ਵਿਧਾਇਕ ਪਠਾਣਮਾਜਰਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਨੂੰ ਰੇਪ ਮਾਮਲੇ ਸਬੰਧੀ ਗ੍ਰਿਫ਼ਤਾਰੀ ਤੋਂ ਬਾਅਦ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਚੰਡੀਗੜ੍ਹ, 29 ਮਾਰਚ 2026: ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਪੁਲਿਸ ਵੱਲੋਂ ਪੰਜ ਦਿਨ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਦੋ ਸਾਲ ਪੁਰਾਣੇ ਰੇਪ ਮਾਮਲੇ ਵਿੱਚ ਲੋੜੀਂਦੇ ਸਨ। ਕੇਸ ਦਰਜ ਹੋਣ ਤੋਂ ਬਾਅਦ ਉਹ ਪਹਿਲਾਂ ਹਰਿਆਣਾ ਦੇ ਕਰਨਾਲ ਵਿੱਚ ਪੁਲਿਸ ਵੱਲੋਂ ਘੇਰੇ ਗਏ ਸਨ, ਪਰ ਉਥੋਂ ਫਰਾਰ ਹੋਣ ਵਿੱਚ ਕਾਮਯਾਬ ਰਹੇ ਅਤੇ ਬਾਅਦ ਵਿੱਚ ਆਸਟ੍ਰੇਲੀਆ ਚਲੇ ਗਏ ਸਨ।
ਅੱਜ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਕੋਰਟ ਨੇ ਉਨ੍ਹਾਂ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਪੁਲਿਸ ਵੱਲੋਂ ਉਨ੍ਹਾਂ ਖ਼ਿਲਾਫ਼ ਲੁੱਕ ਆਉਟ ਸਰਕੂਲਰ (LOC) ਵੀ ਜਾਰੀ ਕੀਤਾ ਗਿਆ ਸੀ। ਪਠਾਣਮਾਜਰਾ 2022 ਵਿੱਚ ਪਟਿਆਲਾ ਦੀ ਸਨੌਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ। ਮਾਮਲੇ ਵਿੱਚ ਰਾਹਤ ਲਈ ਉਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੋਈ ਸੀ, ਜਿਸ ਦੀ ਸੁਣਵਾਈ ਅੱਜ ਹੋਣੀ ਸੀ। ਇਸ ਸਬੰਧ ਵਿੱਚ ਉਹ ਲਗਭਗ 9 ਦਿਨ ਪਹਿਲਾਂ ਆਸਟ੍ਰੇਲੀਆ ਤੋਂ ਭਾਰਤ ਵਾਪਸ ਆਏ ਸਨ।
ਉਨ੍ਹਾਂ ਦੇ ਦਿੱਲੀ ਪਹੁੰਚਣ ਦੀ ਜਾਣਕਾਰੀ ਮਿਲਣ ਉਪਰੰਤ ਪੁਲਿਸ ਨੇ ਮੱਧ ਪ੍ਰਦੇਸ਼...









