Thursday, July 30Punjabi People

Tag: India news

ਪੰਜਾਬ ‘ਚ 19 ਜੂਨ ਤੋਂ ਮੌਸਮ ਕਰੇਗਾ ਕਰਵਟ, 4 ਦਿਨ ਮੀਂਹ ਤੇ ਤੂਫ਼ਾਨ ਦਾ ਯੈਲੋ ਅਲਰਟ

ਪੰਜਾਬ ‘ਚ 19 ਜੂਨ ਤੋਂ ਮੌਸਮ ਕਰੇਗਾ ਕਰਵਟ, 4 ਦਿਨ ਮੀਂਹ ਤੇ ਤੂਫ਼ਾਨ ਦਾ ਯੈਲੋ ਅਲਰਟ

Punjab News
ਚੰਡੀਗੜ੍ਹ, 17 ਜੂਨ 2026: ਪੰਜਾਬ, ਹਰਿਆਣਾ ਅਤੇ ਨੇੜਲੇ ਖੇਤਰਾਂ ਵਿੱਚ ਬਣੇ ਚੱਕਰਵਾਤੀ ਸਰਕੂਲੇਸ਼ਨ ਅਤੇ 18 ਜੂਨ ਤੋਂ ਸਰਗਰਮ ਹੋ ਰਹੀ ਨਵੀਂ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਜਾ ਰਿਹਾ ਹੈ। ਮੌਸਮ ਵਿਭਾਗ ਨੇ 19 ਜੂਨ ਤੋਂ ਅਗਲੇ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ ਕਰਦਿਆਂ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਗਰਜ-ਚਮਕ ਨਾਲ ਮੀਂਹ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਇਸ ਪ੍ਰੀ-ਮਾਨਸੂਨ ਗਤੀਵਿਧੀ ਕਾਰਨ ਸੂਬੇ ਦੇ ਤਾਪਮਾਨ ਵਿੱਚ ਲਗਭਗ 4 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਮੀਂਹ ਪ੍ਰੀ-ਮਾਨਸੂਨ ਗਤੀਵਿਧੀ ਦਾ ਹਿੱਸਾ ਹੈ ਅਤੇ ਮਾਨਸੂਨ ਦੇ ਪੰਜਾਬ ਵਿੱਚ ਪਹੁੰਚਣ ਬਾਰੇ ਅਜੇ ਕੋਈ ਪੱਕੀ ਭਵਿੱਖਬਾਣੀ ਨਹੀਂ ਕੀਤੀ ਜਾ ਸਕਦੀ। ਵਿਭਾਗ ਅਨੁਸਾਰ ਦੱਖਣ-ਪੱਛਮੀ ਮਾਨਸੂਨ ਦੀ ਰਫ਼ਤਾਰ ਇਸ ਸਮੇਂ ਧੀਮੀ ਪਈ ਹੋਈ ਹੈ। ਦੱਖਣੀ ਭਾਰਤ ਤੋਂ ਅੱਗੇ ਵਧਣ ਤੋਂ ਬ...
ਪੁਰਾਣੀਆਂ ਪਾਰਟੀਆਂ ਧਰਮ ਦੀ ਆੜ ਲੈ ਕੇ ਮੇਰੀ ਛਵੀ ਖ਼ਰਾਬ ਕਰਨ ਵਿੱਚ ਲੱਗੀਆਂ: CM ਮਾਨ

