ਮੋਹਾਲੀ ਨੂੰ ਮਿਲਿਆ ਨਵਾਂ ਮੇਅਰ, ਸਰਬਜੀਤ ਸਿੰਘ ਸਮਾਨਾ ਨੇ ਸੰਭਾਲੀ ਕਮਾਨ
ਮੋਹਾਲੀ, 7 ਜੂਨ 2026: ਮੋਹਾਲੀ ਨਗਰ ਨਿਗਮ ਨੂੰ ਮੰਗਲਵਾਰ ਨੂੰ ਆਪਣਾ ਨਵਾਂ ਮੇਅਰ ਮਿਲ ਗਿਆ। ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੇ ਪੁੱਤਰ ਸਰਬਜੀਤ ਸਿੰਘ ਸਮਾਨਾ ਨੂੰ ਸਰਵਸੰਮਤੀ ਨਾਲ ਮੇਅਰ ਚੁਣਿਆ ਗਿਆ। ਇਸ ਦੇ ਨਾਲ ਹੀ ਆਰ.ਪੀ. ਸ਼ਰਮਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਚੰਨੀ ਨੂੰ ਡਿਪਟੀ ਮੇਅਰ ਦੀ ਜ਼ਿੰਮੇਵਾਰੀ ਸੌਂਪੀ ਗਈ।
ਚੋਣ ਤੋਂ ਬਾਅਦ ਪੰਜਾਬ ‘ਆਪ’ ਦੇ ਪ੍ਰਧਾਨ ਅਮਨ ਅਰੋੜਾ, ਵਿਧਾਇਕ ਕੁਲਵੰਤ ਸਿੰਘ ਅਤੇ ਡਾ. ਸੰਨੀ ਆਹਲੂਵਾਲੀਆ ਨੇ ਸਰਬਜੀਤ ਸਿੰਘ ਸਮਾਨਾ ਨੂੰ ਮੂੰਹ ਮਿੱਠਾ ਕਰਵਾ ਕੇ ਰਸਮੀ ਤੌਰ ‘ਤੇ ਮੇਅਰ ਦੀ ਕੁਰਸੀ ਸੰਭਾਲਵਾਈ।
ਹਾਲਾਂਕਿ, ਸਰਬਜੀਤ ਸਮਾਨਾ ਦੇ ਮੇਅਰ ਬਣਨ ਨਾਲ ਪਾਰਟੀ ਦੇ ਸੀਨੀਅਰ ਆਗੂ ਡਾ. ਸੰਨੀ ਆਹਲੂਵਾਲੀਆ ਨੂੰ ਸਿਆਸੀ ਪੱਖੋਂ ਝਟਕਾ ਮੰਨਿਆ ਜਾ ਰਿਹਾ ਹੈ। ਨਗਰ ਨਿਗਮ ਚੋਣਾਂ ਤੋਂ ਲੈ ਕੇ ਮੇਅਰ ਦੀ ਚੋਣ ਤੱਕ ਉਨ੍ਹਾਂ ਨੂੰ ਇਸ ਅਹੁਦੇ ਲਈ ਸਭ ਤੋਂ ਮਜ਼ਬੂਤ ਦਾਅਵੇਦਾਰ ਵਜੋਂ ਦੇਖਿਆ ਜਾ ਰਿਹਾ ਸੀ। ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਉਨ੍ਹਾਂ ਦੀ ਮਜ਼ਬੂਤ ਪਕੜ ਅਤੇ ਕੇਂਦਰੀ ਲੀਡਰਸ਼ਿਪ ਨਾਲ ਨੇੜਤਾ ਵੀ ਚਰਚਾ ਦਾ ਵਿਸ...









