4,000 ਤੋਂ ਵੱਧ ਸਰਕਾਰੀ ਡਾਕਟਰਾਂ ਨੂੰ ਵੱਡੀ ਰਾਹਤ, ਸਰਕਾਰ ਨੇ ਕ੍ਰੈਡਿਟ ਆਵਰ ਫੀਸਾਂ ਕੀਤੀਆਂ ਮੁਆਫ਼
ਚੰਡੀਗੜ੍ਹ, 12 ਜੂਨ 2026: ਪੰਜਾਬ ਸਰਕਾਰ ਅਤੇ ਪੰਜਾਬ ਮੈਡੀਕਲ ਕੌਂਸਲ (ਪੀਐਮਸੀ) ਨੇ ਸੂਬੇ ਦੇ 4,000 ਤੋਂ ਵੱਧ ਸਰਕਾਰੀ ਡਾਕਟਰਾਂ (ਪੀਸੀਐਮਐਸ ਕੇਡਰ) ਨੂੰ ਵੱਡੀ ਰਾਹਤ ਦਿੰਦਿਆਂ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਤਹਿਤ ਰਾਜ ਵਿੱਚ ਸਿਹਤ ਵਿਭਾਗ ਵੱਲੋਂ ਕਰਵਾਈਆਂ ਜਾਣ ਵਾਲੀਆਂ ਸਾਰੀਆਂ ਸਰਕਾਰੀ ਸਿਖਲਾਈਆਂ, ਵਰਕਸ਼ਾਪਾਂ ਅਤੇ ਅਕਾਦਮਿਕ ਪ੍ਰੋਗਰਾਮਾਂ ਲਈ ਕ੍ਰੈਡਿਟ ਆਵਰ ਫੀਸਾਂ ਨੂੰ ਪੂਰੀ ਤਰ੍ਹਾਂ ਮੁਆਫ਼ ਕਰ ਦਿੱਤਾ ਗਿਆ ਹੈ।
ਇਸ ਫ਼ੈਸਲੇ ਨਾਲ ਸਰਕਾਰੀ ਡਾਕਟਰਾਂ ਨੂੰ ਆਪਣੀ ਮੈਡੀਕਲ ਰਜਿਸਟ੍ਰੇਸ਼ਨ ਦੇ ਨਵੀਨੀਕਰਨ (ਰਿਨਿਊਅਲ) ਲਈ ਹੁਣ ਮਹਿੰਗੇ ਪ੍ਰਾਈਵੇਟ ਸੈਮੀਨਾਰਾਂ, ਕਾਨਫਰੰਸਾਂ ਜਾਂ ਕੋਰਸਾਂ ਵਿੱਚ ਸ਼ਾਮਲ ਹੋਣ ਅਤੇ ਭਾਰੀ ਫੀਸਾਂ ਅਦਾ ਕਰਨ ਦੀ ਲੋੜ ਨਹੀਂ ਪਵੇਗੀ। ਹੁਣ ਸਿਹਤ ਵਿਭਾਗ ਵੱਲੋਂ ਆਯੋਜਿਤ ਸਿਖਲਾਈ ਪ੍ਰੋਗਰਾਮਾਂ ਰਾਹੀਂ ਹੀ ਲੋੜੀਂਦੇ ਕ੍ਰੈਡਿਟ ਆਵਰ ਪ੍ਰਾਪਤ ਕੀਤੇ ਜਾ ਸਕਣਗੇ ਅਤੇ ਇਸ ਲਈ ਕਿਸੇ ਤਰ੍ਹਾਂ ਦਾ ਵਾਧੂ ਵਿੱਤੀ ਬੋਝ ਨਹੀਂ ਝੱਲਣਾ ਪਵੇਗਾ।
ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ (PCMSA) ਅਨੁਸਾਰ ਇਸ ਫ਼ੈਸਲੇ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਜਲਦ ਹ...