ਪੁਰਾਣੀਆਂ ਪਾਰਟੀਆਂ ਧਰਮ ਦੀ ਆੜ ਲੈ ਕੇ ਮੇਰੀ ਛਵੀ ਖ਼ਰਾਬ ਕਰਨ ਵਿੱਚ ਲੱਗੀਆਂ: CM ਮਾਨ

Breaking News, Punjab News
ਚੰਡੀਗੜ੍ਹ, 17 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਉਹ ਧਰਮ ਦੀ ਆੜ ਲੈ ਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਇਤਿਹਾਸਕ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026’ ਦੇ ਪਾਸ ਹੋਣ ਅਤੇ ਇੱਕ ਆਮ ਪਰਿਵਾਰ ਦੇ ਪੁੱਤਰ ਵੱਲੋਂ ਪੰਜਾਬ ਦੀ ਸਰਕਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਏ ਜਾਣ ਦੀ ਹਕੀਕਤ ਨੂੰ ਸਵੀਕਾਰ ਨਹੀਂ ਕਰ ਸਕਦੀਆਂ। ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਬਿਹਾਲਾ ਵਿੱਚ ਆਯੋਜਿਤ ‘ਲੋਕ ਮਿਲਣੀ’ ਦੌਰਾਨ ਵੱਡੇ ਜਨ ਸਮੂਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਵੱਲੋਂ ਮਿਲੇ ਅਥਾਹ ਪਿਆਰ, ਸਤਿਕਾਰ ਅਤੇ ਅਸ਼ੀਰਵਾਦ ਲਈ ਧੰਨਵਾਦ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਲੋਕਾਂ ਦਾ ਇਹ ਭਰੋਸਾ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਨੇਕ ਇਰਾਦਿਆਂ ਪ੍ਰਤੀ ਉਨ੍ਹਾਂ ਦੇ ਵਿਸ਼ਵਾਸ ਦਾ ਪ੍ਰਤੀਕ ਹੈ। ਸਮਾਗਮ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ। ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਨਾ ਸਿਰਫ਼ ਪੰਡਾਲ ਵਿੱਚ, ਸਗੋ...
ਪੰਜਾਬ ਕਾਂਗਰਸ ਦੀ ਕਮਾਨ ਕਿਸਦੇ ਹੱਥ? ਚੋਣਾਂ ਤੋਂ ਪਹਿਲਾਂ ਹਾਈਕਮਾਨ ਸਰਗਰਮ

ਪੰਜਾਬ ਕਾਂਗਰਸ ਦੀ ਕਮਾਨ ਕਿਸਦੇ ਹੱਥ? ਚੋਣਾਂ ਤੋਂ ਪਹਿਲਾਂ ਹਾਈਕਮਾਨ ਸਰਗਰਮ

Punjab News
ਚੰਡੀਗੜ੍ਹ, 17 ਜੂਨ 2026: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਹਾਈਕਮਾਨ ਨੇ ਸੂਬਾ ਇਕਾਈ ਨੂੰ ਮੁੜ ਮਜ਼ਬੂਤ ਕਰਨ ਲਈ ਸਰਗਰਮ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਲੰਬੇ ਸਮੇਂ ਤੋਂ ਧੜੇਬੰਦੀ ਅਤੇ ਅੰਦਰੂਨੀ ਖਿੱਚਤਾਣ ਦਾ ਸਾਹਮਣਾ ਕਰ ਰਹੀ ਪੰਜਾਬ ਕਾਂਗਰਸ ਨੂੰ ਲੈ ਕੇ ਪਾਰਟੀ ਲੀਡਰਸ਼ਿਪ ਹੁਣ ਗੰਭੀਰ ਨਜ਼ਰ ਆ ਰਹੀ ਹੈ। ਪਾਰਟੀ ਨੂੰ ਅਹਿਸਾਸ ਹੈ ਕਿ ਜੇਕਰ ਸੰਗਠਨਾਤਮਕ ਕਮਜ਼ੋਰੀਆਂ ਦੂਰ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੀਆਂ ਚੋਣਾਂ ਵਿੱਚ ਇਸਦਾ ਨੁਕਸਾਨ ਹੋ ਸਕਦਾ ਹੈ। ਇਸੇ ਮਕਸਦ ਨਾਲ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨੇ ਹਾਲ ਹੀ ਵਿੱਚ ਪੰਜਾਬ ਦੇ ਸੀਨੀਅਰ ਆਗੂਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸੂਬਾ ਇਕਾਈ ਦੀ ਮੌਜੂਦਾ ਸਥਿਤੀ, ਅੰਦਰੂਨੀ ਚੁਣੌਤੀਆਂ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਦੀ ਰਣਨੀਤੀ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਪੰਜਾਬ 'ਤੇ ਹਾਈਕਮਾਨ ਦਾ ਖਾਸ ਧਿਆਨ ਕਾਂਗਰਸ ਹਾਈਕਮਾਨ ਦੀ ਪੰਜਾਬ ਪ੍ਰਤੀ ਵ...
ਭਾਰਤ ਸਰਕਾਰ ਵੱਲੋਂ ਟੈਲੀਗ੍ਰਾਮ ਮੈਸੇਜਿੰਗ ਪਲੇਟਫਾਰਮ ਅਸਥਾਈ ਤੌਰ ‘ਤੇ ਬਲੌਕ

