮਜ਼ਬੂਤ ਕਰ ਰਹੀ ਹੈ। ਮਾਨ ਸਰਕਾਰ ਵੱਲੋਂ ਇਹ ਲੋਕ-ਭਲਾਈ ਸਕੀਮ 27 ਨਵੰਬਰ 2023 ਨੂੰ ਸਿੱਖ ਧਰਮ ਦੇ ਸੰਸਥਾਪਕ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ੁਰੂ ਕੀਤੀ ਗਈ ਸੀ। ਇਸ ਸਕੀਮ ਤਹਿਤ ਹੁਣ ਤੱਕ ਹਜ਼ਾਰਾਂ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਦਾ ਲਾਭ ਮਿਲ ਚੁੱਕਾ ਹੈ। ਸੂਬੇ ਵਿੱਚ ਵੱਡੀ ਗਿਣਤੀ ਅਜਿਹੇ ਬਜ਼ੁਰਗਾਂ ਦੀ ਹੈ ਜੋ ਆਰਥਿਕ, ਸਿਹਤ ਜਾਂ ਹੋਰ ਨਿੱਜੀ ਕਾਰਨਾਂ ਕਰਕੇ ਆਪਣੀ ਜ਼ਿੰਦਗੀ ਦੌਰਾਨ ਮਨਪਸੰਦ ਧਾਰਮਿਕ ਅਸਥਾਨਾਂ ਦੇ ਦਰਸ਼ਨ ਨਹੀਂ ਕਰ ਸਕੇ। ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਅਜਿਹੇ ਬਜ਼ੁਰਗਾਂ ਲਈ ਉਮੀਦ...
ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ, ਪਰ ਕੁਝ ਲੋਕ ਨਿੱਜੀ ਹਿੱਤਾਂ ਲਈ ਕਰ ਰਹੇ ਦੁਰਵਰਤੋਂ: CM ਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ, ਪਰ ਕੁਝ ਲੋਕ ਨਿੱਜੀ ਹਿੱਤਾਂ ਲਈ ਕਰ ਰਹੇ ਦੁਰਵਰਤੋਂ: CM ਮਾਨ

Breaking News, Punjab News
ਚੰਡੀਗੜ੍ਹ/ਬਠਿੰਡਾ, 25 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਧਾਰਮਿਕ ਅਸਥਾਨ ਹੈ, ਪਰ ਕੁਝ ਵਿਅਕਤੀ ਆਪਣੇ ਨਿੱਜੀ ਅਤੇ ਰਾਜਨੀਤਿਕ ਹਿੱਤਾਂ ਲਈ ਇਸ ਪਵਿੱਤਰ ਸੰਸਥਾ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕੇਂਦਰ ਸਰਕਾਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੀਆਂ ਤੁਰੰਤ ਚੋਣਾਂ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ 14 ਸਾਲਾਂ ਤੋਂ ਚੋਣਾਂ ਨਾ ਹੋਣ ਕਾਰਨ ਸੰਸਥਾ ਦੀ ਕਾਰਗੁਜ਼ਾਰੀ ਪ੍ਰਭਾਵਿਤ ਹੋਈ ਹੈ। ਮੌੜ ਹਲਕੇ ਦੇ ਇਤਿਹਾਸਕ ਪਿੰਡ ਮੰਡੀ ਕਲਾਂ ਵਿੱਚ ਕਰਵਾਏ ਗਏ ਵਿਸ਼ਾਲ ‘ਲੋਕ ਮਿਲਾਨ’ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2026’ ਲਾਗੂ ਕੀਤਾ ਗਿਆ ਹੈ, ਜਿਸ ਰਾਹੀਂ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਸਜ਼ਾਵਾਂ ਦੀ ਵਿਵਸਥਾ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ...
ਪ੍ਰਵਾਸੀ ਪੰਜਾਬੀਆਂ ਦੇ ਮੁੱਦਿਆਂ ਦੇ ਸਮਾਂਬੱਧ ਹੱਲ ਲਈ ਸਰਕਾਰ ਵਚਨਬੱਧ: ਡਾ. ਰਵਜੋਤ ਸਿੰਘ

