ਪੰਜਾਬ ਵਿੱਚ ਰੇਲਵੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਵਾਲੇ KZF ਦੇ ਦੋ ਕਾਰਕੁੰਨ ਮਲੇਸ਼ੀਆ ਤੋਂ ਡਿਪੋਰਟ ਕਰਵਾਏ
ਚੰਡੀਗੜ੍ਹ, 19 ਜੂਨ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪਾਬੰਦੀਸ਼ੁਦਾ ਸੰਗਠਨ ਖਾਲਿਸਤਾਨ ਜ਼ਿੰਦਾਬਾਦ ਫੋਰਸ (KZF) ਨਾਲ ਜੁੜੇ ਦੋ ਲੋੜੀਂਦੇ ਕਾਰਕੁੰਨਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾ ਕੇ ਭਾਰਤ ਵਾਪਸ ਲਿਆਂਦਾ ਗਿਆ ਹੈ।
ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਪੰਜਾਬ ਗੌਰਵ ਯਾਦਵ ਨੇ ਅੱਜ ਚੰਡੀਗੜ੍ਹ ਵਿੱਚ ਦਿੱਤੀ। ਉਨ੍ਹਾਂ ਦੱਸਿਆ ਕਿ ਡਿਪੋਰਟ ਕੀਤੇ ਗਏ ਦੋਵੇਂ ਵਿਅਕਤੀਆਂ ਨੂੰ ਨਵੀਂ ਦਿੱਲੀ ਸਥਿਤ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਅਤੇ ਹੋਰ ਪੁੱਛਗਿੱਛ ਲਈ ਪੰਜਾਬ ਲਿਆਂਦਾ ਗਿਆ ਹੈ।
ਡੀਜੀਪੀ ਅਨੁਸਾਰ, ਦੋਵੇਂ ਮੁਲਜ਼ਮਾਂ ਦੀ ਪਛਾਣ ਗੁਰਵਿੰਦਰ ਸਿੰਘ (ਅੰਬਾਲਾ ਵਾਸੀ) ਅਤੇ ਮਨਜੀਤ ਸਿੰਘ (ਪਟਿਆਲਾ ਵਾਸੀ) ਵਜੋਂ ਹੋਈ ਹੈ। ਇਹ ਦੋਵੇਂ ਮਲੇਸ਼ੀਆ ਅਧਾਰਿਤ KZF-ਸਮਰਥਿਤ ਮਾਡਿਊਲ ਨਾਲ ਜੁੜੇ ਹੋਏ ਸਨ ਅਤੇ ਪੰਜਾਬ ਵਿੱਚ ਖ਼ਾਸ ਕਰਕੇ ਰੇਲਵ...









