ਗੁਰਦਾਸਪੁਰ ਵਿੱਚ ਆਈਐਸਆਈ ਦੀ ਹਿਮਾਇਤ ਪ੍ਰਾਪਤ ਬੀਕੇਆਈ ਅੱਤਵਾਦੀ ਮਾਡਿਊਲ ਨਾਲ ਸੰਬੰਧਿਤ ਦੋ ਸ਼ਖਸ ਗ੍ਰਿਫ਼ਤਾਰ, 5 ਹੈਂਡ ਗ੍ਰਨੇਡ ਅਤੇ ਆਈਈਡੀ ਸਮੱਗਰੀ ਵੀ ਬਰਾਮਦ
ਚੰਡੀਗੜ੍ਹ / ਗੁਰਦਾਸਪੁਰ, 9 ਅਪ੍ਰੈਲ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਕਾਮਯਾਬੀ ਹਾਸਲ ਹੋਈ ਹੈ। ਅੰਮ੍ਰਿਤਸਰ ਦਿਹਾਤੀ, ਗੁਰਦਾਸਪੁਰ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਵੱਲੋਂ ਦਿੱਤੀ ਗਈ।
ਗ੍ਰਿਫ਼ਤਾਰ ਕੀਤੇ ਗਏ ਦੋਵੇਂ ਸ਼ਖਸਾਂ ਦੀ ਪਛਾਣ ਆਕਾਸ਼ ਮਸੀਹ ਅਤੇ ਜਬਲੌਨ ਵਜੋਂ ਹੋਈ ਹੈ, ਜੋ ਜ਼ਿਲ੍ਹਾ ਗੁਰਦਾਸਪੁਰ ਦੇ ਦੁੱਲਾ ਨੰਗਲ ਖੇਤਰ ਨਾਲ ਸਬੰਧਤ ਹਨ। ਦੋਵਾਂ ਦਾ ਪਿਛਲਾ ਅਪਰਾਧਿਕ ਰਿਕਾਰਡ ਵੀ ਸਾਹਮਣੇ ਆਇਆ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰੀ ਦੌਰਾਨ ਵੱਡੀ ਮਾਤਰਾ ਵਿੱਚ ਖ਼ਤਰਨਾਕ ਸਮੱਗਰੀ ਬਰਾਮਦ ਹੋਈ ਹੈ, ਜਿਸ ਵਿੱਚ ਪੰਜ ਹੈਂਡ ...









