ਅੱਤਵਾਦੀ ਸਾਜ਼ਿਸ਼ ਕੇਸ: ਤਿੰਨ ਕਸ਼ਮੀਰੀ ਵਿਦਿਆਰਥੀਆਂ ਨੂੰ 10-10 ਸਾਲ ਦੀ ਸਜ਼ਾ, ਜਲੰਧਰ ਕਾਲਜ ਦੇ ਹੋਸਟਲ ਤੋਂ ਹੋਏ ਸਨ ਗ੍ਰਿਫ਼ਤਾਰ
ਮੋਹਾਲੀ/ਜਲੰਧਰ, 4 ਜੂਨ 2026: ਦੇਸ਼ ਵਿਰੋਧੀ ਅੱਤਵਾਦੀ ਗਤੀਵਿਧੀਆਂ ਨਾਲ ਜੁੜੇ ਮਾਮਲੇ ਵਿੱਚ ਮੋਹਾਲੀ ਸਥਿਤ ਐਨਆਈਏ ਦੀ ਵਿਸ਼ੇਸ਼ ਅਦਾਲਤ ਨੇ ਅੱਤਵਾਦੀ ਸੰਗਠਨ ਅੰਸਾਰ ਗਜ਼ਵਤ-ਉਲ-ਹਿੰਦ (ਏਜੀਐਚ) ਨਾਲ ਸਬੰਧਿਤ ਤਿੰਨ ਕਸ਼ਮੀਰੀ ਵਿਦਿਆਰਥੀਆਂ ਨੂੰ 10-10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਹਰੇਕ ਦੋਸ਼ੀ 'ਤੇ 1.10 ਲੱਖ ਰੁਪਏ ਜੁਰਮਾਨਾ ਵੀ ਲਗਾਇਆ ਹੈ।
ਦੋਸ਼ੀ ਜ਼ਾਹਿਦ ਗੁਲਜ਼ਾਰ, ਯਾਸੀਰ ਰਫੀਕ ਭੱਟ ਅਤੇ ਮੁਹੰਮਦ ਇਦਰੀਸ ਸ਼ਾਹ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ ਗਈ। ਜਦਕਿ ਇਸ ਮਾਮਲੇ ਵਿੱਚ ਨਾਮਜ਼ਦ ਚੌਥੇ ਦੋਸ਼ੀ ਸੁਹੇਲ ਅਹਿਮਦ ਭੱਟ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਸੀ ਕਿ ਜ਼ਾਹਿਦ ਗੁਲਜ਼ਾਰ ਦਾ ਸਬੰਧ ਅੱਤਵਾਦੀ ਜ਼ਾਕਿਰ ਮੂਸਾ ਦੇ ਪਰਿਵਾਰ ਨਾਲ ਸੀ।
ਇਹ ਮਾਮਲਾ ਸਾਲ 2018 ਦਾ ਹੈ। ਉਸ ਸਮੇਂ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਜਲੰਧਰ ਦੇ ਇੱਕ ਨਿੱਜੀ ਕਾਲਜ ਵਿੱਚ ਪੜ੍ਹ ਰਹੇ ਕੁਝ ਕਸ਼ਮੀਰੀ ਵਿਦਿਆਰਥੀ ਅੱਤਵਾਦੀ ਗਤੀਵਿਧੀਆਂ ਨਾਲ ਜੁੜੇ ਹੋਏ ਹਨ। ਇਸ ਸੂਚਨਾ ਦੇ ਆਧਾਰ 'ਤੇ 10 ਅਕਤੂਬਰ 2018 ਨੂੰ ਹੋਸਟਲ ਵਿੱਚ ਛਾਪੇਮਾਰ...









