ਮੈਦਾਨ ਛੋਟਾ ਪਿਆ ਤਾਂ ਬੱਚਿਆਂ ਨੇ ਕੀਤੀ ਗੁਹਾਰ, CM ਮਾਨ ਨੇ ਸੁਣੀ ਆਵਾਜ਼
ਚੰਡੀਗੜ੍ਹ, 26 ਮਈ 2026: ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿੱਚ ਕੁਝ ਬੱਚੇ ਆਪਣੇ ਪਿੰਡ ਦੇ ਖੇਡ ਮੈਦਾਨ ਨੂੰ ਵੱਡਾ ਕਰਨ ਦੀ ਮੰਗ ਕਰਦੇ ਨਜ਼ਰ ਆ ਰਹੇ ਹਨ। ਮੁੱਖ ਮੰਤਰੀ ਨੇ ਬੱਚਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਆਵਾਜ਼ ਉਨ੍ਹਾਂ ਤੱਕ ਪਹੁੰਚ ਗਈ ਹੈ ਅਤੇ ਸਰਕਾਰ ਜਲਦ ਹੀ ਉਨ੍ਹਾਂ ਦੀ ਮੰਗ ਪੂਰੀ ਕਰੇਗੀ।
ਦਰਅਸਲ, ਬੀਤੇ ਦਿਨਾਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਕਾਫੀ ਵਾਇਰਲ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਦੁਤਾਲ ਪਿੰਡ ਦੀ ਹੈ, ਜਿੱਥੇ ਬੱਚਿਆਂ ਨੇ ਆਪਣੇ ਪਿੰਡ ਦੇ ਮੈਦਾਨ ਦੀ ਘੱਟ ਜਗ੍ਹਾ ਨੂੰ ਲੈ ਕੇ ਸ਼ਿਕਾਇਤ ਕੀਤੀ ਸੀ। ਵੀਡੀਓ ਵਿੱਚ ਬੱਚੇ ਕਹਿੰਦੇ ਸੁਣਾਈ ਦਿੱਤੇ ਕਿ ਮੈਦਾਨ ਛੋਟਾ ਹੋਣ ਕਾਰਨ ਉਨ੍ਹਾਂ ਨੂੰ ਖੇਡਣ ਵਿੱਚ ਮੁਸ਼ਕਲ ਆ ਰਹੀ ਹੈ, ਕਿਉਂਕਿ ਖੇਡਣ ਵਾਲੇ ਬੱਚਿਆਂ ਦੀ ਗਿਣਤੀ ਕਾਫੀ ਵੱਧ ਹੈ।
ਬੱਚਿਆਂ ਨੇ ਇਹ ਵੀ ਦੱਸਿਆ ਕਿ ਮੈਦਾਨ ਵਿੱਚ ਕੁਝ ਕੰਮ ਚੱਲ ਰਿਹਾ ਸੀ, ਜਿਸ ਕਾਰਨ ਉਨ੍ਹਾਂ ਨੂੰ ਉੱਥੇ ਖੇਡਣ ਤੋਂ ਰੋਕਿਆ ਗਿਆ ਅਤੇ ਕਿਹਾ ਗਿਆ ਕਿ ਸੱਟ ਲੱਗ ਸਕਦੀ ਹੈ। ਇਸ ਤੋਂ ਬਾਅਦ...