ਭਾਰਤ ਸਰਕਾਰ ਵੱਲੋਂ ਟੈਲੀਗ੍ਰਾਮ ਮੈਸੇਜਿੰਗ ਪਲੇਟਫਾਰਮ ਅਸਥਾਈ ਤੌਰ ‘ਤੇ ਬਲੌਕ

National News
ਨਵੀਂ ਦਿੱਲੀ, 16 ਜੂਨ 2026: ਭਾਰਤ ਸਰਕਾਰ ਨੇ ਮੈਸੇਜਿੰਗ ਪਲੇਟਫਾਰਮ ਟੈਲੀਗ੍ਰਾਮ ਨੂੰ ਅਸਥਾਈ ਤੌਰ ‘ਤੇ ਬਲੌਕ ਕਰਨ ਦਾ ਫੈਸਲਾ ਕੀਤਾ ਹੈ। ਇਹ ਕਦਮ ਨੀਟ (UG) 2026 ਦੀ ਮੁੜ ਪ੍ਰੀਖਿਆ ਦੇ ਮੱਦੇਨਜ਼ਰ ਪ੍ਰੀਖਿਆ ਪ੍ਰਕਿਰਿਆ ਦੀ ਸੁਰੱਖਿਆ, ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ। ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ (MeitY) ਵੱਲੋਂ ਜਾਰੀ ਹੁਕਮਾਂ ਅਨੁਸਾਰ ਟੈਲੀਗ੍ਰਾਮ ਦੀਆਂ ਸੇਵਾਵਾਂ ਭਾਰਤ ਵਿੱਚ 22 ਜੂਨ 2026 ਤੱਕ ਅਸਥਾਈ ਤੌਰ ‘ਤੇ ਬੰਦ ਰਹਿਣਗੀਆਂ। ਇਹ ਪਾਬੰਦੀ ਸੂਚਨਾ ਤਕਨਾਲੋਜੀ ਐਕਟ, 2000 ਦੀ ਧਾਰਾ 69A ਦੇ ਤਹਿਤ ਲਗਾਈ ਗਈ ਹੈ। ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਇਹ ਕਦਮ ਪ੍ਰੀਖਿਆ ਨਾਲ ਜੁੜੀ ਸੰਭਾਵਿਤ ਗਲਤ ਜਾਣਕਾਰੀ, ਅਫਵਾਹਾਂ ਅਤੇ ਪ੍ਰਸ਼ਨ ਪੱਤਰਾਂ ਦੀ ਲੀਕਿੰਗ ਵਰਗੀਆਂ ਸਮੱਸਿਆਵਾਂ ਨੂੰ ਰੋਕਣ ਵਿੱਚ ਮਦਦਗਾਰ ਸਾਬਤ ਹੋਵੇਗਾ। ਏਜੰਸੀ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਸੋਸ਼ਲ ਮੀਡੀਆ ਅਤੇ ਮੈਸੇਜਿੰਗ ਪਲੇਟਫਾਰਮਾਂ ਰਾਹੀਂ ਪ੍ਰੀਖਿਆ ਨਾਲ ਜੁੜੀ ਗਲਤ ਜਾਣਕਾਰੀ ਫੈਲਣ ਦੀਆਂ ਘਟਨਾਵ...
