ਗੁਰਦਾਸਪੁਰ ‘ਚ ਵਿਜੀਲੈਂਸ ਦੀ ਵੱਡੀ ਕਾਰਵਾਈ, 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਿਜਲੀ ਬੋਰਡ ਦਾ ਸੁਪਰਡੈਂਟ ਰੰਗੇ ਹੱਥੀਂ ਗ੍ਰਿਫ਼ਤਾਰ
ਚੰਡੀਗੜ੍ਹ/ਗੁਰਦਾਸਪੁਰ, 30 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ ਬਿਜਲੀ ਵਿਭਾਗ ਦੇ ਇੱਕ ਅਧਿਕਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਟੀਮ ਨੇ ਗੁਰਦਾਸਪੁਰ ਦੇ ਜੇਲ੍ਹ ਰੋਡ ਸਥਿਤ ਪਾਵਰਕੌਮ ਦਫ਼ਤਰ ਵਿੱਚ ਛਾਪੇਮਾਰੀ ਕਰਕੇ ਸੁਪਰਡੈਂਟ (ਲੇਖਾ ਮੰਡਲ) ਅੰਮ੍ਰਿਤਪਾਲ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ।
ਜਾਣਕਾਰੀ ਅਨੁਸਾਰ ਇਸਲਾਮਾਬਾਦ ਮੁਹੱਲਾ, ਗੁਰਦਾਸਪੁਰ ਦੇ ਰਹਿਣ ਵਾਲੇ ਸੇਵਾ-ਮੁਕਤ ਜੂਨੀਅਰ ਇੰਜੀਨੀਅਰ (ਜੇ.ਈ.) ਬਿਸੰਬਰ ਦਾਸ ਦਾ ਬਿਜਲੀ ਵਿਭਾਗ ਕੋਲ ਕਰੀਬ ਇੱਕ ਲੱਖ ਰੁਪਏ ਦਾ ਬਕਾਇਆ ਭੁਗਤਾਨ ਲੰਬਿਤ ਸੀ। ਆਪਣੇ ਹੱਕ ਦੇ ਇਸ ਬਕਾਏ ਦੀ ਰਕਮ ਪ੍ਰਾਪਤ ਕਰਨ ਲਈ ਉਹ ਪਿਛਲੇ ਲਗਭਗ ਇੱਕ ਸਾਲ ਤੋਂ ਵਿਭਾਗੀ ਦਫ਼ਤਰਾਂ ਦੇ ਚੱਕਰ ਕੱਟ ਰਿਹਾ ਸੀ।
ਦੋਸ਼ ਹੈ ਕਿ ਸੁਪਰਡੈਂਟ ਅੰਮ੍ਰਿਤਪਾਲ ਸਿੰਘ ਵੱਲੋਂ ਫ਼ਾਈਲ ਨੂੰ ਅੱਗੇ ਵਧਾਉਣ ਅਤੇ ਬਕਾਇਆ ਰਕਮ ਜਾਰੀ ਕਰਵਾਉਣ ਦੇ ਬਦਲੇ 15 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ। ਲਗਾਤਾਰ ਹੋ ਰਹ...