ਪ੍ਰਵਾਸੀ ਪੰਜਾਬੀਆਂ ਦੇ ਮੁੱਦਿਆਂ ਦੇ ਸਮਾਂਬੱਧ ਹੱਲ ਲਈ ਸਰਕਾਰ ਵਚਨਬੱਧ: ਡਾ. ਰਵਜੋਤ ਸਿੰਘ

Punjab News
ਚੰਡੀਗੜ੍ਹ/ਐਸ.ਏ.ਐਸ. ਨਗਰ, 24 ਜੂਨ 2026: ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਜੁੜੇ ਹਰ ਮਸਲੇ ਦਾ ਨਿਪਟਾਰਾ ਪੂਰੀ ਪਾਰਦਰਸ਼ਤਾ, ਯੋਗਤਾ (ਮੈਰਿਟ) ਅਤੇ ਨਿਰਧਾਰਤ ਸਮੇਂ-ਸੀਮਾ ਅੰਦਰ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਨੂੰ ਜਲਦੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਮੋਹਾਲੀ ਸਥਿਤ ਐਮਿਟੀ ਯੂਨੀਵਰਸਿਟੀ ਵਿੱਚ ਆਯੋਜਿਤ ‘ਐਨ.ਆਰ.ਆਈ. ਮਿਲਣੀ–2026’ ਦੌਰਾਨ ਪ੍ਰਵਾਸੀ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਮਿਲਣੀ ਦਾ ਮੁੱਖ ਉਦੇਸ਼ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਸਿੱਧੇ ਤੌਰ ‘ਤੇ ਸੁਣਨਾ ਅਤੇ ਮੌਕੇ ‘ਤੇ ਹੀ ਸਬੰਧਤ ਅਧਿਕਾਰੀਆਂ ਰਾਹੀਂ ਉਨ੍ਹਾਂ ਦੇ ਹੱਲ ਲਈ ਕਾਰਵਾਈ ਸ਼ੁਰੂ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਕਿਸੇ ਵੀ ਐਨ.ਆਰ.ਆਈ ਨੂੰ ਆਪਣੇ ਮਸਲਿਆਂ ਲਈ ਲੰਬਾ ਇੰਤਜ਼ਾਰ ਨਾ ਕਰਨਾ ਪਵੇ। ਇਸ ਮੌਕੇ ਐਸ.ਏ.ਐਸ. ਨਗਰ, ਰੂਪਨਗਰ, ਪਟਿਆਲਾ ਅਤੇ ...
ਪੈਰਾ ਪਾਵਰਲਿਫਟਿੰਗ ਚੈਂਪੀਅਨਸ਼ਿਪ ਦੇ ਤਮਗਾ ਜੇਤੂਆਂ ਦਾ ਕੀਤਾ ਜਾਵੇਗਾ ਸਨਮਾਨ: ਆਰਤੀ ਸਿੰਘ ਰਾਓ

