15 ਅਗਸਤ ਤੋਂ ਸਰਪੰਚਾਂ ਨੂੰ ਮਿਲੇਗਾ 10,000 ਰੁਪਏ ਮਾਣਭੱਤਾ: ਭਗਵੰਤ ਮਾਨ
ਚੰਡੀਗੜ੍ਹ/ਬਠਿੰਡਾ, 24 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੇਂਡੂ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ ਹੋਰ ਸ਼ਕਤੀਸ਼ਾਲੀ ਬਣਾਉਣ ਲਈ ਇੱਕ ਵੱਡਾ ਫੈਸਲਾ ਲੈਂਦਿਆਂ ਸਰਪੰਚਾਂ ਦੇ ਮਾਣਭੱਤੇ ਵਿੱਚ ਪੰਜ ਗੁਣਾ ਵਾਧੇ ਦਾ ਐਲਾਨ ਕੀਤਾ ਹੈ। ਬਠਿੰਡਾ ਵਿੱਚ ਹੋਈ ਸਰਪੰਚ ਮਿਲਣੀ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਰਪੰਚਾਂ ਨੂੰ 15 ਅਗਸਤ ਤੋਂ 2,000 ਰੁਪਏ ਦੀ ਥਾਂ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਮਿਲੇਗਾ।
ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਰਪੰਚ ਪਿੰਡਾਂ ਦੇ ਵਿਕਾਸ ਦੀ ਅਸਲੀ ਰੀੜ੍ਹ ਦੀ ਹੱਡੀ ਹਨ, ਜੋ ਦਿਨ-ਰਾਤ ਲੋਕਾਂ ਦੀ ਸੇਵਾ ਕਰਦੇ ਹਨ ਅਤੇ ਪਿੰਡ ਪੱਧਰ ‘ਤੇ ਸਰਕਾਰ ਦੀਆਂ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਕੇਂਦਰੀ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੇਂਡੂ ਵਿਕਾਸ ਹੀ ਪੰਜਾਬ ਦੀ ਤਰੱਕੀ ਦਾ ਆਧਾਰ ਹੈ ਅਤੇ ਇਸ ਲਈ ਸਰਕਾਰ ਵੱਲੋਂ ਫੰਡਾਂ ਦੀ ਕੋਈ ਘਾਟ ਨਹੀਂ ਰਹੇਗੀ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਪੰਚਾਂ ਲਈ ਵਾਅਦੇ ਤਾਂ ਕੀਤੇ ਸਨ ਪਰ ਉਹ ਪੂਰੇ ਨਹੀਂ ਹੋਏ, ਜਦਕਿ ਮੌਜੂਦਾ ਸਰਕਾਰ ਨੇ ...