ਵੀਡੀਓ ਵਿੱਚ ਮੌਜੂਦ ਵਿਅਕਤੀ ਮੈਂ ਨਹੀਂ, ਮੈਨੂੰ ਬਦਨਾਮ ਕਰਨ ਦੀ ਸਾਜ਼ਿਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵੀਡੀਓ ਵਿੱਚ ਮੌਜੂਦ ਵਿਅਕਤੀ ਮੈਂ ਨਹੀਂ, ਮੈਨੂੰ ਬਦਨਾਮ ਕਰਨ ਦੀ ਸਾਜ਼ਿਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News, Punjab News
ਚੰਡੀਗੜ੍ਹ, 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਫੈਸਲੇ ਅਤੇ ਇੱਕ ਕਥਿਤ ਵੀਡੀਓ ਵਿਵਾਦ ‘ਤੇ ਆਪਣਾ ਪੱਖ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਖਿਲਾਫ਼ ਲਗਾਏ ਜਾ ਰਹੇ ਦੋਸ਼ ਬੇਬੁਨਿਆਦ ਹਨ ਅਤੇ ਇਹ ਸਭ ਉਨ੍ਹਾਂ ਦੀ ਛਵੀ ਨੂੰ ਖ਼ਰਾਬ ਕਰਨ ਦੀ ਇਕ ਸੋਚੀ-ਸਮਝੀ ਸਾਜ਼ਿਸ਼ ਦਾ ਹਿੱਸਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਕਥਿਤ ਵੀਡੀਓ ਸਬੰਧੀ ਹੁਕਮ ਜਾਰੀ ਕਰਦੇ ਹੋਏ ਇਹ ਦਾਅਵਾ ਕੀਤਾ ਗਿਆ ਹੈ ਕਿ ਵੀਡੀਓ ਵਿੱਚ ਨਜ਼ਰ ਆਉਣ ਵਾਲਾ ਵਿਅਕਤੀ ਭਗਵੰਤ ਮਾਨ ਹੀ ਹਨ ਅਤੇ ਇਹ ਵੀਡੀਓ ਆਰਟੀਫ਼ੀਸ਼ੀਅਲ ਇੰਟੈਲੀਜੈਂਸ (AI) ਰਾਹੀਂ ਤਿਆਰ ਨਹੀਂ ਕੀਤੀ ਗਈ। ਇਸ ਫੈਸਲੇ ਤੋਂ ਬਾਅਦ ਵਿਵਾਦ ਹੋਰ ਵਧ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਸੀ, ਉਸ ਸਮੇਂ ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਆਪਣਾ ਪੱਖ ਰੱਖਿਆ ਸੀ ਕਿ ਵੀਡੀਓ ਵਿੱਚ ਦਿਖਾਇਆ ਗਿਆ ਵਿਅਕਤੀ ਉਹ ਨਹੀਂ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਵੀਡੀਓ ਵ...
ਪੰਜਾਬ ਸਰਕਾਰ ਵੱਲੋਂ ਖੇਡ ਅਤੇ ਜੁੱਤੀ ਨਿਰਮਾਣ ਉਦਯੋਗ ਲਈ ਐਫ.ਡੀ.ਡੀ.ਆਈ. ਨਾਲ ਐਮਓਯੂ

