ਮੰਤਰੀ ਰਣਬੀਰ ਗੰਗਵਾ ਨੇ ਨਵਿਆਏ ਗਏ ਬਾਲ ਭਵਨ ਆਡੀਟੋਰੀਅਮ ਦਾ ਕੀਤਾ ਉਦਘਾਟਨ
ਚੰਡੀਗੜ੍ਹ, 25 ਜੁਲਾਈ 2026: ਹਰਿਆਣਾ ਦੇ ਜਨ ਸਿਹਤ ਇੰਜੀਨੀਅਰਿੰਗ ਅਤੇ ਲੋਕ ਨਿਰਮਾਣ ਮੰਤਰੀ ਰਣਬੀਰ ਗੰਗਵਾ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਦਿੱਤੀ ਹੈ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਲਾਂ ਤੱਕ ਲੰਬਿਤ ਰਹਿਣ ਵਾਲੀਆਂ ਸ਼ਿਕਾਇਤਾਂ ਨਾ ਸਿਰਫ਼ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕਰਦੀਆਂ ਹਨ, ਸਗੋਂ ਆਮ ਲੋਕਾਂ ਲਈ ਬੇਲੋੜੀਆਂ ਮੁਸ਼ਕਲਾਂ ਅਤੇ ਪਰੇਸ਼ਾਨੀਆਂ ਦਾ ਕਾਰਨ ਵੀ ਬਣਦੀਆਂ ਹਨ। ਇਸ ਲਈ ਹਰ ਵਿਭਾਗ ਨੂੰ ਜਵਾਬਦੇਹੀ ਨਾਲ ਕੰਮ ਕਰਦਿਆਂ ਲੋਕਾਂ ਨੂੰ ਸਮੇਂ ਸਿਰ ਇਨਸਾਫ਼ ਦੇਣਾ ਚਾਹੀਦਾ ਹੈ।
ਰਣਬੀਰ ਗੰਗਵਾ ਸ਼ੁੱਕਰਵਾਰ ਨੂੰ ਰਿਵਾੜੀ ਦੇ ਬਾਲ ਭਵਨ ਆਡੀਟੋਰੀਅਮ ਵਿੱਚ ਆਯੋਜਿਤ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਦੌਰਾਨ ਉਨ੍ਹਾਂ ਨੇ ਇੱਕ-ਇੱਕ ਕਰਕੇ ਲੋਕਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਕੀਤੀ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਲੋੜੀਂਦੇ ਨਿਰਦੇਸ਼ ਜਾਰੀ ਕੀਤੇ।
ਮੀਟਿੰਗ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਕੁਝ ਮਾਮਲੇ ਪਿਛਲੇ 10 ਤੋਂ 12 ਸਾਲਾ...








