ਪੰਜਾਬ ਸਰਕਾਰ ਨੇ ਵੱਡੇ ਪੱਧਰ ‘ਤੇ ਜਨਤਕ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਨਵੇਂ ਮਾਪਦੰਡ ਤੈਅ ਕੀਤੇ ਹਨ। ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਤਿੰਨ ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਦੀ ਰਜਿਸਟ੍ਰੇਸ਼ਨ ਕੀਤੀ: Dr. Balbir Singh
ਚੰਡੀਗੜ੍ਹ, 27 ਮਾਰਚ 2026: ਮੁੱਖ ਮੰਤਰੀ Bhagwant Singh Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਵੱਡੇ ਪੱਧਰ ‘ਤੇ ਜਨਤਕ ਸਿਹਤ ਸੇਵਾਵਾਂ ਪ੍ਰਦਾਨ ਕਰਦਿਆਂ ਇੱਕ ਨਵਾਂ ਮਾਪਦੰਡ ਸਥਾਪਤ ਕੀਤਾ ਹੈ। 8 ਜਨਵਰੀ 2026 ਤੋਂ ਸ਼ੁਰੂ ਹੋਈ ਇਸ ਯੋਜਨਾ ਅਧੀਨ ਤਿੰਨ ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕਰਦੇ ਹੋਏ ਅਤੇ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਮਨਜ਼ੂਰ ਕਰਕੇ ਸੂਬੇ ਨੇ ਦੇਸ਼ ਪੱਧਰ ‘ਤੇ ਮਿਸਾਲ ਕਾਇਮ ਕੀਤੀ ਹੈ।
ਇਸ ਯੋਜਨਾ ਦੇ ਲਾਗੂਕਰਨ ਦੀ ਤੇਜ਼ੀ ਅਤੇ ਵਿਸ਼ਾਲ ਪੈਮਾਨੇ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ Dr. Balbir Singh ਨੇ ਕਿਹਾ ਕਿ ਇਹ ਯੋਜਨਾ ਸੂਬੇ ਦੇ ਲੱਖਾਂ ਪਰਿਵਾਰਾਂ ਨੂੰ ਵਾਸਤਵਿਕ ਆਰਥਿਕ ਰਾਹਤ ਅਤੇ ਸਿਹਤ ਸਹੂਲਤਾਂ ਮੁਹੱਈਆ ਕਰ ਰਹੀ ਹੈ।
ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਦੱਸਿਆ ਕਿ ਹੁਣ ਤੱਕ 30,51,325 ਲਾਭਪਾਤਰੀ ਰਜਿਸਟਰ ਕੀਤੇ ਜਾ ਚੁੱਕੇ ਹਨ, ਜਦਕਿ 1,77,097 ਮੁਫ਼ਤ ਇਲਾਜਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਇਲਾਜਾਂ ਦੀ ਕੁੱਲ ਲਾਗਤ 29...