ਪੰਜਾਬ ਸਰਕਾਰ ਵੱਲੋਂ ਖੇਡ ਅਤੇ ਜੁੱਤੀ ਨਿਰਮਾਣ ਉਦਯੋਗ ਲਈ ਐਫ.ਡੀ.ਡੀ.ਆਈ. ਨਾਲ ਐਮਓਯੂ

Breaking News
ਚੰਡੀਗੜ੍ਹ, 16 ਜੂਨ 2026: ਪੰਜਾਬ ਦੇ ਉਦਯੋਗ ਅਤੇ ਵਣਜ ਵਿਭਾਗ ਵੱਲੋਂ ਸੂਬੇ ਵਿੱਚ ਹੁਨਰ ਵਿਕਾਸ, ਰੋਜ਼ਗਾਰ ਦੇ ਮੌਕੇ ਅਤੇ ਨਿਰਯਾਤ ਸਮਰੱਥਾ ਨੂੰ ਵਧਾਉਣ ਲਈ ਰਾਸ਼ਟਰੀ ਪੱਧਰ ਦੀ ਪ੍ਰਮੁੱਖ ਸੰਸਥਾ ਫੁੱਟਵੀਅਰ ਡਿਜ਼ਾਈਨ ਐਂਡ ਡਿਵੈਲਪਮੈਂਟ ਇੰਸਟੀਚਿਊਟ (ਐਫਡੀਡੀਆਈ) ਨਾਲ ਇੱਕ ਮਹੱਤਵਪੂਰਨ ਰਣਨੀਤਕ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਗਿਆ ਹੈ। ਇਸ ਭਾਈਵਾਲੀ ਦਾ ਉਦੇਸ਼ ਪੰਜਾਬ ਦੇ ਖੇਡ ਸਮਾਨ, ਜੁੱਤੀ ਅਤੇ ਚਮੜਾ ਉਦਯੋਗ ਨੂੰ ਆਧੁਨਿਕ ਤਕਨਾਲੋਜੀ ਅਤੇ ਗਲੋਬਲ ਮਿਆਰਾਂ ਨਾਲ ਜੋੜ ਕੇ ਹੋਰ ਮਜ਼ਬੂਤ ਬਣਾਉਣਾ ਹੈ। ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਸ ਸਮਝੌਤੇ ਨੂੰ ਸੂਬੇ ਦੇ ਰਵਾਇਤੀ ਉਦਯੋਗਾਂ ਨੂੰ ਨਵੀਂ ਦਿਸ਼ਾ ਦੇਣ ਵਾਲਾ ਇਤਿਹਾਸਕ ਕਦਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਪਹਿਲ ਪੰਜਾਬ ਦੀਆਂ ਪੁਰਾਣੀਆਂ ਉਦਯੋਗਿਕ ਸਮਰੱਥਾਵਾਂ ਨੂੰ ਆਧੁਨਿਕ, ਤਕਨਾਲੋਜੀ-ਅਧਾਰਤ ਅਤੇ ਵਿਸ਼ਵ ਪੱਧਰ ‘ਤੇ ਮੁਕਾਬਲੇਯੋਗ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਭਾਈਵਾਲੀ ਰਾਹੀਂ ਉਦਯੋਗਾਂ ਨੂੰ ਆਧੁਨਿਕ ਟੈਸਟਿੰਗ ਬੁਨਿਆਦੀ ਢਾਂਚਾ, ਡਿਜ਼ਾਈਨ ਅਤੇ ਨਵੀਨਤਾ ਦੀਆਂ ਸਹੂਲਤਾਂ, ਹੁਨਰਮੰਦ ਮੈਨਪਾਵ...
ਸ਼ਹੀਦ ਸਮਾਰਕ ‘ਚ ਲਾਈਟ ਐਂਡ ਸਾਊਂਡ ਸ਼ੋਅ ਰੋਜ਼ਾਨਾ ਆਕਰਸ਼ਕ ਤੇ ਡਿਜੀਟਲ ਸ਼ੈਲੀ ਵਿੱਚ ਹੋਵੇਗਾ: ਅਨਿਲ ਵਿਜ

ਸ਼ਹੀਦ ਸਮਾਰਕ ‘ਚ ਲਾਈਟ ਐਂਡ ਸਾਊਂਡ ਸ਼ੋਅ ਰੋਜ਼ਾਨਾ ਆਕਰਸ਼ਕ ਤੇ ਡਿਜੀਟਲ ਸ਼ੈਲੀ ਵਿੱਚ ਹੋਵੇਗਾ: ਅਨਿਲ ਵਿਜ

