ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਦਾ 70ਵਾਂ ਦਿਨ: ਪੰਜਾਬ ਪੁਲਿਸ ਨੇ 521 ਥਾਵਾਂ ‘ਤੇ ਛਾਪੇ ਮਾਰ ਕੇ 214 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 31 ਮਾਰਚ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚਲ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 70ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸੰਬੰਧਿਤ ਪਛਾਣੇ ਗਏ 521 ਟਿਕਾਣਿਆਂ ‘ਤੇ ਛਾਪੇ ਮਾਰੇ।
ਇਹ ਗੱਲ ਯੋਗ ਧਿਆਨ ਹੈ ਕਿ ਇਹ ਮੁਹਿੰਮ 20 ਜਨਵਰੀ 2026 ਨੂੰ ਡੀਜੀਪੀ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ, ਜਿਸ ਦਾ ਮਕਸਦ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣਾ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਸਹਿਯੋਗ ਨਾਲ ਸਾਰੇ ਜ਼ਿਲ੍ਹਿਆਂ ਦੀ ਪੁਲਿਸ ਵੱਲੋਂ ਲਗਾਤਾਰ ਖਾਸ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਅੱਜ ਦੀ ਕਾਰਵਾਈ ਦੌਰਾਨ 214 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 18,056 ਹੋ ਗਈ ਹੈ।
ਇਸ ਤੋਂ ਇਲਾਵਾ 70 ਵਿਅਕਤੀਆਂ ਖ਼ਿਲਾਫ਼ ਰੋਕਥਾਮੀ ਕਾਰਵਾਈ ਕੀਤੀ ਗਈ, ਜਦਕਿ 126 ਲੋਕਾਂ ਨੂੰ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ। ਪੁਲਿਸ ਨੇ ਤਿੰਨ ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ।
ਲੋਕ ਐਂਟ...