ਪੈਰਾ ਪਾਵਰਲਿਫਟਿੰਗ ਚੈਂਪੀਅਨਸ਼ਿਪ ਦੇ ਤਮਗਾ ਜੇਤੂਆਂ ਦਾ ਕੀਤਾ ਜਾਵੇਗਾ ਸਨਮਾਨ: ਆਰਤੀ ਸਿੰਘ ਰਾਓ

Haryana news, National News
ਹਰਿਆਣਾ, 24 ਜੂਨ 2026: ਹਰਿਆਣਾ ਦੀ ਸਿਹਤ ਮੰਤਰੀ ਅਤੇ ਹਰਿਆਣਾ ਪੈਰਾ ਸਪੋਰਟਸ ਐਸੋਸੀਏਸ਼ਨ ਦੀ ਪ੍ਰਧਾਨ ਆਰਤੀ ਸਿੰਘ ਰਾਓ ਨੇ ਐਲਾਨ ਕੀਤਾ ਹੈ ਕਿ ਜਨਵਰੀ 2026 ਵਿੱਚ ਹੋਣ ਵਾਲੀ ਪੈਰਾ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਜਲਦ ਹੀ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਵਿੱਚ ਸਨਮਾਨਿਤ ਕੀਤਾ ਜਾਵੇਗਾ। ਚੰਡੀਗੜ੍ਹ ਵਿੱਚ ਆਰਤੀ ਸਿੰਘ ਰਾਓ ਦੀ ਅਗਵਾਈ ਹੇਠ ਹਰਿਆਣਾ ਪੈਰਾ ਸਪੋਰਟਸ ਐਸੋਸੀਏਸ਼ਨ ਦੀ ਅਹਿਮ ਬੈਠਕ ਹੋਈ, ਜਿਸ ਵਿੱਚ ਸੰਗਠਨ ਦੇ ਕੰਮਕਾਜ, ਆਉਣ ਵਾਲੀਆਂ ਖੇਡ ਗਤੀਵਿਧੀਆਂ ਅਤੇ ਪ੍ਰਬੰਧਕੀ ਸੁਧਾਰਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਬੈਠਕ ਵਿੱਚ ਐਸੋਸੀਏਸ਼ਨ ਦੇ ਤਿੰਨ ਸਾਲਾ ਕਾਰਜਕਾਲ ਦੇ ਸਮਾਪਤ ਹੋਣ ਤੋਂ ਬਾਅਦ ਨਵੀਂ ਗਵਰਨਿੰਗ ਬਾਡੀ ਦੀ ਚੋਣ ਕਰਵਾਉਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਫੈਸਲਾ ਕੀਤਾ ਗਿਆ ਕਿ ਹਰਿਆਣਾ ਰਾਜ ਪੈਰਾ ਐਥਲੈਟਿਕਸ ਚੈਂਪੀਅਨਸ਼ਿਪ ਸਤੰਬਰ 2026 ਵਿੱਚ ਕਰਵਾਈ ਜਾਵੇਗੀ, ਤਾਂ ਜੋ ਰਾਜ ਦੇ ਪੈਰਾ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਹੋਰ ਵਧੀਆ ਮੰਚ ਮਿਲ ਸਕੇ। ਆਰਤੀ ਸਿੰਘ ਰਾਓ ...
ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 24 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਬਦਨਾਮ ਕਰਨ ਲਈ ਸਿਆਸੀ ਵਿਰੋਧੀਆਂ ਵੱਲੋਂ ਜਾਣ-ਬੁੱਝ ਕੇ ਇੱਕ ਫਰਜ਼ੀ ਵੀਡੀਓ ਤਿਆਰ ਕਰਕੇ ਸੋਸ਼ਲ ਮੀਡੀਆ ਰਾਹੀਂ ਫੈਲਾਈ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਨੀਤੀਆਂ ਕਾਰਨ ਵਿਰੋਧੀ ਪਾਰਟੀਆਂ ਕੋਲ ਹੁਣ ਕੋਈ ਢੁੱਕਵਾਂ ਮੁੱਦਾ ਨਹੀਂ ਬਚਿਆ, ਇਸ ਲਈ ਉਹ ਝੂਠੇ ਪ੍ਰਚਾਰ ਅਤੇ ਮਨਘੜਤ ਵੀਡੀਓਜ਼ ਰਾਹੀਂ ਉਨ੍ਹਾਂ ਦੀ ਛਵੀ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਨਕਲੀ ਅਤੇ ਗਲਤ ਤਰੀਕੇ ਨਾਲ ਐਡਿਟ ਕੀਤੀਆਂ ਵੀਡੀਓਜ਼ ਪ੍ਰਸਾਰਿਤ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਉਨ੍ਹਾਂ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਵਾਇਰਲ ਵੀਡੀਓ ਵਿੱਚ ਦਿਖਾਈ ਦੇ ਰਹੇ ਵਿਅਕਤੀ ਦੀ ਸ਼ਕਲ, ਕੱਦ-ਕਾਠੀ, ਚਾਲ-ਢਾਲ ਅਤੇ ਹਾਵਭਾਵ ਕਿਸੇ ਵੀ ਤਰੀਕੇ ਨਾਲ ਉਨ੍ਹਾਂ ਨਾਲ ਮੇਲ ਨਹੀਂ ਖਾਂਦੇ, ਪਰ ਫਿਰ ਵੀ ਵਿਰੋਧੀ ਇਸਨੂੰ ਸੱਚ ਦੱਸਣ ਦੀ ਕੋਸ਼ਿਸ਼ ਕ...
ਪੰਜਾਬ ਵਿੱਚ ਐਸ.ਆਈ.ਆਰ. ਅਧੀਨ 25 ਜੂਨ ਤੋਂ ਘਰੋ-ਘਰੀ ਗਣਨਾ ਦੀ ਸ਼ੁਰੂਆਤ: ਅਨਿੰਦਿਤਾ ਮਿਤਰਾ

