ਲਖਨਊ ਵਿੱਚ ਵਿਦਿਆ ਮੰਦਰ ਗਰਲਜ਼ ਹਾਈ ਸਕੂਲ ਨੂੰ ਬਚਾਉਣ ਲਈ ਵਿਦਿਆਰਥਣਾਂ, ਮਾਪੇ ਅਤੇ ਅਧਿਆਪਕ ਸੜਕਾਂ ‘ਤੇ ਉਤਰੇ
ਲਖਨਊ, 7 ਜੂਨ 2026: ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਹਜ਼ਰਤਗੰਜ ਇਲਾਕੇ ਵਿੱਚ ਸਥਿਤ ਸਰਕਾਰੀ ਸਹਾਇਤਾ ਪ੍ਰਾਪਤ ਵਿਦਿਆ ਮੰਦਰ ਗਰਲਜ਼ ਹਾਈ ਸਕੂਲ ਨੂੰ ਲੈ ਕੇ ਵਿਵਾਦ ਗਹਿਰਾ ਗਿਆ ਹੈ। ਸਕੂਲ ਨੂੰ ਖਾਲੀ ਕਰਵਾਏ ਜਾਣ ਦੇ ਵਿਰੋਧ ਵਿੱਚ ਸ਼ਨੀਵਾਰ ਨੂੰ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੇ ਵੱਡੇ ਪੱਧਰ ‘ਤੇ ਧਰਨਾ ਪ੍ਰਦਰਸ਼ਨ ਕੀਤਾ ਅਤੇ ਸਕੂਲ ਨੂੰ ਬਚਾਉਣ ਦੀ ਮੰਗ ਉਠਾਈ।
ਵਿਰੋਧ ਪ੍ਰਦਰਸ਼ਨ ਦੌਰਾਨ ਵਿਦਿਆਰਥਣਾਂ ਨੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਸਕੂਲ ਨੂੰ ਬੰਦ ਹੋਣ ਤੋਂ ਬਚਾਇਆ ਜਾਵੇ। ਵਿਦਿਆਰਥਣਾਂ ਦਾ ਕਹਿਣਾ ਸੀ ਕਿ ਸਕੂਲ ‘ਤੇ ਜ਼ਬਰਦਸਤੀ ਕਬਜ਼ਾ ਕੀਤਾ ਗਿਆ ਹੈ, ਜਿਸ ਕਾਰਨ ਉਨ੍ਹਾਂ ਦੀ ਪੜ੍ਹਾਈ ਅਤੇ ਭਵਿੱਖ ਦੋਵੇਂ ਖਤਰੇ ਵਿੱਚ ਪੈ ਗਏ ਹਨ।
ਧਰਨੇ ਵਿੱਚ ਸ਼ਾਮਲ ਮਾਪਿਆਂ ਨੇ ਆਪਣੀ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਆਰਥਿਕ ਹਾਲਤ ਅਜਿਹੀ ਨਹੀਂ ਕਿ ਉਹ ਆਪਣੀਆਂ ਧੀਆਂ ਨੂੰ ਮਹਿੰਗੇ ਨਿੱਜੀ ਸਕੂਲਾਂ ਵਿੱਚ ਪੜ੍ਹਾ ਸਕਣ। ਉਨ੍ਹਾਂ ਦੱਸਿਆ ਕਿ ਇਹ ਸਕੂਲ ਸਾਲਾਂ ਤੋਂ ਗਰੀਬ ਅਤੇ ਮੱ...









