ਪੰਜਾਬ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਚੜ੍ਹਿਆ, ਮੌਸਮ ਵਿਭਾਗ ਨੇ ਹੀਟਵੇਵ ਦਾ ਅਲਰਟ ਕੀਤਾ ਜਾਰੀ
ਚੰਡੀਗੜ੍ਹ, 24 ਮਈ 2026: ਪੰਜਾਬ ਵਿੱਚ ਗਰਮੀ ਨੇ ਆਪਣਾ ਰੌਦ੍ਰ ਰੂਪ ਧਾਰ ਲਿਆ ਹੈ। ਮੌਸਮ ਵਿਭਾਗ ਨੇ 24 ਮਈ 2026 ਤੋਂ ਪੰਜਾਬ ਅਤੇ ਚੰਡੀਗੜ੍ਹ ਲਈ ਅਗਲੇ ਤਿੰਨ ਦਿਨਾਂ ਤੱਕ ਹੀਟਵੇਵ ਦੀ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਦੇ ਅਨੁਸਾਰ 25, 26 ਅਤੇ 27 ਮਈ ਦੌਰਾਨ ਸੂਬੇ ਦੇ ਕਈ ਇਲਾਕਿਆਂ ਵਿੱਚ ਤਾਪਮਾਨ ਲਗਾਤਾਰ ਵਧੇਗਾ ਅਤੇ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ।
ਇਸਦੇ ਨਾਲ ਹੀ ਮੌਸਮ ਵਿਭਾਗ ਨੇ 28 ਅਤੇ 29 ਮਈ ਲਈ ਵੀ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਦਿਨਾਂ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਜ-ਤੂਫ਼ਾਨ ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਦੇ ਇਸ ਬਦਲਦੇ ਮਿਜ਼ਾਜ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਲੋਕਾਂ ਦੀ ਸੁਰੱਖਿਆ ਲਈ ਕਈ ਮਹੱਤਵਪੂਰਨ ਫੈਸਲੇ ਲਏ ਹਨ।
ਤੇਜ਼ ਗਰਮੀ ਦੇ ਮੱਦੇਨਜ਼ਰ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਹੁਣ ਸਾਰੇ ਸਰਕਾਰੀ ਦਫ਼ਤਰ ਅਤੇ ਸਕੂਲ ਸਵੇਰੇ 7:30 ਵਜੇ ਖੁੱਲਣਗੇ ਅਤੇ ਦੁਪਹਿਰ 1:30 ਵਜੇ ਬੰਦ ਹੋ ਜਾਣਗੇ। ਇਹ ਹੁਕਮ 25 ਮਈ ਤੋਂ ਲਾਗੂ ਹੋਣਗੇ...









