ਮੁੱਖ ਮੰਤਰੀ ਸਿਹਤ ਯੋਜਨਾ ਦੇ ਫਾਇਦੇ ਹਰ ਨਾਗਰਿਕ ਤੱਕ ਸੁਚੱਜੇ ਢੰਗ ਨਾਲ ਪਹੁੰਚਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਮੁਸਤੈਦ
ਬਰਨਾਲਾ, 24 ਮਾਰਚ 2026: ਡਾ. ਸਤਨਾਮ ਸਿੰਘ ਔਜਲਾ, ਸੀਨੀਅਰ ਮੈਡੀਕਲ ਅਧਿਕਾਰੀ, ਕਮਿਊਨਿਟੀ ਹੈਲਥ ਸੈਂਟਰ ਧਨੌਲਾ ਨੇ ਆਪਣੇ ਅਧੀਨ ਆਉਂਦੇ ਸਾਰੇ ਆਯੁਸ਼ਮਾਨ ਅਰੋਗਿਆ ਕੇਂਦਰਾਂ ਦੇ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਬਣਾਏ ਜਾਣ ਵਾਲੇ ਕਾਰਡਾਂ ਦੀ ਤਿਆਰੀ ਦੇ ਕੰਮ ਨੂੰ ਹੋਰ ਤੇਜ਼ ਕਰਨ।
ਮਲਟੀਪਰਪਜ਼ ਹੈਲਥ ਵਰਕਰਾਂ ਨਾਲ ਹੋਈ ਬੈਠਕ ਦੌਰਾਨ ਉਨ੍ਹਾਂ ਕਿਹਾ ਕਿ ਆਸ਼ਾ ਵਰਕਰ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਨੂੰ ਕਾਰਡ ਬਣਵਾਉਣ ਵਿੱਚ ਸਹਾਇਤਾ ਕਰਨ, ਤਾਂ ਜੋ ਵੱਧ ਤੋਂ ਵੱਧ ਪਰਿਵਾਰ ਇਸ ਯੋਜਨਾ ਦਾ ਲਾਭ ਲੈ ਸਕਣ। ਉਨ੍ਹਾਂ ਧਨੌਲਾ ਬਲਾਕ ਦੇ ਸਮੂਹ ਸਟਾਫ਼ ਨੂੰ ਨਿਰਦੇਸ਼ ਦਿੱਤਾ ਕਿ ਕਾਰਡ ਬਣਾਉਣ ਦੀ ਪ੍ਰਕਿਰਿਆ 31 ਮਾਰਚ ਤੱਕ ਹਰ ਹਾਲਤ ਵਿੱਚ ਪੂਰੀ ਕੀਤੀ ਜਾਵੇ।
ਉਨ੍ਹਾਂ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਕਾਰਡ ਬਣਾਉਣ ਦੀ ਮੁਹਿੰਮ ਜ਼ੋਰਾਂ ’ਤੇ ਹੈ ਅਤੇ ਇਸ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਖਾਸ ਕੈਂਪ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸਾਂਝ ਸੇਵਾ ਕੇਂਦਰਾਂ (ਸੀ....









