ਮੀਂਹ ਦਾ ਅਲਰਟ: ਅੱਜ ਰਾਤ ਭਾਰੀ ਵਰਖਾ ਦਾ ਖ਼ਤਰਾ, ਗੜ੍ਹੇਮਾਰੀ ਦੀ ਚੇਤਾਵਨੀ ਤੋਂ ਬਾਅਦ ਹਾਈ ਅਲਰਟ ਜਾਰੀ
ਨਵੀਂ ਦਿੱਲੀ , 7 ਅਪ੍ਰੈਲ 2026: ਉੱਤਰ-ਪੱਛਮੀ ਭਾਰਤ ਵਿੱਚ ਦੋ ਸਰਗਰਮ ਪੱਛਮੀ ਗੜਬੜੀਆਂ ਦੇ ਅਸਰ ਨਾਲ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਸੋਮਵਾਰ ਨੂੰ ਪੂਰੇ ਖੇਤਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ, ਜਦਕਿ ਜੰਮੂ-ਕਸ਼ਮੀਰ, ਉੱਤਰ ਪ੍ਰਦੇਸ਼ ਅਤੇ ਪੂਰਬੀ ਮੱਧ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਗੜੇਮਾਰੀ ਅਤੇ ਤੇਜ਼ ਹਵਾਵਾਂ ਵੀ ਦਰਜ ਕੀਤੀਆਂ ਗਈਆਂ। ਮੌਸਮ ਵਿਭਾਗ ਮੁਤਾਬਕ ਉੱਤਰੀ ਪਹਾੜੀ ਅਤੇ ਨਾਲ ਲੱਗਦੇ ਮੈਦਾਨੀ ਖੇਤਰਾਂ ਵਿੱਚ 10 ਅਪ੍ਰੈਲ ਤੱਕ ਇਹ ਮੌਸਮੀ ਹਾਲਾਤ ਜਾਰੀ ਰਹਿਣ ਦੀ ਸੰਭਾਵਨਾ ਹੈ, ਅਤੇ ਕੁਝ ਥਾਵਾਂ ‘ਤੇ ਗਰਜ-ਤੂਫ਼ਾਨ ਅਤੇ ਗੜੇਮਾਰੀ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ।
ਪੰਜਾਬ ਦਾ ਮੌਸਮ:ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੰਗਲਵਾਰ ਅਤੇ ਬੁੱਧਵਾਰ ਦੌਰਾਨ ਹਵਾਵਾਂ ਦੀ ਗਤੀ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਇਸ ਦੌਰਾਨ ਕਈ ਥਾਵਾਂ ‘ਤੇ ਮੀਂਹ ਦੇ ਨਾਲ ਗੜੇਮਾਰੀ ਦੀ ਸੰਭਾਵਨਾ ਹੈ। ਇਸ ਸਥਿਤੀ ਨੂੰ ਦੇਖਦਿਆਂ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ 9 ਅਪ੍ਰੈਲ ਤੋਂ ਮੌਸਮ ਸਧਾਰਨ ਅਤੇ ਸਾਫ਼ ਹੋਣ ਦੀ ਉਮੀਦ ...