Breaking News, Haryana news
ਹਰਿਆਣਾ, 16 ਜੂਨ 2026: ਹਰਿਆਣਾ ਦੇ ਊਰਜਾ, ਆਵਾਜਾਈ ਅਤੇ ਕਿਰਤ ਮੰਤਰੀ ਅਨਿਲ ਵਿਜ ਨੇ “ਆਜ਼ਾਦੀ ਦੀ ਪਹਿਲੀ ਜੰਗ ਦੇ ਸ਼ਹੀਦਾਂ ਦੇ ਸਮਾਰਕ” ਵਿੱਚ ਬਣੇ ਓਪਨ-ਏਅਰ ਥੀਏਟਰ ਵਿੱਚ ਚੱਲ ਰਹੇ ਲਾਈਟ ਐਂਡ ਸਾਊਂਡ ਸ਼ੋਅ ਦਾ ਵਿਸਥਾਰਪੂਰਵਕ ਨਿਰੀਖਣ ਕੀਤਾ। ਇਸ ਮੌਕੇ ਮੁੰਬਈ ਤੋਂ ਆਈ ਪ੍ਰੋਡਕਸ਼ਨ ਟੀਮ ਦੇ ਨਿਰਦੇਸ਼ਕ, ਲੇਖਕ ਅਤੇ ਕਲਾਕਾਰ ਅਤੁਲ ਤਿਵਾੜੀ ਵੀ ਮੌਜੂਦ ਰਹੇ। ਨਿਰੀਖਣ ਦੌਰਾਨ ਅਨਿਲ ਵਿਜ ਨੇ ਪ੍ਰੋਜੈਕਟ ਦੀ ਤਿਆਰੀ, ਤਕਨੀਕੀ ਪੱਖਾਂ ਅਤੇ ਪ੍ਰਦਰਸ਼ਨ ਦੀ ਰਚਨਾਤਮਕ ਪੇਸ਼ਕਾਰੀ ਬਾਰੇ ਟੀਮ ਨਾਲ ਗਹਿਰਾਈ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਕਈ ਮਹੱਤਵਪੂਰਨ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਇਸ ਸ਼ੋਅ ਨੂੰ ਹੋਰ ਜ਼ਿਆਦਾ ਮਨਮੋਹਕ ਅਤੇ ਦਰਸ਼ਕਾਂ ਲਈ ਯਾਦਗਾਰ ਬਣਾਉਣ ਲਈ ਆਧੁਨਿਕ ਤਕਨਾਲੋਜੀ ਦਾ ਵੱਧ ਤੋਂ ਵੱਧ ਇਸਤੇਮਾਲ ਕੀਤਾ ਜਾਵੇ। ਅਨਿਲ ਵਿਜ ਨੇ ਕਿਹਾ ਕਿ ਸ਼ਹੀਦ ਸਮਾਰਕ ਦੇ ਓਪਨ-ਏਅਰ ਥੀਏਟਰ ਵਿੱਚ ਰੋਜ਼ਾਨਾ ਆਯੋਜਿਤ ਹੋਣ ਵਾਲਾ ਲਾਈਟ ਐਂਡ ਸਾਊਂਡ ਸ਼ੋਅ ਸੈਲਾਨੀਆਂ ਅਤੇ ਆਮ ਜਨਤਾ ਲਈ ਇੱਕ ਵੱਡਾ ਆਕਰਸ਼ਣ ਸਾਬਤ ਹੋਵੇਗਾ। ਇਹ ਸ਼ੋਅ ਡਿਜੀਟਲ ਅਤੇ ਵਿਜ਼ੂਅਲ ਤਕਨਾਲੋਜੀ ਦੇ ਸੁਮੇਲ ਨਾਲ ਪੇਸ...
ਕ੍ਰਿਸ਼ਨ ਕੁਮਾਰ ਬੇਦੀ ਨੇ ਨਰਵਾਣਾ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ

ਕ੍ਰਿਸ਼ਨ ਕੁਮਾਰ ਬੇਦੀ ਨੇ ਨਰਵਾਣਾ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ

Haryana news
ਨਰਵਾਣਾ (ਜੀਂਦ), 16 ਜੂਨ 2026: ਹਰਿਆਣਾ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਆਪਣੇ ਜਨਮਦਿਨ ਨੂੰ ਲੋਕ ਸੇਵਾ ਅਤੇ ਵਿਕਾਸ ਕਾਰਜਾਂ ਨੂੰ ਸਮਰਪਿਤ ਕਰਦਿਆਂ ਨਰਵਾਣਾ ਖੇਤਰ ਦੇ ਲੋਕਾਂ ਨੂੰ ਕਰੋੜਾਂ ਰੁਪਏ ਦੀਆਂ ਵਿਕਾਸ ਯੋਜਨਾਵਾਂ ਦੀ ਸੌਗਾਤ ਦਿੱਤੀ। ਉਨ੍ਹਾਂ ਨੇ ਜਨ ਸਿਹਤ ਇੰਜੀਨੀਅਰਿੰਗ ਵਿਭਾਗ ਨਾਲ ਸਬੰਧਤ ਕਈ ਮਹੱਤਵਪੂਰਨ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਦੇ ਨਾਲ-ਨਾਲ ਨਵੀਆਂ ਯੋਜਨਾਵਾਂ ਦੇ ਨੀਂਹ ਪੱਥਰ ਵੀ ਰੱਖੇ। ਇਸ ਮੌਕੇ ‘ਤੇ ਕ੍ਰਿਸ਼ਨ ਕੁਮਾਰ ਬੇਦੀ ਨੇ ਜਲ ਜੀਵਨ ਮਿਸ਼ਨ ਤਹਿਤ ਲਗਭਗ 70 ਲੱਖ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤੀ ਗਈ ਅਤਿ-ਆਧੁਨਿਕ ਜਲ ਜਾਂਚ ਪ੍ਰਯੋਗਸ਼ਾਲਾ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ 3 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਨ ਵਾਲੀ ਜਨ ਸਿਹਤ ਇੰਜੀਨੀਅਰਿੰਗ ਵਿਭਾਗ ਦੀ ਨਵੀਂ ਦਫ਼ਤਰੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ...
ਕੈਲੀਫੋਰਨੀਆ ਵਿੱਚ ਅਮਰੀਕੀ ਬੀ-52 ਬੰਬਾਰ ਜਹਾਜ਼ ਹਾਦਸੇ ਦਾ ਸ਼ਿਕਾਰ, 8 ਲੋਕਾਂ ਦੀ ਮੌਤ