ਪੰਜਾਬ ਵਿੱਚ ਐਸ.ਆਈ.ਆਰ. ਅਧੀਨ 25 ਜੂਨ ਤੋਂ ਘਰੋ-ਘਰੀ ਗਣਨਾ ਦੀ ਸ਼ੁਰੂਆਤ: ਅਨਿੰਦਿਤਾ ਮਿਤਰਾ

Breaking News, Punjab News
ਚੰਡੀਗੜ੍ਹ, 24 ਜੂਨ 2026: ਪੰਜਾਬ ਰਾਜ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਤਹਿਤ ਘਰੋ-ਘਰੀ ਗਣਨਾ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਭਲਕੇ, 25 ਜੂਨ ਤੋਂ ਕੀਤੀ ਜਾ ਰਹੀ ਹੈ। ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਹੱਤਵਪੂਰਨ ਚੋਣ ਪ੍ਰਕਿਰਿਆ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਪ੍ਰਸ਼ਾਸਨਿਕ ਪੱਧਰ ‘ਤੇ ਪੂਰਾ ਤੰਤਰ ਤਿਆਰ ਹੈ। ਉਨ੍ਹਾਂ ਅਨੁਸਾਰ ਪਹਿਲੇ ਪੜਾਅ ਦੌਰਾਨ ਬੂਥ ਲੈਵਲ ਅਧਿਕਾਰੀ (BLO) ਘਰ-ਘਰ ਜਾ ਕੇ ਪ੍ਰੀ-ਪ੍ਰਿੰਟਡ ਫਾਰਮ ਵੰਡਣਗੇ। ਇਹ ਫਾਰਮ ਵੋਟਰਾਂ ਦੀ ਸਹਾਇਤਾ ਨਾਲ ਭਰੇ ਜਾਣਗੇ ਅਤੇ ਬਾਅਦ ਵਿੱਚ ਉਹੀ ਅਧਿਕਾਰੀ ਇਹ ਫਾਰਮ ਵਾਪਸ ਇਕੱਤਰ ਕਰਨਗੇ। ਇਸ ਪੂਰੀ ਪ੍ਰਕਿਰਿਆ ਦਾ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਸਹੀ, ਅਪਡੇਟ ਅਤੇ ਪਾਰਦਰਸ਼ੀ ਬਣਾਉਣਾ ਹੈ। ਇਹ ਘਰੋ-ਘਰੀ ਗਣਨਾ ਮੁਹਿੰਮ 24 ਜੁਲਾਈ 2026 ਤੱਕ ਜਾਰੀ ਰਹੇਗੀ। ਜੇਕਰ ਕਿਸੇ ਘਰ ਤੋਂ ਫਾਰਮ ਪ੍ਰਾਪਤ ਨਹੀਂ ਹੁੰਦਾ, ਤਾਂ ਸੰਬੰਧਿਤ BLO ਵੱਲੋਂ ਘੱਟੋ-ਘੱਟ ਤਿੰਨ ਵਾਰ ਉਸ ਘਰ ਦਾ ਦੌਰਾ ਕੀਤਾ ਜਾਵੇਗਾ ਅਤੇ ਹਰ ਦੌਰੇ ਦੀ ਜਾਣਕਾਰੀ ਦਰਵਾਜ਼ੇ ‘ਤੇ ਸਟਿੱਕਰ ...