ਪੰਜਾਬ ਵਿੱਚ ਬੱਸ ਸੇਵਾ ਦਾ ਵਾਧਾ: PRTC ਦੇ ਬੇੜੇ ਵਿੱਚ 100 ਨਵੀਆਂ ਬੱਸਾਂ ਸ਼ਾਮਲ, ਮੁੱਖ ਮੰਤਰੀ ਭਲਕੇ ਦਿਖਾਉਣਗੇ ਹਰੀ ਝੰਡੀ
ਚੰਡੀਗੜ੍ਹ, 5 ਅਪ੍ਰੈਲ 2026: ਪੰਜਾਬ ਵਿੱਚ ਜਨਤਕ ਆਵਾਜਾਈ ਨੂੰ ਮਜ਼ਬੂਤ ਕਰਨ ਲਈ ਰਾਜ ਸਰਕਾਰ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ 6 ਅਪ੍ਰੈਲ, ਸੋਮਵਾਰ ਨੂੰ ਪੈਪਸੂ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ (PRTC) ਦੀਆਂ 100 ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਸ ਪਹਲ ਨੂੰ ਸੂਬੇ ਵਿੱਚ ਸੁਧਰੇ ਅਤੇ ਆਸਾਨ ਆਵਾਜਾਈ ਪ੍ਰਬੰਧ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ਵਿੱਤ ਅਤੇ ਟ੍ਰਾਂਸਪੋਰਟ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਸਰਕਾਰ ਜਨਤਕ ਆਵਾਜਾਈ ਦੇ ਢਾਂਚੇ ਨੂੰ ਮਜ਼ਬੂਤ ਬਣਾਉਣ ਅਤੇ ਲੋਕਾਂ ਲਈ ਭਰੋਸੇਯੋਗ ਤੇ ਸੌਖਾ ਟ੍ਰਾਂਸਪੋਰਟ ਨੈੱਟਵਰਕ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਸਰਕਾਰ ਦੀ ਲਗਾਤਾਰ ਕੋਸ਼ਿਸ਼ਾਂ ਦਾ ਸਪੱਸ਼ਟ ਨਤੀਜਾ ਹੈ।
125 ਕਰੋੜ ਦਾ ਨਿਵੇਸ਼:ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ 100 ਮਿੰਨੀ ਅਤੇ 309 ਆਮ ਬੱਸਾਂ ਦੀ ਖ਼ਰੀਦ ਲਈ ਕਰੀਬ 125 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੂੰ ਪੜਾਅਵਾਰ ਤਰੀਕੇ ਨਾਲ ਬੇੜੇ ਵਿੱਚ ਸ਼ਾਮਲ ਕੀਤਾ ਜਾਵੇਗਾ। ਇਸ ਤੋਂ ਇਲਾਵ...