ਕੈਲੀਫੋਰਨੀਆ ਵਿੱਚ ਅਮਰੀਕੀ ਬੀ-52 ਬੰਬਾਰ ਜਹਾਜ਼ ਹਾਦਸੇ ਦਾ ਸ਼ਿਕਾਰ, 8 ਲੋਕਾਂ ਦੀ ਮੌਤ

Breaking News, Global News
ਅਮਰੀਕਾ, 16 ਜੂਨ 2026: ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਸਥਿਤ ਐਡਵਰਡਸ ਏਅਰ ਫੋਰਸ ਬੇਸ ‘ਤੇ ਸੋਮਵਾਰ ਸਵੇਰੇ ਇੱਕ ਅਮਰੀਕੀ ਬੀ-52 ਬੰਬਾਰ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਭਿਆਨਕ ਹਾਦਸੇ ਵਿੱਚ ਜਹਾਜ਼ ‘ਚ ਸਵਾਰ ਸਾਰੇ 8 ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਅਮਰੀਕੀ ਹਵਾਈ ਫੌਜ ਦੇ ਕਰਮਚਾਰੀ ਅਤੇ ਹਵਾਈ ਜਹਾਜ਼ਾਂ ਦੀ ਜਾਂਚ ਅਤੇ ਮੁਲਾਂਕਣ ਨਾਲ ਜੁੜੇ ਮਾਹਰ ਸ਼ਾਮਲ ਸਨ। ਅਮਰੀਕੀ ਹਵਾਈ ਫੌਜ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਬੀ-52 ਜਹਾਜ਼ ਇੱਕ ਨਿਯਮਤ ਟੈਸਟ ਉਡਾਣ ‘ਤੇ ਸੀ। ਜਹਾਜ਼ ਨੇ ਸਵੇਰੇ ਕਰੀਬ 11:20 ਵਜੇ ਉਡਾਣ ਭਰੀ ਸੀ, ਪਰ ਉਡਾਣ ਭਰਨ ਤੋਂ ਕੁਝ ਹੀ ਸਮੇਂ ਬਾਅਦ ਇਸ ਨਾਲ ਸੰਪਰਕ ਟੁੱਟ ਗਿਆ ਅਤੇ ਜਹਾਜ਼ ਏਅਰਬੇਸ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ। ਹਾਦਸੇ ਤੋਂ ਤੁਰੰਤ ਬਾਅਦ ਜਹਾਜ਼ ਨੂੰ ਭਿਆਨਕ ਅੱਗ ਨੇ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਬਚਾਅ ਕਾਰਜਾਂ ਵਿੱਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸ਼ੁਰੂਆਤੀ ਜਾਣਕਾਰੀ ਮੁਤਾਬਕ ਹਾਦਸੇ ਦੇ ਕਾਰਨਾਂ ਬਾਰੇ ਅਜੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ। ਹਾਲਾਂਕਿ ਜਾਂਚ ਏਜੰਸੀਆਂ ਨੂੰ ਸ਼ੱਕ ਹੈ ਕਿ ਜਹਾਜ਼ ਦੇ ਕੰਟਰੋਲ ਸਿ...
ਬਜ਼ੁਰਗਾਂ ਦੀ ਭਲਾਈ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਵਚਨਬੱਧ, ਬਿਰਧ ਘਰਾਂ ਦੇ ਮਜ਼ਬੂਤੀਕਰਨ ਲਈ 4.10 ਕਰੋੜ ਰੁਪਏ ਜਾਰੀ; ਡਾ. ਬਲਜੀਤ ਕੌਰ

ਬਜ਼ੁਰਗਾਂ ਦੀ ਭਲਾਈ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਵਚਨਬੱਧ, ਬਿਰਧ ਘਰਾਂ ਦੇ ਮਜ਼ਬੂਤੀਕਰਨ ਲਈ 4.10 ਕਰੋੜ ਰੁਪਏ ਜਾਰੀ; ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 16 ਜੂਨ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਹਰ ਬਜ਼ੁਰਗ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਖੁਸ਼ਹਾਲ ਜੀਵਨ ਜਿਊਣ ਦਾ ਮੌਕਾ ਮਿਲੇ। ਇਹ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੀ ਅਮੋਲਕ ਧਰੋਹਰ ਹਨ। ਉਨ੍ਹਾਂ ਦਾ ਜੀਵਨ ਅਨੁਭਵ, ਸਿਆਣਪ ਅਤੇ ਯੋਗਦਾਨ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਬਜ਼ੁਰਗ ਆਪਣੇ ਆਪ ਨੂੰ ਇਕੱਲਾ, ਅਣਗੌਲਿਆ ਜਾਂ ਬੇਸਹਾਰਾ ਮਹਿਸੂਸ ਨਾ ਕਰੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਜਿਨ੍ਹਾਂ ਮਾਪਿਆਂ ਅਤੇ ਬਜ਼ੁਰਗਾਂ ਨੇ ਆਪਣੀ ਪੂਰੀ ਉਮਰ ਪਰਿਵਾਰਾਂ ਦੀ ਪਰਵਰਿਸ਼ ਕਰਨ ਅਤੇ ਸਮਾਜ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਸਮਰਪਿਤ ਕੀਤੀ ਹੈ, ਉਨ੍ਹਾਂ...