ਪੰਜਾਬ ਵਿੱਚ ਐਸ.ਆਈ.ਆਰ. ਅਧੀਨ 25 ਜੂਨ ਤੋਂ ਘਰੋ-ਘਰੀ ਗਣਨਾ ਦੀ ਸ਼ੁਰੂਆਤ: ਅਨਿੰਦਿਤਾ ਮਿਤਰਾ
ਚੰਡੀਗੜ੍ਹ, 24 ਜੂਨ 2026: ਪੰਜਾਬ ਰਾਜ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਤਹਿਤ ਘਰੋ-ਘਰੀ ਗਣਨਾ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਭਲਕੇ, 25 ਜੂਨ ਤੋਂ ਕੀਤੀ ਜਾ ਰਹੀ ਹੈ। ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਹੱਤਵਪੂਰਨ ਚੋਣ ਪ੍ਰਕਿਰਿਆ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਪ੍ਰਸ਼ਾਸਨਿਕ ਪੱਧਰ ‘ਤੇ ਪੂਰਾ ਤੰਤਰ ਤਿਆਰ ਹੈ।
ਉਨ੍ਹਾਂ ਅਨੁਸਾਰ ਪਹਿਲੇ ਪੜਾਅ ਦੌਰਾਨ ਬੂਥ ਲੈਵਲ ਅਧਿਕਾਰੀ (BLO) ਘਰ-ਘਰ ਜਾ ਕੇ ਪ੍ਰੀ-ਪ੍ਰਿੰਟਡ ਫਾਰਮ ਵੰਡਣਗੇ। ਇਹ ਫਾਰਮ ਵੋਟਰਾਂ ਦੀ ਸਹਾਇਤਾ ਨਾਲ ਭਰੇ ਜਾਣਗੇ ਅਤੇ ਬਾਅਦ ਵਿੱਚ ਉਹੀ ਅਧਿਕਾਰੀ ਇਹ ਫਾਰਮ ਵਾਪਸ ਇਕੱਤਰ ਕਰਨਗੇ। ਇਸ ਪੂਰੀ ਪ੍ਰਕਿਰਿਆ ਦਾ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਸਹੀ, ਅਪਡੇਟ ਅਤੇ ਪਾਰਦਰਸ਼ੀ ਬਣਾਉਣਾ ਹੈ।
ਇਹ ਘਰੋ-ਘਰੀ ਗਣਨਾ ਮੁਹਿੰਮ 24 ਜੁਲਾਈ 2026 ਤੱਕ ਜਾਰੀ ਰਹੇਗੀ। ਜੇਕਰ ਕਿਸੇ ਘਰ ਤੋਂ ਫਾਰਮ ਪ੍ਰਾਪਤ ਨਹੀਂ ਹੁੰਦਾ, ਤਾਂ ਸੰਬੰਧਿਤ BLO ਵੱਲੋਂ ਘੱਟੋ-ਘੱਟ ਤਿੰਨ ਵਾਰ ਉਸ ਘਰ ਦਾ ਦੌਰਾ ਕੀਤਾ ਜਾਵੇਗਾ ਅਤੇ ਹਰ ਦੌਰੇ ਦੀ ਜਾਣਕਾਰੀ ਦਰਵਾਜ਼ੇ ‘ਤੇ ਸਟਿੱਕਰ ...









